ਗੁਰਬਾਣੀ ਕੰਠ ਮੁਕਾਬਲੇ ਵਿੱਚ ਪੱਟੀ ਦੀ ਕਵਲਜੀਤ ਕੌਰ ਨੇ ਪੰਜਾਬ ਭਰ ਵਿੱਚੋਂ ਹਾਸਲ ਕੀਤਾ ਦੂਜਾ ਸਥਾਨ
ਪੱਟੀ, 06 ਨਵੰਬਰ (ਹਿੰ.ਸ.)| ਤਰਨਤਾਰਨ ਜ਼ਿਲ੍ਹੇ ਦੇ ਪੱਟੀ ਸਥਿਤ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਕਵਲਜੀਤ ਕੌਰ ਨੇ ਪੰਜਾਬ ਪੱਧਰ ਦੇ ਗੁਰਬਾਣੀ ਕੰਠ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਹ ਮੁਕਾਬਲੇ 5 ਨਵੰਬਰ ਨੂੰ ਗੁਰਮਤ
ਵਿਦਿਆਰਥੀ ਸਕੂਲ ਟੀਚਰਾਂ ਨਾਲ।


ਪੱਟੀ, 06 ਨਵੰਬਰ (ਹਿੰ.ਸ.)| ਤਰਨਤਾਰਨ ਜ਼ਿਲ੍ਹੇ ਦੇ ਪੱਟੀ ਸਥਿਤ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਕਵਲਜੀਤ ਕੌਰ ਨੇ ਪੰਜਾਬ ਪੱਧਰ ਦੇ ਗੁਰਬਾਣੀ ਕੰਠ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਹ ਮੁਕਾਬਲੇ 5 ਨਵੰਬਰ ਨੂੰ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਵੱਲੋਂ ਕਰਵਾਏ ਗਏ ਸਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੰਸਥਾ ਬੀਬੀ ਰਜਨੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੀ ਵਿਦਿਆਰਥਣ ਕਵਲਜੀਤ ਕੌਰ ਨੇ ਇਸ ਮੁਕਾਬਲੇ ਵਿੱਚ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਪ੍ਰਾਪਤੀ 'ਤੇ ਐੱਸਜੀਪੀਸੀ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਵੱਲੋਂ ਕਵਲਜੀਤ ਕੌਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।

ਸਕੂਲ ਦੇ ਪ੍ਰਿੰਸੀਪਲ ਪ੍ਰਭਜੀਤ ਸਿੰਘ ਨੇ ਕਿਹਾ ਕਿ ਐੱਸਜੀਪੀਸੀ ਦੇ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਧਾਰਮਿਕ ਗਤੀਵਿਧੀਆਂ ਅਤੇ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਵੀ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲਿਆਂ ਨਾਲ ਵਿਦਿਆਰਥੀਆਂ ਅੰਦਰ ਗੁਰਬਾਣੀ ਪ੍ਰਤੀ ਪਿਆਰ ਅਤੇ ਸਤਿਕਾਰ ਵਧਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਧਾਰਮਿਕ ਗਿਆਨ ਅਤੇ ਚੰਗੇ ਸੰਸਕਾਰਾਂ ਨਾਲ ਜੁੜਨ ਦਾ ਮੌਕਾ ਮਿਲਦਾ ਹੈ।

ਪ੍ਰਿੰਸੀਪਲ ਪ੍ਰਭਜੀਤ ਸਿੰਘ ਨੇ ਕਵਲਜੀਤ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਮਿਹਨਤ ਤੇ ਲਗਨ ਨਾਲ ਨਵੀਆਂ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande