ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਹੋਈ ਨਿਯੁਕਤੀ
ਹਰਿਆਣਾ ਕੇਂਦਰੀ ਯੂਨੀਵਰਸਿਟੀ ਦੇ ਮੌਜੂਦਾ ਵੀਸੀ ਸੰਭਾਲਣਗੇ ਨਵੀਂ ਜ਼ਿੰਮੇਵਾਰੀ, ਤਿੰਨ ਸਾਲ ਦਾ ਹੋਵੇਗਾ ਕਾਰਜਕਾਲ ਚੰਡੀਗੜ੍ਹ, 09 ਨਵੰਬਰ (ਹਿੰ.ਸ.)| ਪੰਜਾਬ ਯੂਨੀਵਰਸਿਟੀ (ਪੀਯੂ), ਚੰਡੀਗੜ੍ਹ ਨੂੰ ਨਵਾਂ ਵਾਈਸ ਚਾਂਸਲਰ ਮਿਲ ਗਿਆ ਹੈ। ਹਰਿਆਣਾ ਕੇਂਦਰੀ ਯੂਨੀਵਰਸਿਟੀ ਦੇ ਮੌਜੂਦਾ ਕੁਲਪਤੀ ਪ੍ਰੋ. ਟੰਕੇਸ਼ਵਰ ਕ
ਪ੍ਰੋ. ਟੰਕੇਸ਼ਵਰ ਕੁਮਾਰ ਦੀ ਫਾਈਲ ਫੋਟੋ।


ਆਦੇਸ਼ਾਂ ਦੀ ਕਾਪੀ।


ਹਰਿਆਣਾ ਕੇਂਦਰੀ ਯੂਨੀਵਰਸਿਟੀ ਦੇ ਮੌਜੂਦਾ ਵੀਸੀ ਸੰਭਾਲਣਗੇ ਨਵੀਂ ਜ਼ਿੰਮੇਵਾਰੀ, ਤਿੰਨ ਸਾਲ ਦਾ ਹੋਵੇਗਾ ਕਾਰਜਕਾਲ

ਚੰਡੀਗੜ੍ਹ, 09 ਨਵੰਬਰ (ਹਿੰ.ਸ.)| ਪੰਜਾਬ ਯੂਨੀਵਰਸਿਟੀ (ਪੀਯੂ), ਚੰਡੀਗੜ੍ਹ ਨੂੰ ਨਵਾਂ ਵਾਈਸ ਚਾਂਸਲਰ ਮਿਲ ਗਿਆ ਹੈ। ਹਰਿਆਣਾ ਕੇਂਦਰੀ ਯੂਨੀਵਰਸਿਟੀ ਦੇ ਮੌਜੂਦਾ ਕੁਲਪਤੀ ਪ੍ਰੋ. ਟੰਕੇਸ਼ਵਰ ਕੁਮਾਰ ਨੂੰ ਪੰਜਾਬ ਯੂਨੀਵਰਸਿਟੀ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਵੱਲੋਂ 9 ਨਵੰਬਰ 2026 ਨੂੰ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਜਾਰੀ ਨੋਟੀਫਿਕੇਸ਼ਨ ਅਨੁਸਾਰ ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ ਅਹੁਦਾ ਸੰਭਾਲਣ ਦੀ ਤਰੀਕ ਤੋਂ ਤਿੰਨ ਸਾਲਾਂ ਲਈ ਕੀਤੀ ਗਈ ਹੈ। ਇਹ ਨਿਯੁਕਤੀ ਪੰਜਾਬ ਯੂਨੀਵਰਸਿਟੀ ਐਕਟ, 1947 ਦੀ ਧਾਰਾ 10 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕੀਤੀ ਗਈ ਹੈ।

ਪ੍ਰੋ. ਟੰਕੇਸ਼ਵਰ ਕੁਮਾਰ ਇਸ ਸਮੇਂ ਹਰਿਆਣਾ ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਸੇਵਾਵਾਂ ਨਿਭਾ ਰਹੇ ਹਨ। ਇਸ ਤੋਂ ਪਹਿਲਾਂ ਉਹ ਗੁਰੂ ਜੰਭੇਸ਼ਵਰ ਯੂਨੀਵਰਸਿਟੀ ਆਫ ਸਾਇੰਸ ਐਂਡ ਟੈਕਨਾਲੋਜੀ ਹਿਸਾਰ ਦੇ ਵੀਸੀ ਵੀ ਰਹਿ ਚੁੱਕੇ ਹਨ।

ਉਨ੍ਹਾਂ ਦਾ ਪੰਜਾਬ ਯੂਨੀਵਰਸਿਟੀ ਨਾਲ ਵੀ ਲੰਬੇ ਸਮੇਂ ਤੋਂ ਸਬੰਧ ਰਿਹਾ ਹੈ। ਉਹ ਪੀਯੂ ਦੇ ਫਿਜ਼ਿਕਸ ਵਿਭਾਗ ਵਿੱਚ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਯੂਨੀਵਰਸਿਟੀ ਦੇ ਕੰਪਿਊਟਰ ਸੈਂਟਰ ਦੇ ਮੁਖੀ ਵਜੋਂ ਵੀ ਕੰਮ ਕੀਤਾ ਹੈ।

ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ ਨਾਲ ਪੰਜਾਬ ਯੂਨੀਵਰਸਿਟੀ ਨੂੰ ਨਵੀਂ ਅਗਵਾਈ ਮਿਲ ਗਈ ਹੈ। ਉਨ੍ਹਾਂ ਦਾ ਤਿੰਨ ਸਾਲ ਦਾ ਕਾਰਜਕਾਲ ਅਹੁਦਾ ਸੰਭਾਲਣ ਦੀ ਤਰੀਕ ਤੋਂ ਸ਼ੁਰੂ ਹੋਵੇਗਾ। ਹੁਣ ਯੂਨੀਵਰਸਿਟੀ ਦੇ ਅਕਾਦਮਿਕ, ਪ੍ਰਸ਼ਾਸਨਿਕ ਅਤੇ ਹੋਰ ਅਹਿਮ ਕੰਮਾਂ ਦੀ ਜ਼ਿੰਮੇਵਾਰੀ ਉਨ੍ਹਾਂ ਦੇ ਹੱਥਾਂ ਵਿੱਚ ਹੋਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande