ਫ਼ਤਹਿਗੜ੍ਹ ਸਾਹਿਬ ਵਿਖੇ ਮੁਫਤ ਆਯੁਰਵੈਦਿਕ ਤੇ ਹੋਮਿਓਪੈਥੀ ਕੈਂਪ ਲਗਾਇਆ
ਫ਼ਤਹਿਗੜ੍ਹ ਸਾਹਿਬ, 10 ਫਰਵਰੀ (ਹਿੰ.ਸ.)। ਡਾਇਰੈਕਟਰ ਆਯੁਰਵੈਦਾ, ਡਾਇਰੈਕਟਰ ਹੋਮਿਓਪੈਥੀ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਰਿਊਣਾ ਨੀਵਾਂ ਦੇ ਕਮਿੳਨਿਟੀ ਸੈਂਟਰ ਵਿਖੇ ਆਯੁਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਜ਼ਿਲ੍ਹਾ ਆਯੁਰਵੈਦਿਕ ਅਤੇ ਯੁਨਾਨੀ ਅਫਸਰ ਡਾ: ਮੰਜੂ ਅਤੇ ਜ਼ਿਲ੍ਹ
ਪਿੰਡ ਰਿਉਣਾ ਨੀਵਾਂ ਵਿਖੇ ਲਗਾਏ ਮੁਫਤ ਆਯੁਰਵੈਦਿਕ ਤੇ ਹੋਮਿਓਪੈਥੀ ਕੈਂਪ ਦਾ ਦ੍ਰਿਸ਼।


ਫ਼ਤਹਿਗੜ੍ਹ ਸਾਹਿਬ, 10 ਫਰਵਰੀ (ਹਿੰ.ਸ.)। ਡਾਇਰੈਕਟਰ ਆਯੁਰਵੈਦਾ, ਡਾਇਰੈਕਟਰ ਹੋਮਿਓਪੈਥੀ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਰਿਊਣਾ ਨੀਵਾਂ ਦੇ ਕਮਿੳਨਿਟੀ ਸੈਂਟਰ ਵਿਖੇ ਆਯੁਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਜ਼ਿਲ੍ਹਾ ਆਯੁਰਵੈਦਿਕ ਅਤੇ ਯੁਨਾਨੀ ਅਫਸਰ ਡਾ: ਮੰਜੂ ਅਤੇ ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਡਾ. ਰੁਪਿੰਦਰ ਕੌਰ ਦੀ ਅਗਵਾਈ ਹੇਠ ਟੀਮ ਨੇ 546 ਮਰੀਜਾਂ ਦੀ ਜਾਂਚ ਕੀਤੀ ਤੇ ਮੁਫਤ ਦਵਾਈਆਂ ਦਿੱਤੀਆਂ ਗਈਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਮੰਜੂ ਨੇ ਦੱਸਿਆ ਕਿ ਆਯੁਰਵੈਦਿਕ ਤੇ ਹੋਮਿਓਪੈਥੀ ਇੱਕ ਪੁਰਾਤਨ ਵਿਧੀ ਹੈ ਜਿਸ ਨਾਲ ਹਰੇਕ ਬਿਮਾਰੀ ਦਾ ਇਲਾਜ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਵਿਧੀਆਂ ਮਨੁੱਖ ਲਈ ਬਹੁਤ ਹੀ ਲਾਹੇਵੰਦ ਸਾਬਤ ਹੁੰਦੀਆਂ ਹਨ ਜਿਨ੍ਹਾਂ ਦਾ ਮਨੁੱਖੀ ਸਰੀਰ ਤੇ ਕੋਈ ਮਾੜਾ ਪ੍ਰਭਾਵ ਵੀ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਅੱਜ ਦੇ ਕੈਂਪ ਵਿੱਚ 288 ਮਰੀਜਾਂ ਨੂੰ ਆਯੁਰਵੈਦਿਕ ਅਤੇ 258 ਮਰੀਜਾਂ ਨੂੰ ਹੋਮਿਓਪੈਥੀ ਦਵਾਈਆਂ ਦਿੱਤੀਆਂ ਗਈਆਂ।

ਇਸ ਕੈਂਪ ਵਿੱਚ ਡਾਕਟਰ ਕਾਮਨਾ ਬਾਵਾ ਏ. ਐਮ. ਓ, ਡਾ. ਜਤਿੰਦਰ ਸਿੰਘ ਏ.ਐਮ. ਓ, ਡਾ ਦਲਜੀਤ ਸਿੰਘ ਐੱਚ ਐਮ ਓ, ਡਾ ਗੁਰਪ੍ਰੀਤ ਕੌਰ ਐੱਚ ਐਮ ਓ ਨੇ ਮਰੀਜਾਂ ਦਾ ਚੈੱਕਅਪ ਕੀਤਾ। ਇਸ ਦੌਰਾਨ ਮਨਪ੍ਰੀਤ ਸਿੰਘ ਉਪਵੈਦ, ਅਮਰੀਕ ਸਿੰਘ ਉਪਵੈਦ, ਪਰਮਜੀਤ ਕੌਰ ਐੱਚ.ਓ ਡਿਸਪੈਂਸਰ, ਨੀਲਕਮਲ ਐੱਚ ਓ ਡਿਸਪੈਂਸਰ ਵੱਲੋਂ ਦਵਾਈਆਂ ਦੀ ਵੰਡ ਕੀਤੀ ਗਈ। ਕੈਂਪ ਵਿੱਚ ਸਰਪੰਚ ਪਰਮਜੀਤ ਸਿੰਘ, ਰਾਜੀਵ ਦਰਜਾ ਅਤੇ ਪੰਚਾਇਤ ਮੈਬਰਾਂ ਨੇ ਪੂਰਾ ਸਹਿਯੋਗ ਦਿੱਤਾ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande