ਭਾਜਪਾ ਗੈਂਗਸਟਰਾਂ ਨੂੰ ਦੇ ਰਹੀ ਹੈ ਸਿਆਸੀ ਸਰਪ੍ਰਸਤੀ, ਪੰਜਾਬ ਦੇ ਕਿਸਾਨਾਂ ਨੂੰ ਵੀ ਕਰ ਰਹੀ ਹੈ ਬਦਨਾਮ: ਹਰਪਾਲ ਚੀਮਾ
ਲਾਰੈਂਸ ਬਿਸ਼ਨੋਈ ਨੂੰ ਭਾਜਪਾ ਸ਼ਾਸਿਤ ਸੂਬੇ ਵਿੱਚ ਸਟੇਟ ਗੈਸਟ ਵਾਂਗ ਰੱਖਿਆ ਹੋਇਆ: ਵਿੱਤ ਮੰਤਰੀ ਕਿਸਾਨ ਅੰਦੋਲਨ ਦਾ ਬਦਲਾ ਲੈਣ ਲਈ ਪੰਜਾਬ ਨੂੰ ਬਣਾਇਆ ਜਾ ਰਿਹੈ ਨਿਸ਼ਾਨਾ ਚੰਡੀਗੜ੍ਹ, 09 ਨਵੰਬਰ (ਹਿੰ.ਸ.)| ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭਾਜਪਾ ''ਤੇ ਗੈਂਗਸਟਰਾਂ ਨੂੰ ਸਿਆਸੀ ਸਰਪ੍ਰਸਤੀ ਦ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸੰਬੋਧਨ ਕਰਦੇ ਹੋਏ।


ਲਾਰੈਂਸ ਬਿਸ਼ਨੋਈ ਨੂੰ ਭਾਜਪਾ ਸ਼ਾਸਿਤ ਸੂਬੇ ਵਿੱਚ ਸਟੇਟ ਗੈਸਟ ਵਾਂਗ ਰੱਖਿਆ ਹੋਇਆ: ਵਿੱਤ ਮੰਤਰੀ

ਕਿਸਾਨ ਅੰਦੋਲਨ ਦਾ ਬਦਲਾ ਲੈਣ ਲਈ ਪੰਜਾਬ ਨੂੰ ਬਣਾਇਆ ਜਾ ਰਿਹੈ ਨਿਸ਼ਾਨਾ

ਚੰਡੀਗੜ੍ਹ, 09 ਨਵੰਬਰ (ਹਿੰ.ਸ.)| ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਭਾਜਪਾ 'ਤੇ ਗੈਂਗਸਟਰਾਂ ਨੂੰ ਸਿਆਸੀ ਸਰਪ੍ਰਸਤੀ ਦੇਣ ਅਤੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਗੈਂਗਸਟਰਾਂ ਨੂੰ ਪਾਲਣ-ਪੋਸ਼ਣ ਦੇਣ ਦੇ ਨਾਲ-ਨਾਲ ਪੰਜਾਬ ਵਿੱਚ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਹਰਪਾਲ ਚੀਮਾ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਹਵਾਲਾ ਦਿੰਦਿਆਂ ਕਿਹਾ ਕਿ ਭਾਜਪਾ ਨੇ ਉਸ ਨੂੰ ਆਪਣੇ ਸ਼ਾਸਨ ਵਾਲੇ ਸੂਬੇ ਵਿੱਚ ਸਟੇਟ ਗੈਸਟ ਵਾਂਗ ਰੱਖਿਆ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਹਿਮਾਚਲ ਹੋਵੇ ਜਾਂ ਪੰਜਾਬ, ਜਿੱਥੇ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਹਨ, ਉੱਥੇ ਗੈਂਗਸਟਰਾਂ ਰਾਹੀਂ ਧਮਕੀ ਭਰੇ ਫੋਨ ਕਰਵਾ ਕੇ ਲੋਕਾਂ ਨੂੰ ਡਰਾਉਣ ਅਤੇ ਆਪਣੀਆਂ ਕਾਰਵਾਈਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਕਈ ਨਾਮੀ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ ਅਤੇ ਉਨ੍ਹਾਂ ਨੂੰ ਭਾਰਤੀ ਕਾਨੂੰਨ ਅਨੁਸਾਰ ਸਜ਼ਾਵਾਂ ਦਿਵਾਈਆਂ ਜਾਣਗੀਆਂ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਅਤੇ ਅਕਾਲੀ ਦਲ ਨੇ ਜਿਨ੍ਹਾਂ ਗੈਂਗਸਟਰਾਂ ਨੂੰ ਪੈਦਾ ਕੀਤਾ ਅਤੇ ਪਾਲਿਆ-ਪੋਸਿਆ ਹੈ, ਉਨ੍ਹਾਂ ਦਾ ਇੱਕ-ਇੱਕ ਕਰਕੇ ਖਾਤਮਾ ਕਰਨਾ ਸਰਕਾਰ ਦਾ ਟੀਚਾ ਹੈ।

ਭਾਜਪਾ ਨੂੰ ਪੰਜਾਬ ਅਤੇ ਕਿਸਾਨ ਵਿਰੋਧੀ ਦੱਸਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਪਾਰਟੀ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦਾ ਕੋਈ ਮੌਕਾ ਨਹੀਂ ਛੱਡਦੀ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਪਰਾਲੀ ਸਾੜਨ ਨਾਲ ਪ੍ਰਦੂਸ਼ਣ ਫੈਲ ਰਿਹਾ ਹੈ ਤਾਂ ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਵੀ ਝੋਨੇ ਦੀ ਖੇਤੀ ਹੁੰਦੀ ਹੈ, ਫਿਰ ਉੱਥੋਂ ਦੇ ਕਿਸਾਨਾਂ ਨੂੰ ਨਿਸ਼ਾਨਾ ਕਿਉਂ ਨਹੀਂ ਬਣਾਇਆ ਜਾਂਦਾ।

ਉਨ੍ਹਾਂ ਕਿਹਾ ਕਿ ਪੰਜਾਬ ਤੋਂ ਕਰੀਬ 300 ਕਿਲੋਮੀਟਰ ਦੂਰ ਤੱਕ ਦੇ ਇਲਾਕਿਆਂ ਵਿੱਚ ਵੀ ਪਰਾਲੀ ਸਾੜਨ ਦਾ ਧੂੰਆਂ ਪਹੁੰਚਦਾ ਹੈ, ਪਰ ਸਿਰਫ਼ ਪੰਜਾਬ ਦੇ ਕਿਸਾਨਾਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਹੋਏ ਅੰਦੋਲਨ ਵਿੱਚ ਪੰਜਾਬ ਦੇ ਕਿਸਾਨਾਂ ਦੀ ਵੱਡੀ ਭੂਮਿਕਾ ਰਹੀ ਸੀ ਅਤੇ ਹੁਣ ਭਾਜਪਾ ਕਿਸਾਨਾਂ ਨੂੰ ਬਦਨਾਮ ਕਰਕੇ ਉਸ ਅੰਦੋਲਨ ਦਾ ਬਦਲਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ।

ਭਾਜਪਾ ਆਗੂ ਕਪਿਲ ਮਿਸ਼ਰਾ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਖਾਰਜ ਕਰਦਿਆਂ ਚੀਮਾ ਨੇ ਕਿਹਾ ਕਿ ਇਹ ਬਿਆਨਬਾਜ਼ੀ ਪੂਰੀ ਤਰ੍ਹਾਂ ਬੇਬੁਨਿਆਦ ਹੈ। ਉਨ੍ਹਾਂ ਸਵਾਲ ਕੀਤਾ ਕੀ ਹਰਿਆਣਾ ਵਿੱਚ ਪਰਾਲੀ ਸਾੜਨ ਨਾਲ ਉੱਠਣ ਵਾਲਾ ਧੂੰਆਂ ਪਾਕਿਸਤਾਨ ਚਲਾ ਜਾਂਦਾ ਹੈ ਅਤੇ ਪੰਜਾਬ ਦਾ ਧੂੰਆਂ ਹੀ ਹਰਿਆਣਾ ਤੋਂ ਹੁੰਦਾ ਹੋਇਆ ਦਿੱਲੀ ਪਹੁੰਚਦਾ ਹੈ। ਕੀ ਧੂੰਏਂ ਲਈ ਵੀ ਵੱਖ-ਵੱਖ ਰਸਤੇ ਤੈਅ ਕੀਤੇ ਹੋਏ ਹਨ।

ਉਨ੍ਹਾਂ ਤਨਜ਼ ਕਰਦਿਆਂ ਕਿਹਾ ਕਿ ਕੀ ਪੰਜਾਬ ਤੋਂ 300 ਕਿਲੋਮੀਟਰ ਦੂਰ ਤੱਕ ਦੇ ਧੂੰਏਂ ਨੂੰ ਕਿਸੇ ਬੋਰੇ ਜਾਂ ਗੱਡੀ ਵਿੱਚ ਭਰ ਕੇ ਦਿੱਲੀ ਛੱਡ ਕੇ ਆਇਆ ਜਾਂਦਾ ਹੈ। ਝੋਨੇ ਦੀ ਖੇਤੀ ਸਿਰਫ਼ ਪੰਜਾਬ ਵਿੱਚ ਨਹੀਂ ਹੁੰਦੀ, ਸਗੋਂ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਵੀ ਹੁੰਦੀ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਪੰਜ ਸਾਲਾਂ ਤੋਂ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੇ ਸੰਦ ਅਤੇ ਮਸ਼ੀਨਰੀ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਭਾਜਪਾ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਬਦਨਾਮ ਕਰਨ ਦੀ ਬਜਾਏ ਆਪਣੀਆਂ ਸਰਕਾਰਾਂ ਦੇ ਪ੍ਰਦੂਸ਼ਣ ਨਾਲ ਨਜਿੱਠਣ ਦੇ ਪ੍ਰਬੰਧਾਂ ਵੱਲ ਧਿਆਨ ਦੇਵੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande