ਤਿਉਹਾਰੀ ਸੀਜ਼ਨ 'ਚ ਮਿਲਾਵਟਖੋਰਾਂ ਖ਼ਿਲਾਫ਼ ਪੰਜਾਬ ਸਰਕਾਰ ਦੀ ਕਾਰਵਾਈ, 110 ਕੁਇੰਟਲ ਅਸੁਰੱਖਿਅਤ ਖਾਧ ਪਦਾਰਥ ਜ਼ਬਤ
ਚੰਡੀਗੜ੍ਹ, 04 ਨਵੰਬਰ (ਹਿੰ.ਸ.)| ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਸ਼ੁੱਧ ਅਤੇ ਸੁਰੱਖਿਅਤ ਖਾਣ-ਪੀਣ ਦੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਫੂਡ ਸੇਫਟੀ ਵਿਭਾਗ ਨੇ ਮਿਲਾਵਟਖੋਰਾਂ ਖ਼ਿਲਾਫ਼ ਸੂਬੇ ਭਰ ਵਿੱਚ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ। ਪਿਛਲੇ ਇੱਕ ਮਹੀਨੇ ਦੌਰਾਨ ਵਿਭਾਗ ਨੇ 110 ਕੁਇੰਟਲ
ਚੈਕਿੰਗ ਕਰਦੇ ਹੋਏ ਫੂਡ ਸੇਫਟੀ ਵਿਭਾਗ ਦੀ ਟੀਮ।


ਚੰਡੀਗੜ੍ਹ, 04 ਨਵੰਬਰ (ਹਿੰ.ਸ.)| ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਸ਼ੁੱਧ ਅਤੇ ਸੁਰੱਖਿਅਤ ਖਾਣ-ਪੀਣ ਦੀਆਂ ਵਸਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਫੂਡ ਸੇਫਟੀ ਵਿਭਾਗ ਨੇ ਮਿਲਾਵਟਖੋਰਾਂ ਖ਼ਿਲਾਫ਼ ਸੂਬੇ ਭਰ ਵਿੱਚ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ। ਪਿਛਲੇ ਇੱਕ ਮਹੀਨੇ ਦੌਰਾਨ ਵਿਭਾਗ ਨੇ 110 ਕੁਇੰਟਲ ਤੋਂ ਵੱਧ ਸ਼ੱਕੀ ਅਤੇ ਅਸੁਰੱਖਿਅਤ ਖਾਧ ਪਦਾਰਥ ਜ਼ਬਤ ਕੀਤੇ ਹਨ, ਜਦਕਿ ਕਰੀਬ 50 ਕੁਇੰਟਲ ਮਿਲਾਵਟੀ ਦੁੱਧ ਉਤਪਾਦ ਅਤੇ ਮਿਠਾਈਆਂ ਨਸ਼ਟ ਕੀਤੀਆਂ ਗਈਆਂ ਹਨ।

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮਿਲਾਵਟਖੋਰੀ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ 2006 ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਸਿਹਤ ਮੰਤਰੀ ਨੇ ਦੱਸਿਆ ਕਿ ਪਿਛਲੇ ਇੱਕ ਮਹੀਨੇ ਦੌਰਾਨ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਮਠਿਆਈਆਂ ਦੀਆਂ ਦੁਕਾਨਾਂ, ਡੇਅਰੀਆਂ, ਰੈਸਟੋਰੈਂਟਾਂ, ਥੋਕ ਮੰਡੀਆਂ ਅਤੇ ਖੁਰਾਕੀ ਵਸਤਾਂ ਬਣਾਉਣ ਵਾਲੀਆਂ ਇਕਾਈਆਂ ਦੀ ਜਾਂਚ ਕੀਤੀ ਗਈ।

ਵਿਭਾਗ ਵੱਲੋਂ ਲੈਬਾਰਟਰੀ ਜਾਂਚ ਲਈ ਕੁੱਲ 1950 ਖੁਰਾਕੀ ਨਮੂਨੇ ਇਕੱਠੇ ਕੀਤੇ ਗਏ। ਇਨ੍ਹਾਂ ਵਿੱਚੋਂ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦਾਂ ਦੇ 437 ਨਮੂਨੇ ਵੀ ਸ਼ਾਮਲ ਹਨ। ਜਾਂਚ ਦੌਰਾਨ 218 ਨਮੂਨੇ ਨਿਰਧਾਰਤ ਮਾਪਦੰਡਾਂ 'ਤੇ ਖਰੇ ਨਹੀਂ ਉਤਰੇ, ਜਦਕਿ 51 ਨਮੂਨਿਆਂ ਨੂੰ ਅਧਿਕਾਰਤ ਤੌਰ 'ਤੇ ਅਸੁਰੱਖਿਅਤ ਅਤੇ ਮਿਲਾਵਟੀ ਐਲਾਨਿਆ ਗਿਆ ਹੈ।

ਤਿਉਹਾਰਾਂ ਦੌਰਾਨ ਵਧੇਰੇ ਵਰਤੀਆਂ ਜਾਣ ਵਾਲੀਆਂ ਵਸਤਾਂ ਜਿਵੇਂ ਦੇਸੀ ਘਿਓ, ਦੁੱਧ, ਪਨੀਰ, ਖੋਆ, ਮਠਿਆਈਆਂ, ਖਾਣ ਵਾਲੇ ਤੇਲ, ਵਨਸਪਤੀ ਅਤੇ ਮਸਾਲਿਆਂ ਦੀ ਵਿਸ਼ੇਸ਼ ਜਾਂਚ ਕੀਤੀ ਗਈ। ਛਾਪੇਮਾਰੀ ਦੌਰਾਨ ਇਨ੍ਹਾਂ ਵਿੱਚੋਂ 11 ਟਨ ਤੋਂ ਵੱਧ ਸ਼ੱਕੀ ਖਾਧ ਪਦਾਰਥ ਜ਼ਬਤ ਕੀਤੇ ਗਏ। ਇਸ ਤੋਂ ਇਲਾਵਾ ਕਰੀਬ 5 ਟਨ ਅਜਿਹੇ ਮਿਲਾਵਟੀ ਦੁੱਧ ਉਤਪਾਦ ਅਤੇ ਮਠਿਆਈਆਂ ਨਸ਼ਟ ਕੀਤੀਆਂ ਗਈਆਂ, ਜੋ ਖਾਣ ਦੇ ਯੋਗ ਨਹੀਂ ਸਨ।

ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਦੀ ਕਮਿਸ਼ਨਰ ਕੰਵਲ ਪ੍ਰੀਤ ਬਰਾੜ ਨੇ ਦੱਸਿਆ ਕਿ ਫੂਡ ਸੇਫਟੀ ਅਫਸਰਾਂ ਨੂੰ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਕਿਸੇ ਵੀ ਸ਼ੱਕੀ ਖਾਧ ਪਦਾਰਥ ਨੂੰ ਜਾਂਚ ਲਈ ਖਰੜ ਸਥਿਤ ਸਟੇਟ ਫੂਡ ਐਂਡ ਡਰੱਗ ਲੈਬਾਰਟਰੀ ਭੇਜਿਆ ਜਾ ਰਿਹਾ ਹੈ।

ਉਨ੍ਹਾਂ ਖੁਰਾਕ ਕਾਰੋਬਾਰੀਆਂ ਅਤੇ ਮਠਿਆਈ ਵਿਕਰੇਤਾਵਾਂ ਨੂੰ ਸਫ਼ਾਈ ਅਤੇ ਗੁਣਵੱਤਾ ਦੇ ਮਾਪਦੰਡਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਨਾਲ ਹੀ ਲੋਕਾਂ ਨੂੰ ਸਿਰਫ਼ ਰਜਿਸਟਰਡ ਅਤੇ ਲਾਇਸੰਸਸ਼ੁਦਾ ਦੁਕਾਨਾਂ ਤੋਂ ਹੀ ਖਾਧ ਪਦਾਰਥ ਖਰੀਦਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਵਿਭਾਗ ਨੂੰ ਸੂਚਿਤ ਕਰਨ ਲਈ ਕਿਹਾ। ਸਿਹਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਤਿਉਹਾਰਾਂ ਦੌਰਾਨ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਰਹੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande