ਫਾਜ਼ਿਲਕਾ ’ਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਤਾਕਤ ਵਾਲੀਆਂ ਦਵਾਈਆਂ ਦੀ ਵਿਕਰੀ ਤੇ ਸਟਾਕ ’ਤੇ ਪਾਬੰਦੀ
ਫਾਜ਼ਿਲਕਾ, 05 ਨਵੰਬਰ (ਹਿੰ.ਸ.)| ਜ਼ਿਲ੍ਹੇ ਵਿੱਚ ਮੈਡੀਕਲ ਨਸ਼ੇ ਦੀ ਵਧ ਰਹੀ ਵਰਤੋਂ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਪ੍ਰੀਗਾਬਾਲਿਨ 75 ਮਿਲੀਗ੍ਰਾਮ ਤੋਂ ਵੱਧ ਤਾਕਤ ਵਾਲੇ ਕੈਪਸੂਲਾਂ ਅਤੇ ਗੋਲੀਆਂ ਦੀ ਵਿਕਰੀ ਤੇ ਸਟਾਕ ਕਰਨ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਭਾਰਤੀ ਨਾਗਰਿਕ
ਫਾਜ਼ਿਲਕਾ ’ਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਤਾਕਤ ਵਾਲੀਆਂ ਦਵਾਈਆਂ ਦੀ ਵਿਕਰੀ ਤੇ ਸਟਾਕ ’ਤੇ ਪਾਬੰਦੀ


ਫਾਜ਼ਿਲਕਾ, 05 ਨਵੰਬਰ (ਹਿੰ.ਸ.)| ਜ਼ਿਲ੍ਹੇ ਵਿੱਚ ਮੈਡੀਕਲ ਨਸ਼ੇ ਦੀ ਵਧ ਰਹੀ ਵਰਤੋਂ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਪ੍ਰੀਗਾਬਾਲਿਨ 75 ਮਿਲੀਗ੍ਰਾਮ ਤੋਂ ਵੱਧ ਤਾਕਤ ਵਾਲੇ ਕੈਪਸੂਲਾਂ ਅਤੇ ਗੋਲੀਆਂ ਦੀ ਵਿਕਰੀ ਤੇ ਸਟਾਕ ਕਰਨ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਜਾਰੀ ਇਹ ਹੁਕਮ 31 ਦਸੰਬਰ 2026 ਤੱਕ ਲਾਗੂ ਰਹਿਣਗੇ।

ਹੁਕਮਾਂ ਅਨੁਸਾਰ ਕੈਮਿਸਟਾਂ ਨੂੰ ਦਵਾਈ ਵੇਚਣ ਸਮੇਂ ਅਸਲ ਡਾਕਟਰੀ ਪਰਚੀ ’ਤੇ ਆਪਣੀ ਮੋਹਰ ਲਗਾਉਣੀ ਹੋਵੇਗੀ ਅਤੇ ਫਰਮ ਦਾ ਨਾਮ, ਦਵਾਈ ਦੇਣ ਦੀ ਮਿਤੀ ਅਤੇ ਗੋਲੀਆਂ ਦੀ ਗਿਣਤੀ ਦਰਜ ਕਰਨੀ ਲਾਜ਼ਮੀ ਹੋਵੇਗੀ। ਦਵਾਈ ਦੀ ਖਰੀਦ-ਵੇਚ ਦਾ ਪੂਰਾ ਰਿਕਾਰਡ ਵੀ ਰੱਖਣਾ ਪਵੇਗਾ।

ਇਹ ਕਾਰਵਾਈ ਸਿਵਲ ਸਰਜਨ ਫਾਜ਼ਿਲਕਾ ਦੀ ਰਿਪੋਰਟ ਤੋਂ ਬਾਅਦ ਕੀਤੀ ਗਈ ਹੈ, ਜਿਸ ਵਿੱਚ ਦੱਸਿਆ ਗਿਆ ਸੀ ਕਿ ਪ੍ਰੀਗਾਬਾਲਿਨ ਕੈਪਸੂਲਾਂ ਦੀ ਵਰਤੋਂ ਆਮ ਲੋਕਾਂ ਵੱਲੋਂ ਨਸ਼ੇ ਵਜੋਂ ਕੀਤੀ ਜਾ ਰਹੀ ਹੈ।

ਥੋਕ ਅਤੇ ਪ੍ਰਚੂਨ ਵਿਕਰੇਤਾਵਾਂ ਨੂੰ ਪਰਚੀਆਂ ਦੀ ਜਾਂਚ ਕਰਨੀ ਹੋਵੇਗੀ ਤਾਂ ਜੋ ਇੱਕੋ ਪਰਚੀ ’ਤੇ ਦਵਾਈ ਦੀ ਦੁਬਾਰਾ ਵਿਕਰੀ ਨਾ ਹੋ ਸਕੇ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਧਾਰਾ 188 ਤਹਿਤ ਕਾਰਵਾਈ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande