ਅੰਮ੍ਰਿਤਸਰ ਪੁਲਿਸ ਵੱਲੋਂ ਹੈਰੋਇਨ ਤਸਕਰੀ ਦੇ ਦੋ ਮਾਮਲਿਆਂ ਵਿੱਚ ਤਿੰਨ ਮੁਲਜ਼ਮ ਗ੍ਰਿਫ਼ਤਾਰ
23 ਕਿਲੋ 18 ਗ੍ਰਾਮ ਹੈਰੋਇਨ ਬਰਾਮਦ; ਇੱਕ ਪਿਸਤੌਲ, ਮੈਗਜ਼ੀਨ, ਮੋਬਾਈਲ ਫੋਨ ਅਤੇ ਮੋਟਰਸਾਈਕਲ ਵੀ ਜ਼ਬਤ ਅੰਮ੍ਰਿਤਸਰ, 04 ਨਵੰਬਰ (ਹਿੰ.ਸ.)| ਅੰਮ੍ਰਿਤਸਰ ਪੁਲਿਸ ਨੇ ਹੈਰੋਇਨ ਤਸਕਰੀ ਦੇ ਦੋ ਵੱਖ-ਵੱਖ ਮਾਮਲਿਆਂ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਕੁੱਲ 23 ਕਿਲੋ 18 ਗ੍ਰਾਮ ਹੈਰੋਇਨ ਬਰਾਮਦ ਕੀਤੀ
ਅੰਮ੍ਰਿਤਸਰ ਪੁਲਿਸ ਵੱਲੋਂ ਹੈਰੋਇਨ ਤਸਕਰੀ ਦੇ ਦੋ ਮਾਮਲਿਆਂ ਵਿੱਚ ਤਿੰਨ ਮੁਲਜ਼ਮ ਗ੍ਰਿਫ਼ਤਾਰ


23 ਕਿਲੋ 18 ਗ੍ਰਾਮ ਹੈਰੋਇਨ ਬਰਾਮਦ; ਇੱਕ ਪਿਸਤੌਲ, ਮੈਗਜ਼ੀਨ, ਮੋਬਾਈਲ ਫੋਨ ਅਤੇ ਮੋਟਰਸਾਈਕਲ ਵੀ ਜ਼ਬਤ

ਅੰਮ੍ਰਿਤਸਰ, 04 ਨਵੰਬਰ (ਹਿੰ.ਸ.)| ਅੰਮ੍ਰਿਤਸਰ ਪੁਲਿਸ ਨੇ ਹੈਰੋਇਨ ਤਸਕਰੀ ਦੇ ਦੋ ਵੱਖ-ਵੱਖ ਮਾਮਲਿਆਂ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਕੁੱਲ 23 ਕਿਲੋ 18 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ, ਮੈਗਜ਼ੀਨ, ਮੋਬਾਈਲ ਫੋਨ ਅਤੇ ਮੋਟਰਸਾਈਕਲ ਵੀ ਜ਼ਬਤ ਕੀਤੇ ਗਏ ਹਨ। ਪੁਲਿਸ ਅਨੁਸਾਰ ਬਰਾਮਦ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਦੋਵਾਂ ਮਾਮਲਿਆਂ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤੇ ਗਏ ਹਨ, ਜਦਕਿ ਪਹਿਲੇ ਮਾਮਲੇ ਵਿੱਚ ਅਸਲਾ ਐਕਟ ਦੀ ਧਾਰਾ ਵੀ ਜੋੜੀ ਗਈ ਹੈ।

ਪਹਿਲੇ ਮਾਮਲੇ ਵਿੱਚ ਥਾਣਾ ਲੋਪੋਕੇ ਦੀ ਪੁਲਿਸ ਨੇ ਬੀਐੱਸਐੱਫ ਦੀ ਇੰਟੈਲੀਜੈਂਸ ਵਿੰਗ ਅਤੇ 100 ਬਟਾਲੀਅਨ ਬੀਐੱਸਐੱਫ ਨਾਲ ਸਾਂਝੀ ਕਾਰਵਾਈ ਕਰਦਿਆਂ ਸੁਖਮਨਪ੍ਰੀਤ ਸਿੰਘ ਵਾਸੀ ਪਿੰਡ ਲੋਦੀਗੁੱਜਰ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਜਸਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਵੱਲੋਂ ਹੇਮਤਪੁਰਾ-ਲੋਪੋਕੇ ਰੋਡ ’ਤੇ ਨਾਕਾਬੰਦੀ ਕੀਤੀ ਜਾ ਰਹੀ ਸੀ।

ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਪਾਕਿਸਤਾਨ ਵਿੱਚ ਬੈਠੇ ਇੱਕ ਤਸਕਰ ਦੇ ਸੰਪਰਕ ਵਿੱਚ ਹੈ ਅਤੇ ਉਸ ਕੋਲੋਂ ਹੈਰੋਇਨ ਤੇ ਹਥਿਆਰਾਂ ਦੀ ਖੇਪ ਮੰਗਵਾਉਂਦਾ ਹੈ। ਇਸ ਸੂਚਨਾ ਦੇ ਆਧਾਰ ’ਤੇ ਪਿੰਡ ਸੈਦਪੁਰਾ ਦੀ ਸੜਕ ’ਤੇ ਨਾਕਾਬੰਦੀ ਕਰਕੇ ਸੁਖਮਨਪ੍ਰੀਤ ਸਿੰਘ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ 13 ਕਿਲੋ ਹੈਰੋਇਨ, ਇੱਕ ਪਿਸਤੌਲ ਅਤੇ ਮੈਗਜ਼ੀਨ ਬਰਾਮਦ ਹੋਈ।

ਦੂਜੇ ਮਾਮਲੇ ਵਿੱਚ ਥਾਣਾ ਘਰਿੰਡਾ ਦੀ ਪੁਲਿਸ ਨੇ ਸਰਕਾਰੀ ਬਾਗ ਨੇੜੇ ਜੀਟੀ ਰੋਡ ’ਤੇ ਨਾਕਾਬੰਦੀ ਦੌਰਾਨ ਗੁਰਬਖ਼ਸ਼ਿਸ਼ ਸਿੰਘ ਉਰਫ਼ ਬਖ਼ਸ਼ਿਸ਼ ਅਤੇ ਬਿਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋਵੇਂ ਹੈਰੋਇਨ ਦੀ ਤਸਕਰੀ ਕਰਦੇ ਹਨ ਅਤੇ ਖੇਪ ਲੈ ਕੇ ਆ ਰਹੇ ਹਨ।

ਪੁਲਿਸ ਨੇ ਦੋਵਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 10 ਕਿਲੋ 18 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਇਲਾਵਾ ਇੱਕ ਮੋਬਾਈਲ ਫੋਨ ਅਤੇ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ। ਪੁਲਿਸ ਵੱਲੋਂ ਦੋਵਾਂ ਮਾਮਲਿਆਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande