ਪਟਿਆਲਾ ਪੁਲਿਸ ਵੱਲੋਂ 270 ਗ੍ਰਾਮ ਹੈਰੋਇਨ ਅਤੇ ਦੋ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
ਸਿਆਜ਼ ਕਾਰ ਵੀ ਕੀਤੀ ਬਰਾਮਦ; ਮੁੱਖ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਦਰਜ ਹਨ ਅੱਠ ਅਪਰਾਧਿਕ ਮਾਮਲੇ ਪਟਿਆਲਾ, 04 ਨਵੰਬਰ (ਹਿੰ.ਸ.)| ਪਟਿਆਲਾ ਪੁਲਿਸ ਨੇ ਹੈਰੋਇਨ ਦੀ ਕਥਿਤ ਤੌਰ ’ਤੇ ਸਪਲਾਈ ਕਰਨ ਵਾਲੇ ਦੋ ਵਿਅਕਤੀਆਂ ਨੂੰ 270 ਗ੍ਰਾਮ ਹੈਰੋਇਨ, ਦੋ ਲੱਖ ਰੁਪਏ ਦੀ ਡਰੱਗ ਮਨੀ ਅਤੇ ਸਿਆਜ਼ ਕਾਰ ਸਮੇਤ ਗ੍ਰਿਫ਼ਤਾਰ
ਪੁਲਿਸ ਹਿਰਾਸਤ ’ਚ ਮੁਲਜ਼ਮ।


ਸਿਆਜ਼ ਕਾਰ ਵੀ ਕੀਤੀ ਬਰਾਮਦ; ਮੁੱਖ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਦਰਜ ਹਨ ਅੱਠ ਅਪਰਾਧਿਕ ਮਾਮਲੇ

ਪਟਿਆਲਾ, 04 ਨਵੰਬਰ (ਹਿੰ.ਸ.)| ਪਟਿਆਲਾ ਪੁਲਿਸ ਨੇ ਹੈਰੋਇਨ ਦੀ ਕਥਿਤ ਤੌਰ ’ਤੇ ਸਪਲਾਈ ਕਰਨ ਵਾਲੇ ਦੋ ਵਿਅਕਤੀਆਂ ਨੂੰ 270 ਗ੍ਰਾਮ ਹੈਰੋਇਨ, ਦੋ ਲੱਖ ਰੁਪਏ ਦੀ ਡਰੱਗ ਮਨੀ ਅਤੇ ਸਿਆਜ਼ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਰੋਹਿਤ ਕੁਮਾਰ ਗਾਗਟ ਵਾਸੀ ਨਿਊ ਬਿਸ਼ਨ ਨਗਰ ਅਤੇ ਵਿਨੋਦ ਕੁਮਾਰ ਉਰਫ਼ ਗੰਜਾ ਵਾਸੀ ਸ਼ਹੀਦ ਭਗਤ ਸਿੰਘ ਕਲੋਨੀ, ਬੰਨਾ ਬਿਸ਼ਨ ਨਗਰ, ਪਟਿਆਲਾ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਕੋਲੋਂ ਸਿਆਜ਼ ਕਾਰ ਨੰਬਰ ਪੀਬੀ-11-ਡੀਪੀ-2870 ਵੀ ਬਰਾਮਦ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਪਟਿਆਲਾ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀਆਈਜੀ ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਐੱਸਪੀ ਜਾਂਚ ਰਾਜੇਸ਼ ਛਿੱਬੜ, ਡੀਐੱਸਪੀ ਜਾਂਚ ਗੁਰਵੀਰ ਸਿੰਘ ਗਿੱਲ ਅਤੇ ਸੀਆਈਏ ਪਟਿਆਲਾ ਦੇ ਇੰਚਾਰਜ ਸਿਮਰਜੀਤ ਸਿੰਘ ਸ਼ੇਰਗਿੱਲ ਦੀ ਨਿਗਰਾਨੀ ਹੇਠ ਪੁਲਿਸ ਟੀਮ ਨੇ ਇਹ ਕਾਰਵਾਈ ਕੀਤੀ।

ਐੱਸਐੱਸਪੀ ਨੇ ਦੱਸਿਆ ਕਿ 15 ਅਕਤੂਬਰ 2026 ਨੂੰ ਏਐੱਸਆਈ ਤੇਜਿੰਦਰ ਸਿੰਘ ਸੀਆਈਏ ਪਟਿਆਲਾ ਪੁਲਿਸ ਪਾਰਟੀ ਸਮੇਤ ਪੁਰਾਣੇ ਬੱਸ ਅੱਡੇ ਨੇੜੇ ਸ਼ੱਕੀ ਵਿਅਕਤੀਆਂ ਦੀ ਭਾਲ ਵਿੱਚ ਮੌਜੂਦ ਸਨ। ਇਸ ਦੌਰਾਨ ਗੁਪਤ ਸੂਚਨਾ ਮਿਲੀ ਕਿ ਰੋਹਿਤ ਕੁਮਾਰ ਗਾਗਟ ਅਤੇ ਵਿਨੋਦ ਕੁਮਾਰ ਉਰਫ਼ ਗੰਜਾ ਸਿਆਜ਼ ਕਾਰ ਵਿੱਚ ਸਵਾਰ ਹੋ ਕੇ ਆਪਣੇ ਗਾਹਕਾਂ ਨੂੰ ਹੈਰੋਇਨ ਸਪਲਾਈ ਕਰਨ ਲਈ ਆ ਰਹੇ ਹਨ। ਪੁਲਿਸ ਨੇ ਨਾਕਾਬੰਦੀ ਕਰਕੇ ਦੋਵਾਂ ਨੂੰ ਕਾਰ ਸਮੇਤ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 270 ਗ੍ਰਾਮ ਹੈਰੋਇਨ ਅਤੇ ਦੋ ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਇਸ ਮਾਮਲੇ ਵਿੱਚ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਲਾਹੌਰੀ ਗੇਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

ਪੁਲਿਸ ਅਨੁਸਾਰ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਰੋਹਿਤ ਕੁਮਾਰ ਗਾਗਟ ਖ਼ਿਲਾਫ਼ ਪਹਿਲਾਂ ਵੀ ਐਨਡੀਪੀਐਸ ਐਕਟ ਅਤੇ ਹੋਰ ਸਥਾਨਕ ਤੇ ਵਿਸ਼ੇਸ਼ ਕਾਨੂੰਨਾਂ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ ਕਰੀਬ ਅੱਠ ਮੁਕੱਦਮੇ ਦਰਜ ਹਨ। ਉਹ ਕਈ ਵਾਰ ਜੇਲ੍ਹ ਵੀ ਜਾ ਚੁੱਕਾ ਹੈ ਅਤੇ ਦੋ ਮਾਮਲਿਆਂ ਵਿੱਚ ਉਸ ਨੂੰ ਸਜ਼ਾ ਹੋ ਚੁੱਕੀ ਹੈ। ਉਸ ਦੇ ਸਾਥੀ ਵਿਨੋਦ ਕੁਮਾਰ ਉਰਫ਼ ਗੰਜਾ ਖ਼ਿਲਾਫ਼ ਵੀ ਦੋ ਮੁਕੱਦਮੇ ਦਰਜ ਹਨ। ਪੁਲਿਸ ਦਾ ਦਾਅਵਾ ਹੈ ਕਿ ਦੋਵੇਂ ਪਿਛਲੇ ਛੇ-ਸੱਤ ਮਹੀਨਿਆਂ ਤੋਂ ਮਿਲ ਕੇ ਹੈਰੋਇਨ ਵੇਚਣ ਦਾ ਧੰਦਾ ਕਰ ਰਹੇ ਸਨ।

ਐੱਸਐੱਸਪੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਕੋਲੋਂ ਹੈਰੋਇਨ ਦੀ ਸਪਲਾਈ ਦੇ ਸਰੋਤਾਂ ਅਤੇ ਗਾਹਕਾਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਤਾਂ ਜੋ ਨਸ਼ਾ ਤਸਕਰੀ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਇਆ ਜਾ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande