ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਯਤਨਸ਼ੀਲ: ਡੀ.ਸੀ. ਅਮਰਪ੍ਰੀਤ ਕੌਰ ਸੰਧੂ
‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਤਹਿਤ ਵਪਾਰੀ ਵਿੰਗ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ ਫਾਜ਼ਿਲਕਾ, 04 ਨਵੰਬਰ (ਹਿੰ.ਸ.)| ਪੰਜਾਬ ਸਰਕਾਰ ਦੇ ਅਧਿਕਾਰਤ ਪੋਰਟਲ ’ਤੇ ਦਰਜ ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗ
ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ


‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਤਹਿਤ ਵਪਾਰੀ ਵਿੰਗ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

ਫਾਜ਼ਿਲਕਾ, 04 ਨਵੰਬਰ (ਹਿੰ.ਸ.)| ਪੰਜਾਬ ਸਰਕਾਰ ਦੇ ਅਧਿਕਾਰਤ ਪੋਰਟਲ ’ਤੇ ਦਰਜ ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮਾਮਲਿਆਂ, ਪ੍ਰਾਪਤ ਸ਼ਿਕਾਇਤਾਂ ਅਤੇ ‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵਪਾਰੀਆਂ ਵੱਲੋਂ ਉਠਾਈਆਂ ਗਈਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨ੍ਹਾਂ ਦਾ ਹਰ ਸੰਭਵ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਆਪਣੀਆਂ ਕਾਰੋਬਾਰੀ ਗਤੀਵਿਧੀਆਂ ਚਲਾਉਣ ਸਮੇਂ ਕਿਸੇ ਕਿਸਮ ਦੀ ਬੇਲੋੜੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲਈ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਨਲਾਈਨ ਪੋਰਟਲ ਰਾਹੀਂ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਕੀਤਾ ਜਾਵੇ ਅਤੇ ਜਿੱਥੇ ਸੰਭਵ ਹੋਵੇ, ਮੌਕੇ ’ਤੇ ਹੀ ਸਮੱਸਿਆ ਦਾ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਵਿੱਚ ਕਿਸੇ ਤਰ੍ਹਾਂ ਦੀ ਦੇਰੀ ਨਹੀਂ ਹੋਣੀ ਚਾਹੀਦੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵੱਲੋਂ ਸੁਝਾਏ ਗਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਬਿਨਾਂ ਦੇਰੀ ਮੁਕੰਮਲ ਕਰਵਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਬਾਕੀ ਰਹਿੰਦੇ ਕੰਮਾਂ ਦੇ ਅਨੁਮਾਨ (ਐਸਟੀਮੇਟ) ਤਿਆਰ ਕਰਕੇ ਜਲਦੀ ਰਿਪੋਰਟ ਪੇਸ਼ ਕਰਨ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਰਿਪੋਰਟ ਸਮੇਂ ਸਿਰ ਭੇਜਣ ਦੇ ਨਿਰਦੇਸ਼ ਵੀ ਦਿੱਤੇ।

ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਵਿਕਾਸ ਕਾਰਜ ਦੀ ਸ਼ੁਰੂਆਤ ਕੀਤੀ ਜਾਵੇ ਤਾਂ ਸਬੰਧਤ ਵਿਧਾਨ ਸਭਾ ਹਲਕੇ ਦੇ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦੇ ਨੂੰ ਇਸ ਬਾਰੇ ਜ਼ਰੂਰ ਜਾਣੂ ਕਰਵਾਇਆ ਜਾਵੇ। ਇਸ ਦੇ ਨਾਲ ਹੀ ਲੰਬਿਤ ਪਈਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਮਨਦੀਪ ਕੌਰ, ਐੱਸ.ਡੀ.ਐੱਮ. ਕੰਨਵਰਜੀਤ ਸਿੰਘ, ਜੁਗਰਾਜ ਸਿੰਘ ਅਤੇ ਸਹਾਇਕ ਕਮਿਸ਼ਨਰ ਹਰਬੰਸ ਸਿੰਘ ਤੋਂ ਇਲਾਵਾ ਪੰਜਾਬ ਟਰੇਡ ਕਮਿਸ਼ਨ ਦੇ ਚੇਅਰਮੈਨ ਅਨੁਰਾਜ ਅਹੂਜਾ, ਮੈਂਬਰ ਅਤੁਲ ਨਾਗਪਾਲ, ਅੰਕੁਸ਼ ਸੇਤੀਆ, ਲਵੀਸ਼ ਚਾਵਲਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande