ਹਰਿਆਣਾ ਦੇ ਪੇਂਡੂ ਚੌਕੀਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ, ਮਹੀਨਾਵਾਰ ਮਾਣਭੱਤਾ ਵਧਾ ਕੇ 15,221 ਰੁਪਏ ਕੀਤਾ: ਨਾਇਬ ਸੈਣੀ
ਚੌਕੀਦਾਰਾਂ ਨੂੰ ਹੁਣ ਹਰ ਮਹੀਨੇ ਮਿਲਣਗੇ 4,221 ਰੁਪਏ ਵੱਧ, ਵਰਦੀ, ਸਾਈਕਲ ਅਤੇ ਹੋਰ ਭੱਤਿਆਂ ਵਿੱਚ ਵੀ ਵਾਧਾ ਚੰਡੀਗੜ੍ਹ, 06 ਨਵੰਬਰ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਧਨਤੇਰਸ ਅਤੇ ਦੀਵਾਲੀ ਦੇ ਮੌਕੇ ਸੂਬੇ ਦੇ ਪੇਂਡੂ ਚੌਕੀਦਾਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਉਨ੍ਹਾਂ ਦੇ ਮਹੀਨਾ
ਹਰਿਆਣਾ ਦੇ ਪੇਂਡੂ ਚੌਕੀਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ, ਮਹੀਨਾਵਾਰ ਮਾਣਭੱਤਾ ਵਧਾ ਕੇ 15,221 ਰੁਪਏ ਕੀਤਾ: ਨਾਇਬ ਸੈਣੀ


ਚੌਕੀਦਾਰਾਂ ਨੂੰ ਹੁਣ ਹਰ ਮਹੀਨੇ ਮਿਲਣਗੇ 4,221 ਰੁਪਏ ਵੱਧ, ਵਰਦੀ, ਸਾਈਕਲ ਅਤੇ ਹੋਰ ਭੱਤਿਆਂ ਵਿੱਚ ਵੀ ਵਾਧਾ

ਚੰਡੀਗੜ੍ਹ, 06 ਨਵੰਬਰ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਧਨਤੇਰਸ ਅਤੇ ਦੀਵਾਲੀ ਦੇ ਮੌਕੇ ਸੂਬੇ ਦੇ ਪੇਂਡੂ ਚੌਕੀਦਾਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਉਨ੍ਹਾਂ ਦੇ ਮਹੀਨਾਵਾਰ ਮਾਣਭੱਤੇ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਹੈ। ਹੁਣ ਗ੍ਰਾਮੀਣ ਚੌਕੀਦਾਰਾਂ ਨੂੰ 11 ਹਜ਼ਾਰ ਰੁਪਏ ਦੀ ਬਜਾਏ 15,221 ਰੁਪਏ ਮਹੀਨਾਵਾਰ ਮਾਣਭੱਤਾ ਮਿਲੇਗਾ। ਇਸ ਤਰ੍ਹਾਂ ਹਰ ਚੌਕੀਦਾਰ ਨੂੰ ਹਰ ਮਹੀਨੇ 4,221 ਰੁਪਏ ਵੱਧ ਮਿਲਣਗੇ ਅਤੇ ਸਾਲਾਨਾ 50 ਹਜ਼ਾਰ ਰੁਪਏ ਤੋਂ ਵੱਧ ਦਾ ਲਾਭ ਹੋਵੇਗਾ।

ਮੁੱਖ ਮੰਤਰੀ ਪੰਚਕੂਲਾ ਵਿਖੇ ਕਰਵਾਏ ਗਏ ਰਾਜ ਪੱਧਰੀ ਗ੍ਰਾਮੀਣ ਚੌਕੀਦਾਰ ਸਨਮਾਨ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਾਲ 2014 ਵਿੱਚ ਚੌਕੀਦਾਰਾਂ ਦਾ ਮਹੀਨਾਵਾਰ ਮਾਣਭੱਤਾ ਸਿਰਫ਼ 3,500 ਰੁਪਏ ਸੀ, ਜੋ ਹੁਣ ਵਧ ਕੇ ਚਾਰ ਗੁਣਾ ਤੋਂ ਵੀ ਜ਼ਿਆਦਾ ਹੋ ਗਿਆ ਹੈ।

ਇਸ ਮੌਕੇ ਮੁੱਖ ਮੰਤਰੀ ਨੇ ਚੌਕੀਦਾਰਾਂ ਦੇ ਹੋਰ ਭੱਤਿਆਂ ਵਿੱਚ ਵੀ ਵਾਧੇ ਦਾ ਐਲਾਨ ਕੀਤਾ। ਸਾਲਾਨਾ ਵਰਦੀ ਭੱਤਾ 4,000 ਤੋਂ ਵਧਾ ਕੇ 5,000 ਰੁਪਏ, ਲਾਠੀ, ਬੈਟਰੀ, ਸੀਟੀ ਅਤੇ ਛੱਤਰੀ ਦਾ ਭੱਤਾ 1,000 ਤੋਂ ਵਧਾ ਕੇ 1,500 ਰੁਪਏ ਅਤੇ ਸਾਈਕਲ ਭੱਤਾ 3,500 ਤੋਂ ਵਧਾ ਕੇ 5,000 ਰੁਪਏ ਕਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਹਰਿਆਣਾ ਸਰਕਾਰ ਨੇ ਪਹਿਲੀ ਵਾਰ ਪੇਂਡੂ ਚੌਕੀਦਾਰਾਂ ਨੂੰ ਕਰਮਚਾਰੀ ਰਾਜ ਬੀਮਾ (ESI) ਦੀ ਸਹੂਲਤ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਨਾਲ ਚੌਕੀਦਾਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਿਮਾਰੀ ਦੌਰਾਨ ਇਲਾਜ ਦੀ ਸਹੂਲਤ ਮਿਲੇਗੀ। ਹਾਦਸੇ ਜਾਂ ਦਿਵਿਆਂਗਤਾ ਦੀ ਸਥਿਤੀ ਵਿੱਚ ਵੀ ਉਨ੍ਹਾਂ ਨੂੰ ਆਰਥਿਕ ਸਹਾਇਤਾ ਮਿਲ ਸਕੇਗੀ। ਇਸ ਦੇ ਨਾਲ ਹੀ ਚੌਕੀਦਾਰਾਂ ਨੂੰ ਹਰਿਆਣਾ ਲੇਬਰ ਵੈਲਫੇਅਰ ਫੰਡ ਦੇ ਦਾਇਰੇ ਵਿੱਚ ਵੀ ਲਿਆਂਦਾ ਜਾਵੇਗਾ, ਜਿਸ ਤਹਿਤ ਬੱਚਿਆਂ ਦੀ ਪੜ੍ਹਾਈ, ਵਿਆਹ ਅਤੇ ਪਰਿਵਾਰਕ ਲੋੜਾਂ ਲਈ ਸਹਾਇਤਾ ਮਿਲ ਸਕੇਗੀ।

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਹ ਸਾਰੇ ਐਲਾਨ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ ਅਤੇ ਇਨ੍ਹਾਂ ਫ਼ੈਸਲਿਆਂ ਨਾਲ ਸਰਕਾਰ 'ਤੇ ਹਰ ਸਾਲ ਲਗਭਗ 27 ਕਰੋੜ ਰੁਪਏ ਦਾ ਵਾਧੂ ਵਿੱਤੀ ਬੋਝ ਪਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਧਿਆ ਹੋਇਆ ਮਾਣਭੱਤਾ ਹਰ ਮਹੀਨੇ ਦੀ 7 ਤਾਰੀਖ਼ ਤੋਂ ਪਹਿਲਾਂ ਚੌਕੀਦਾਰਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚਾਇਆ ਜਾਵੇ ਅਤੇ ਈਐਸਆਈ ਤੇ ਲੇਬਰ ਵੈਲਫੇਅਰ ਫੰਡ ਵਿੱਚ ਉਨ੍ਹਾਂ ਦੀ ਰਜਿਸਟ੍ਰੇਸ਼ਨ ਜਲਦੀ ਮੁਕੰਮਲ ਕੀਤੀ ਜਾਵੇ।

ਮੁੱਖ ਮੰਤਰੀ ਨੇ ਪੇਂਡੂ ਚੌਕੀਦਾਰਾਂ ਨੂੰ ਨਸ਼ਿਆਂ ਵਿਰੁੱਧ ਸਰਕਾਰ ਦੀ ਮੁਹਿੰਮ ਵਿੱਚ ਮਜ਼ਬੂਤ ਸਾਥੀ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਚੌਕੀਦਾਰ ਆਪਣੇ ਪਿੰਡਾਂ ਦੇ ਹਾਲਾਤ ਤੋਂ ਚੰਗੀ ਤਰ੍ਹਾਂ ਜਾਣੂ ਹੁੰਦੇ ਹਨ, ਇਸ ਲਈ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਬਿਨਾਂ ਕਿਸੇ ਡਰ ਦੇ ਪ੍ਰਸ਼ਾਸਨ ਤੱਕ ਪਹੁੰਚਾਉਣ। ਇਸ ਦੇ ਨਾਲ ਹੀ ਧੀਆਂ ਅਤੇ ਬਜ਼ੁਰਗਾਂ ਦੀ ਸੁਰੱਖਿਆ ਨੂੰ ਪਹਿਲ ਦੇਣ ਅਤੇ ਪਰਿਵਾਰ ਪਛਾਣ ਪੱਤਰ ਦੇ ਰਿਕਾਰਡ ਸਹੀ ਢੰਗ ਨਾਲ ਦਰਜ ਕਰਨ ਦੀ ਵੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਪੇਂਡੂ ਚੌਕੀਦਾਰ ਪਿੰਡਾਂ ਦੀ ਸੁਰੱਖਿਆ ਅਤੇ ਲੋਕਾਂ ਦੇ ਵਿਸ਼ਵਾਸ ਦੇ ਅਸਲ ਪਹਿਰੇਦਾਰ ਹਨ। ਸਰਕਾਰ ਉਨ੍ਹਾਂ ਦੀ ਭਲਾਈ ਅਤੇ ਸਨਮਾਨ ਲਈ ਲਗਾਤਾਰ ਕਦਮ ਚੁੱਕ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande