ਦੀਵਾਲੀ ਤੋਂ ਪਹਿਲਾਂ ਫਰੀਦਕੋਟ ਪੁਲਿਸ ਅਲਰਟ, ਰੇਲਵੇ ਸਟੇਸ਼ਨਾਂ 'ਤੇ ਚਲਾਇਆ ਵਿਸ਼ੇਸ਼ ਚੈਕਿੰਗ ਅਭਿਆਨ; 75 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ
ਫਰੀਦਕੋਟ, 04 ਨਵੰਬਰ (ਹਿੰ.ਸ.)| ਦੀਵਾਲੀ ਦੇ ਤਿਉਹਾਰ ਨੂੰ ਦੇਖਦੇ ਹੋਏ ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਇਸੇ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਬੁੱਧਵਾਰ ਨੂੰ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਸਮੇਤ ਆਲੇ-ਦੁਆਲੇ ਦੇ ਰੇਲਵੇ ਸਟੇਸ਼ਨਾਂ ''ਤੇ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ। ਇ
ਪੁਲਿਸ ਤੇ ਜੀਆਰਪੀ ਦੇ ਜਵਾਨ ਚੈਕਿੰਗ ਕਰਦੇ ਹੋਏ।


ਫਰੀਦਕੋਟ, 04 ਨਵੰਬਰ (ਹਿੰ.ਸ.)| ਦੀਵਾਲੀ ਦੇ ਤਿਉਹਾਰ ਨੂੰ ਦੇਖਦੇ ਹੋਏ ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਇਸੇ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਬੁੱਧਵਾਰ ਨੂੰ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਸਮੇਤ ਆਲੇ-ਦੁਆਲੇ ਦੇ ਰੇਲਵੇ ਸਟੇਸ਼ਨਾਂ 'ਤੇ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ।

ਇਸ ਦੌਰਾਨ ਐਂਟੀ-ਸੈਬੋਟਾਜ ਟੀਮ ਅਤੇ ਡੌਗ ਸਕੁਐਡ ਦੀ ਮਦਦ ਨਾਲ ਰੇਲਵੇ ਸਟੇਸ਼ਨਾਂ ਦੇ ਅੰਦਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ 75 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ, ਜਦਕਿ ਪਾਰਕਿੰਗ ਵਿੱਚ ਖੜ੍ਹੇ 44 ਵਾਹਨਾਂ ਦੀ ਵਾਹਨ ਐਪ ਰਾਹੀਂ ਜਾਂਚ ਅਤੇ ਤਸਦੀਕ ਕੀਤੀ ਗਈ।

ਇਸ ਵਿਸ਼ੇਸ਼ ਕਾਰਡਨ ਐਂਡ ਸਰਚ ਆਪਰੇਸ਼ਨ ਦੀ ਨਿਗਰਾਨੀ ਐੱਸਪੀ ਲੋਕਲ ਜਸਪ੍ਰੀਤ ਸਿੰਘ ਵੱਲੋਂ ਕੀਤੀ ਗਈ। ਗਜ਼ਟਿਡ ਅਧਿਕਾਰੀਆਂ ਦੀ ਦੇਖ-ਰੇਖ ਹੇਠ ਪੁਲਿਸ ਟੀਮਾਂ ਨੇ ਜੀਆਰਪੀ ਦੇ ਸਹਿਯੋਗ ਨਾਲ ਰੇਲਵੇ ਸਟੇਸ਼ਨਾਂ 'ਤੇ ਯਾਤਰੀਆਂ ਅਤੇ ਉਨ੍ਹਾਂ ਦੇ ਸਾਮਾਨ ਦੀ ਜਾਂਚ ਕੀਤੀ।

ਇਸ ਤੋਂ ਇਲਾਵਾ ਸਟੇਸ਼ਨ ਕੰਪਲੈਕਸ ਵਿੱਚ ਬਿਨਾਂ ਕਿਸੇ ਸਪੱਸ਼ਟ ਕਾਰਨ ਦੇ ਘੁੰਮ ਰਹੇ ਲੋਕਾਂ 'ਤੇ ਵੀ ਨਜ਼ਰ ਰੱਖੀ ਗਈ। ਸ਼ੱਕੀ ਗਤੀਵਿਧੀਆਂ ਦੀ ਨਿਗਰਾਨੀ ਲਈ ਡਰੋਨ ਕੈਮਰਿਆਂ ਦੀ ਵੀ ਮਦਦ ਲਈ ਗਈ।

ਐੱਸਐੱਸਪੀ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਤਿਉਹਾਰਾਂ ਦੇ ਮੱਦੇਨਜ਼ਰ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਸ਼ਰਾਰਤੀ ਅਨਸਰਾਂ 'ਤੇ ਨਕੇਲ ਕੱਸਣ ਲਈ ਇਹ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਵੱਲੋਂ ਕੀਤੀ ਜਾ ਰਹੀ ਸੁਰੱਖਿਆ ਜਾਂਚ ਵਿੱਚ ਪੂਰਾ ਸਹਿਯੋਗ ਦੇਣ। ਇਸ ਦੇ ਨਾਲ ਹੀ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਤਿਉਹਾਰਾਂ ਦੌਰਾਨ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖੀ ਜਾ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande