ਵਿਦਿਆਰਥੀ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ ਤੇ ਖੇਡਾਂ ਨੂੰ ਜੀਵਨ ਦਾ ਹਿੱਸਾ ਬਣਾਉਣ : ਮੁਕੇਸ਼ ਵਰਮਾ
ਧਿਆਨਪੁਰ ਬਲਾਕ ਦੇ ਵੱਖ-ਵੱਖ ਸਕੂਲਾਂ ਵਿੱਚ ਕਰੀਅਰ ਗਾਈਡੈਂਸ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕਰਵਾਏ ਵਿਦਿਆਰਥੀਆਂ ਨੂੰ ਉੱਚ ਸਿੱਖਿਆ, ਕਿੱਤਾ ਮੁਖੀ ਕੋਰਸਾਂ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਬਾਰੇ ਦਿੱਤੀ ਜਾਣਕਾਰੀ ਬਟਾਲਾ, 04 ਨਵੰਬਰ (ਹਿੰ.ਸ.)| ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ
ਜਾਗਰੂਕਤਾ ਪ੍ਰੋਗਰਾਮ ਦੌਰਾਨ ਸੰਬੋਧਨ ਕਰਦੇ ਹੋਏ ਮਾਹਿਰ।


ਧਿਆਨਪੁਰ ਬਲਾਕ ਦੇ ਵੱਖ-ਵੱਖ ਸਕੂਲਾਂ ਵਿੱਚ ਕਰੀਅਰ ਗਾਈਡੈਂਸ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕਰਵਾਏ

ਵਿਦਿਆਰਥੀਆਂ ਨੂੰ ਉੱਚ ਸਿੱਖਿਆ, ਕਿੱਤਾ ਮੁਖੀ ਕੋਰਸਾਂ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਬਾਰੇ ਦਿੱਤੀ ਜਾਣਕਾਰੀ

ਬਟਾਲਾ, 04 ਨਵੰਬਰ (ਹਿੰ.ਸ.)| ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ, ਸਹੀ ਕੈਰੀਅਰ ਦੀ ਚੋਣ ਕਰਨ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਵੱਲੋਂ ਧਿਆਨਪੁਰ ਬਲਾਕ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਿਰਜਾ ਜਾਨ ਅਤੇ ਪੀਐਮ ਸ੍ਰੀ ਸੀਨੀਅਰ ਸੈਕੰਡਰੀ ਸਕੂਲ ਧਿਆਨਪੁਰ ਵਿਖੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ।

ਇਸ ਮੌਕੇ ਮੁਕੇਸ਼ ਵਰਮਾ ਨੇ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ, ਉੱਚ ਸਿੱਖਿਆ ਦੇ ਮੌਕਿਆਂ ਅਤੇ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੇ ਨਾਲ ਬਲਾਕ ਗਾਈਡੈਂਸ ਕੌਂਸਲਰ ਧਿਆਨਪੁਰ ਸਰਬਜੀਤ ਸਿੰਘ ਚੱਠਾ ਵੀ ਮੌਜੂਦ ਸਨ।

ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁਕੇਸ਼ ਵਰਮਾ ਨੇ ਕਿਹਾ ਕਿ ਵਿਦਿਆਰਥੀ ਜੀਵਨ ਸਿਰਫ਼ ਡਿਗਰੀਆਂ ਹਾਸਲ ਕਰਨ ਦਾ ਸਮਾਂ ਨਹੀਂ, ਸਗੋਂ ਆਪਣੇ ਸੁਪਨਿਆਂ ਨੂੰ ਪਛਾਣਨ, ਉਨ੍ਹਾਂ ਦੀ ਪ੍ਰਾਪਤੀ ਲਈ ਸਹੀ ਦਿਸ਼ਾ ਨਿਰਧਾਰਤ ਕਰਨ ਅਤੇ ਭਵਿੱਖ ਦੀ ਮਜ਼ਬੂਤ ਨੀਂਹ ਰੱਖਣ ਦਾ ਸੁਨਹਿਰੀ ਮੌਕਾ ਹੈ। ਹਰੇਕ ਵਿਦਿਆਰਥੀ ਨੂੰ ਆਪਣੀ ਰੁਚੀ ਅਤੇ ਯੋਗਤਾ ਅਨੁਸਾਰ ਕੈਰੀਅਰ ਦੀ ਚੋਣ ਕਰਨੀ ਚਾਹੀਦੀ ਹੈ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸ਼ੁਰੂ ਤੋਂ ਹੀ ਯੋਜਨਾਬੱਧ ਢੰਗ ਨਾਲ ਮਿਹਨਤ ਕਰਨੀ ਚਾਹੀਦੀ ਹੈ।

ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ, ਖੇਡਾਂ ਅਤੇ ਉਸਾਰੂ ਗਤੀਵਿਧੀਆਂ ਨੂੰ ਜੀਵਨ ਦਾ ਹਿੱਸਾ ਬਣਾਉਣਾ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਬੇਹੱਦ ਜ਼ਰੂਰੀ ਹੈ। ਉਨ੍ਹਾਂ ਪੰਜਾਬ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਬਾਰੇ ਜਾਣਕਾਰੀ ਦਿੰਦਿਆਂ ਨੌਜਵਾਨਾਂ ਨੂੰ ਨਸ਼ਿਆਂ ਦੇ ਖਾਤਮੇ ਵਿੱਚ ਸਰਗਰਮ ਭੂਮਿਕਾ ਨਿਭਾਉਣ, ਆਪਣੇ ਸਾਥੀਆਂ ਨੂੰ ਇਸ ਬੁਰਾਈ ਤੋਂ ਬਚਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ।

ਬਲਾਕ ਗਾਈਡੈਂਸ ਕੌਂਸਲਰ ਸਰਬਜੀਤ ਸਿੰਘ ਚੱਠਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਸਹੀ ਸਮੇਂ ’ਤੇ ਸਹੀ ਮਾਰਗਦਰਸ਼ਨ ਮਿਲਣ ਨਾਲ ਉਨ੍ਹਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਮਿਲ ਸਕਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਟੀਚੇ ਨਿਰਧਾਰਤ ਕਰਕੇ ਉਨ੍ਹਾਂ ਦੀ ਪ੍ਰਾਪਤੀ ਲਈ ਲਗਾਤਾਰ ਮਿਹਨਤ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਪੀਐਮ ਸ੍ਰੀ ਸੀਨੀਅਰ ਸੈਕੰਡਰੀ ਸਕੂਲ ਧਿਆਨਪੁਰ ਦੇ ਇੰਚਾਰਜ ਹਿਤੇਸ਼ ਸ਼ਰਮਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਿਰਜਾ ਜਾਨ ਦੇ ਇੰਚਾਰਜ ਬਲਵਿੰਦਰ ਸਿੰਘ ਸਮੇਤ ਸਕੂਲਾਂ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande