ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਸੰਵਿਧਾਨ ਤੇ ਆਮ ਨਾਗਰਿਕ ਦੀ ਵੋਟ: ਨਾਇਬ ਸਿੰਘ ਸੈਣੀ
ਐੱਸਆਈਆਰ ਨੂੰ ਲੈ ਕੇ ਕਾਂਗਰਸ ''ਤੇ ਭਰਮ ਫੈਲਾਉਣ ਦੇ ਲਾਏ ਦੋਸ਼; ਅਮਿਤ ਸ਼ਾਹ ਦੀ ਅਗਵਾਈ ਹੇਠ ਕਰਨਾਲ ਵਿੱਚ ਕੱਢੀ ਗਈ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਪਦਯਾਤਰਾ ਕਰਨਾਲ, 05 ਨਵੰਬਰ (ਹਿੰ.ਸ.)| ਹਰਿਆਣਾ ਦੇ ਕਰਨਾਲ ਵਿੱਚ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ‘ਲੋਕਤੰਤਰ ਬਚਾ
ਹਰਿਆਣਾ ਦੇ ਕਰਨਾਲ ਵਿੱਚ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ।


ਐੱਸਆਈਆਰ ਨੂੰ ਲੈ ਕੇ ਕਾਂਗਰਸ 'ਤੇ ਭਰਮ ਫੈਲਾਉਣ ਦੇ ਲਾਏ ਦੋਸ਼; ਅਮਿਤ ਸ਼ਾਹ ਦੀ ਅਗਵਾਈ ਹੇਠ ਕਰਨਾਲ ਵਿੱਚ ਕੱਢੀ ਗਈ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਪਦਯਾਤਰਾ

ਕਰਨਾਲ, 05 ਨਵੰਬਰ (ਹਿੰ.ਸ.)| ਹਰਿਆਣਾ ਦੇ ਕਰਨਾਲ ਵਿੱਚ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਪਦਯਾਤਰਾ ਕੱਢੀ ਗਈ। ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਕੇਂਦਰੀ ਮੰਤਰੀ ਮਨੋਹਰ ਲਾਲ ਅਤੇ ਭਾਜਪਾ ਦੀ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੇ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਤੰਤਰ, ਸੰਵਿਧਾਨ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘਾਈ ਨਾਲ ਸੋਧ (ਐੱਸਆਈਆਰ) ਬਾਰੇ ਆਪਣੇ ਵਿਚਾਰ ਰੱਖੇ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਦੇਸ਼ ਦਾ ਸੰਵਿਧਾਨ ਅਤੇ ਆਮ ਨਾਗਰਿਕ ਦੀ ਇੱਕ ਵੋਟ ਹੈ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥ 'ਤੇ ਹਰ ਨਾਗਰਿਕ ਦੀ ਵੋਟ ਬਰਾਬਰ ਮਹੱਤਵ ਰੱਖਦੀ ਹੈ, ਭਾਵੇਂ ਉਹ ਕਿਸੇ ਵੀ ਆਰਥਿਕ ਜਾਂ ਸਮਾਜਿਕ ਵਰਗ ਨਾਲ ਸਬੰਧਤ ਹੋਵੇ। ਇੱਕ ਵੋਟ ਵਿੱਚ ਕਿਸਾਨਾਂ ਦੀ ਮਿਹਨਤ, ਮਜ਼ਦੂਰਾਂ ਦੀਆਂ ਉਮੀਦਾਂ ਅਤੇ ਨੌਜਵਾਨਾਂ ਦਾ ਭਵਿੱਖ ਜੁੜਿਆ ਹੁੰਦਾ ਹੈ।

ਸੈਣੀ ਨੇ ਐੱਸਆਈਆਰ ਨੂੰ ਚੋਣ ਕਮਿਸ਼ਨ ਦੀ ਨਿਯਮਤ ਸੰਵਿਧਾਨਕ ਪ੍ਰਕਿਰਿਆ ਦੱਸਦਿਆਂ ਕਾਂਗਰਸ 'ਤੇ ਇਸ ਸਬੰਧੀ ਲੋਕਾਂ ਵਿੱਚ ਭਰਮ ਫੈਲਾਉਣ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਦਾ ਮਕਸਦ ਵੋਟਰ ਸੂਚੀਆਂ ਨੂੰ ਸਹੀ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣਾ ਹੈ। ਉਨ੍ਹਾਂ ਅਨੁਸਾਰ, ਮ੍ਰਿਤਕ ਵਿਅਕਤੀਆਂ ਦੇ ਨਾਂ, ਦੋਹਰੀਆਂ ਐਂਟਰੀਆਂ ਅਤੇ ਗਲਤ ਰਿਕਾਰਡ ਦੀ ਜਾਂਚ ਕਰਕੇ ਨਿਯਮਾਂ ਅਨੁਸਾਰ ਸੁਧਾਰ ਕਰਨਾ ਜ਼ਰੂਰੀ ਹੈ।

ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਤੇ ਪਰਿਵਾਰਕ ਮੈਂਬਰਾਂ ਦੇ ਨਾਂ ਵੋਟਰ ਸੂਚੀਆਂ ਵਿੱਚ ਜ਼ਰੂਰ ਚੈੱਕ ਕਰਨ ਅਤੇ ਕਿਸੇ ਵੀ ਗਲਤੀ ਦੀ ਸੂਰਤ ਵਿੱਚ ਸਬੰਧਤ ਚੋਣ ਅਧਿਕਾਰੀ ਕੋਲ ਇਤਰਾਜ਼ ਦਰਜ ਕਰਵਾਉਣ।

ਕੇਂਦਰੀ ਮੰਤਰੀ ਮਨੋਹਰ ਲਾਲ ਨੇ ਕਾਂਗਰਸ ਅਤੇ ਉਸ ਦੀਆਂ ਸਹਿਯੋਗੀ ਪਾਰਟੀਆਂ 'ਤੇ ਦੇਸ਼ ਵਿੱਚ ਅਰਾਜਕਤਾ ਅਤੇ ਅਸਥਿਰਤਾ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿੱਚ ਰਾਸ਼ਟਰੀ ਚੇਤਨਾ ਅਤੇ ਦੇਸ਼ ਭਗਤੀ ਦੀ ਭਾਵਨਾ ਮਜ਼ਬੂਤ ਹੋਈ ਹੈ। ਉਨ੍ਹਾਂ ਲੋਕਾਂ ਨੂੰ ਸੰਵਿਧਾਨਕ ਸੰਸਥਾਵਾਂ ਵਿੱਚ ਭਰੋਸਾ ਬਣਾਈ ਰੱਖਣ ਦੀ ਅਪੀਲ ਕੀਤੀ।

ਇਸ ਮੌਕੇ ਭਾਜਪਾ ਦੀ ਸੂਬਾ ਪ੍ਰਧਾਨ ਡਾ. ਅਰਚਨਾ ਗੁਪਤਾ ਨੇ ਅਮਿਤ ਸ਼ਾਹ ਨੂੰ ਅਜੋਕੇ ਭਾਰਤ ਦਾ ਚਾਣਕਿਆ ਦੱਸਿਆ। ਉਨ੍ਹਾਂ ਕਿਹਾ ਕਿ ਧਾਰਾ 370 ਅਤੇ 35ਏ ਹਟਾਉਣ ਨਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਮਜ਼ਬੂਤ ਹੋਈ ਹੈ। ਉਨ੍ਹਾਂ ਨਕਸਲਵਾਦ ਅਤੇ ਨਸ਼ਿਆਂ ਵਿਰੁੱਧ ਚੱਲ ਰਹੀਆਂ ਮੁਹਿੰਮਾਂ ਦਾ ਵੀ ਜ਼ਿਕਰ ਕੀਤਾ। ਪਦਯਾਤਰਾ ਵਿੱਚ ਸਾਬਕਾ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ, ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ, ਕੈਬਨਿਟ ਮੰਤਰੀਆਂ, ਵਿਧਾਇਕਾਂ, ਭਾਜਪਾ ਦੇ ਸੀਨੀਅਰ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande