ਦਿੱਲੀ ਪੁਲਿਸ ਦਾ ਏਐਸਆਈ 15 ਹਜ਼ਾਰ ਰਿਸ਼ਵਤ ਲੈਂਦਾ ਗ੍ਰਿਫ਼ਤਾਰ
ਨਵੀਂ ਦਿੱਲੀ, 10 ਫਰਵਰੀ (ਹਿੰ.ਸ.)। ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਦਿੱਲੀ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਓਮ ਪ੍ਰਕਾਸ਼ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਸੀ.ਬੀ.ਆਈ. ਨੇ ਮੰਗਲਵਾਰ ਨੂੰ ਦੱਸਿਆ ਕਿ ਏਜੰਸੀ ਨੇ 7 ਫਰਵਰੀ ਨੂੰ ਮਾਮਲਾ ਦ
ਸੀਬੀਆਈ


ਨਵੀਂ ਦਿੱਲੀ, 10 ਫਰਵਰੀ (ਹਿੰ.ਸ.)। ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਦਿੱਲੀ ਪੁਲਿਸ ਦੇ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਓਮ ਪ੍ਰਕਾਸ਼ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਸੀ.ਬੀ.ਆਈ. ਨੇ ਮੰਗਲਵਾਰ ਨੂੰ ਦੱਸਿਆ ਕਿ ਏਜੰਸੀ ਨੇ 7 ਫਰਵਰੀ ਨੂੰ ਮਾਮਲਾ ਦਰਜ ਕੀਤਾ ਸੀ। ਦੋਸ਼ ਲਗਾਇਆ ਗਿਆ ਸੀ ਕਿ ਏ.ਐਸ.ਆਈ. ਨੇ ਸ਼ਿਕਾਇਤਕਰਤਾ ਤੋਂ ਆਪਣੇ ਭਰਾ ਨੂੰ ਜ਼ਮਾਨਤ ਦਿਵਾਉਣ ਲਈ 25,000 ਰੁਪਏ ਦੀ ਰਿਸ਼ਵਤ ਮੰਗੀ ਸੀ ਅਤੇ ਧਮਕੀ ਦਿੱਤੀ ਸੀ ਕਿ ਜੇਕਰ ਉਹ ਰਕਮ ਨਾ ਦਿੰਦਾ ਤਾਂ ਉਸਨੂੰ ਹੋਰ ਮਾਮਲਿਆਂ ਵਿੱਚ ਫਸਾਇਆ ਜਾਵੇਗਾ।

ਸੀ.ਬੀ.ਆਈ. ਨੇ ਉਸੇ ਦਿਨ ਜਾਲ ਵਿਛਾਇਆ ਅਤੇ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਦੋਸ਼ੀ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਬਾਅਦ ਵਿੱਚ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਓਮ ਪ੍ਰਕਾਸ਼ ਪੱਛਮੀ ਵਿਹਾਰ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸੀ। ਸੀ.ਬੀ.ਆਈ. ਨੇ ਕਿਹਾ ਕਿ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande