ਪੰਜਾਬ ਸਰਕਾਰ ਵਲੋਂ 3 ਫ਼ੀਸਦੀ ਡੀ.ਏ. ਨੂੰ ਦੀਵਾਲੀ ਦਾ ਤੋਹਫ਼ਾ ਦੱਸਣਾ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ: ਅਸ਼ਵਨੀ ਸ਼ਰਮਾ
ਚੰਡੀਗੜ੍ਹ, 05 ਨਵੰਬਰ (ਹਿੰ.ਸ.)| ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਬਕਾਇਆ ਮਹਿੰਗਾਈ ਭੱਤੇ (ਡੀ.ਏ.) ਵਿੱਚੋਂ ਕੇਵਲ 3 ਫ਼ੀਸਦੀ ਦੀ ਕਿਸ਼ਤ ਜਾਰੀ ਕਰਕੇ ਇਸ ਨੂੰ ਦੀਵਾਲੀ ਦਾ ਤੋਹਫ਼ਾ ਕਰਾਰ ਦੇਣ ਦੀ ਸਖ਼ਤ ਨਿਖੇਧੀ ਕੀਤੀ
ਪੰਜਾਬ ਸਰਕਾਰ ਵਲੋਂ 3 ਫ਼ੀਸਦੀ ਡੀ.ਏ. ਨੂੰ ਦੀਵਾਲੀ ਦਾ ਤੋਹਫ਼ਾ ਦੱਸਣਾ ਮੁਲਾਜ਼ਮਾਂ ਨਾਲ ਕੋਝਾ ਮਜ਼ਾਕ: ਅਸ਼ਵਨੀ ਸ਼ਰਮਾ


ਚੰਡੀਗੜ੍ਹ, 05 ਨਵੰਬਰ (ਹਿੰ.ਸ.)| ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਬਕਾਇਆ ਮਹਿੰਗਾਈ ਭੱਤੇ (ਡੀ.ਏ.) ਵਿੱਚੋਂ ਕੇਵਲ 3 ਫ਼ੀਸਦੀ ਦੀ ਕਿਸ਼ਤ ਜਾਰੀ ਕਰਕੇ ਇਸ ਨੂੰ ਦੀਵਾਲੀ ਦਾ ਤੋਹਫ਼ਾ ਕਰਾਰ ਦੇਣ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਭੱਤਾ ਮੁਲਾਜ਼ਮਾਂ ਦਾ ਸੰਵਿਧਾਨਕ ਅਤੇ ਵਿੱਤੀ ਹੱਕ ਹੈ, ਕੋਈ ਸਰਕਾਰੀ ਖੈਰਾਤ ਜਾਂ ਤੋਹਫ਼ਾ ਨਹੀਂ। ਸਰਕਾਰ ਵੱਲੋਂ ਸਮੇਂ ਸਿਰ ਪੂਰਾ ਡੀ.ਏ. ਜਾਰੀ ਨਾ ਕਰਨਾ ਮੁਲਾਜ਼ਮ ਵਰਗ ਨਾਲ ਬੇਇਨਸਾਫ਼ੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਮੁਲਾਜ਼ਮਾਂ ਨੂੰ ਛੋਟੀਆਂ-ਛੋਟੀਆਂ ਕਿਸ਼ਤਾਂ ਦੇ ਕੇ ਵੱਡੀਆਂ ਪ੍ਰਾਪਤੀਆਂ ਦਾ ਪ੍ਰਚਾਰ ਕਰਨ ਦੀ ਬਜਾਏ ਉਨ੍ਹਾਂ ਦੇ ਸਾਰੇ ਬਕਾਏ ਤੁਰੰਤ ਜਾਰੀ ਕਰੇ। ਅਸ਼ਵਨੀ ਸ਼ਰਮਾ ਨੇ 253 ਅਧਿਆਪਕਾਂ ਦੇ ਰੁਜ਼ਗਾਰ ਦਾ ਮਾਮਲਾ, ਕੱਚੇ ਅਤੇ ਸਪੈਸ਼ਲ ਕਾਡਰ ਅਧਿਆਪਕਾਂ ਨਾਲ ਹੋ ਰਿਹਾ ਵਿਤਕਰਾ ਅਤੇ ਕੰਪਿਊਟਰ ਤੇ ਐਨਐਸਕਿਊਐੱਫ ਅਧਿਆਪਕਾਂ ਨੂੰ ਪੂਰੇ ਤਨਖਾਹ ਸਕੇਲ ਨਾ ਮਿਲਣ ਦੇ ਮੁੱਦੇ ਵੀ ਉਠਾਏ। ਉਨ੍ਹਾਂ ਕਿਹਾ ਕਿ ਮਿਡ-ਡੇ-ਮੀਲ, ਆਸ਼ਾ ਅਤੇ ਆਂਗਣਵਾੜੀ ਵਰਕਰਾਂ ਨੂੰ ਘੱਟੋ-ਘੱਟ ਉਜਰਤਾਂ ਦੇਣਾ ਵੀ ਸਰਕਾਰ ਦੀ ਜ਼ਿੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਲੱਖਾਂ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨ ਰੁਜ਼ਗਾਰ ਲਈ ਸੰਘਰਸ਼ ਕਰ ਰਹੇ ਹਨ। ਸਰਕਾਰ ਇਸ਼ਤਿਹਾਰਬਾਜ਼ੀ ਛੱਡ ਕੇ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ, ਪੱਕੇ ਰੁਜ਼ਗਾਰ ਅਤੇ ਸਾਰੇ ਵਾਅਦੇ ਪੂਰੇ ਕਰਨ ਲਈ ਠੋਸ ਕਦਮ ਚੁੱਕੇ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਮੁਲਾਜ਼ਮਾਂ ਅਤੇ ਅਧਿਆਪਕਾਂ ਦੇ ਜਾਇਜ਼ ਹੱਕਾਂ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande