ਫਾਜ਼ਿਲਕਾ ਵਿੱਚ ਖਾਲੀ ਪਲਾਟਾਂ ਦੀ ਸਫ਼ਾਈ ਅਤੇ ਚਾਰਦੀਵਾਰੀ ਕਰਵਾਉਣੀ ਲਾਜ਼ਮੀ
ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਦੀ ਰੋਕਥਾਮ ਲਈ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ ਫਾਜ਼ਿਲਕਾ, 04 ਨਵੰਬਰ (ਹਿੰ.ਸ.)| ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਨਿੱਜੀ ਮਾਲਕੀ ਜਾਂ ਕਬਜ਼ੇ ਵਾਲੇ ਖਾਲੀ ਪਲਾਟਾਂ ਦੀ ਸਫ਼ਾਈ ਕਰਵਾਉਣ ਅਤੇ ਉਨ੍ਹਾਂ ਦੇ ਆਲੇ-ਦੁਆਲੇ ਪੱਕੀ ਚਾਰਦੀਵਾਰੀ ਜਾਂ
ਫਾਜ਼ਿਲਕਾ ਵਿੱਚ ਖਾਲੀ ਪਲਾਟਾਂ ਦੀ ਸਫ਼ਾਈ ਅਤੇ ਚਾਰਦੀਵਾਰੀ ਕਰਵਾਉਣੀ ਲਾਜ਼ਮੀ


ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਦੀ ਰੋਕਥਾਮ ਲਈ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

ਫਾਜ਼ਿਲਕਾ, 04 ਨਵੰਬਰ (ਹਿੰ.ਸ.)| ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਨਿੱਜੀ ਮਾਲਕੀ ਜਾਂ ਕਬਜ਼ੇ ਵਾਲੇ ਖਾਲੀ ਪਲਾਟਾਂ ਦੀ ਸਫ਼ਾਈ ਕਰਵਾਉਣ ਅਤੇ ਉਨ੍ਹਾਂ ਦੇ ਆਲੇ-ਦੁਆਲੇ ਪੱਕੀ ਚਾਰਦੀਵਾਰੀ ਜਾਂ ਫੈਂਸਿੰਗ (ਤਾਰਬੰਦੀ) ਕਰਵਾਉਣੀ ਲਾਜ਼ਮੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ, ਆਈ.ਏ.ਐੱਸ. ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਹੁਕਮ ਜਾਰੀ ਕੀਤੇ ਗਏ ਹਨ।

ਜਾਰੀ ਹੁਕਮਾਂ ਅਨੁਸਾਰ, ਸ਼ਹਿਰ ਅੰਦਰ ਖਾਲੀ ਪਏ ਪਲਾਟਾਂ ਦੇ ਮਾਲਕਾਂ ਅਤੇ ਕਾਬਜ਼ਕਾਰਾਂ ਨੂੰ ਆਪਣੇ ਪਲਾਟਾਂ ਵਿੱਚ ਜਮ੍ਹਾਂ ਕੂੜਾ-ਕਰਕਟ, ਗੰਦਗੀ ਅਤੇ ਮੀਂਹ ਦੇ ਪਾਣੀ ਕਾਰਨ ਇਕੱਠੇ ਹੋਏ ਗੰਦੇ ਪਾਣੀ ਦੀ ਤੁਰੰਤ ਸਫ਼ਾਈ ਆਪਣੇ ਪੱਧਰ ’ਤੇ ਕਰਵਾਉਣੀ ਯਕੀਨੀ ਬਣਾਉਣੀ ਹੋਵੇਗੀ। ਇਸ ਦੇ ਨਾਲ ਹੀ ਪਲਾਟਾਂ ਦੇ ਆਲੇ-ਦੁਆਲੇ ਪੱਕੀ ਚਾਰਦੀਵਾਰੀ ਜਾਂ ਤਾਰਬੰਦੀ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਉੱਥੇ ਕੂੜਾ-ਕਰਕਟ ਇਕੱਠਾ ਨਾ ਹੋ ਸਕੇ।

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਖਾਲੀ ਪਲਾਟਾਂ ਵਿੱਚ ਕੂੜਾ-ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਜਮ੍ਹਾਂ ਹੋਣ ਨਾਲ ਕਈ ਤਰ੍ਹਾਂ ਦੇ ਹਾਨੀਕਾਰਕ ਜੀਵ-ਜੰਤੂ ਪੈਦਾ ਹੁੰਦੇ ਹਨ, ਜੋ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਫੈਲਾਉਣ ਦਾ ਕਾਰਨ ਬਣਦੇ ਹਨ। ਲੋਕਾਂ ਦੀ ਸਿਹਤ ਦੀ ਸੁਰੱਖਿਆ ਅਤੇ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਲਈ ਅਗਾਊਂ ਪ੍ਰਬੰਧ ਕਰਨਾ ਜ਼ਰੂਰੀ ਹੈ।

ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਨਗਰ ਕੌਂਸਲ/ਨਗਰ ਪੰਚਾਇਤ ਫਾਜ਼ਿਲਕਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਯੂ.ਡੀ. ਸ਼ਾਖਾ, ਜ਼ਿਲ੍ਹਾ ਫਾਜ਼ਿਲਕਾ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਹੁਕਮ ਪੰਜਾਬ ਮਿਉਂਸਪਲ ਕਾਰਪੋਰੇਸ਼ਨ ਐਕਟ, 1976, ਵਾਤਾਵਰਣ (ਸੁਰੱਖਿਆ) ਐਕਟ, 1986, ਮਿਉਂਸਪਲ ਸੋਲਿਡ ਵੇਸਟ ਰੂਲਜ਼, 2016 ਅਤੇ ਪੰਜਾਬ ਪੰਚਾਇਤ ਰਾਜ ਐਕਟ, 1994 ਦੇ ਪ੍ਰਬੰਧਾਂ ਤਹਿਤ ਲਾਗੂ ਕਰਵਾਏ ਜਾਣਗੇ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ 31 ਦਸੰਬਰ 2026 ਤੱਕ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਲਾਗੂ ਰਹਿਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande