
ਪ੍ਰਯਾਗਰਾਜ, 11 ਫਰਵਰੀ (ਹਿੰ.ਸ.)। ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਜ਼ਿਲ੍ਹੇ ਦੇ ਕਰੇਲੀ ਪੁਲਿਸ ਸਟੇਸ਼ਨ ਚ ’ਵਿਦੇਸ਼ੀ ਵਿਦਿਆਰਥੀ ਨਾਲ ਕੁੱਟਮਾਰ ਦੇ ਮਾਮਲੇ ਵਿੱਚ ਮੰਗਲਵਾਰ ਰਾਤ ਨੂੰ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਆਫ ਪੁਲਿਸ ਸਿਟੀ ਮਨੀਸ਼ ਕੁਮਾਰ ਸ਼ਾਂਡਿਲਿਆ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਚੀਨ ਦੇ ਰਹਿਣ ਵਾਲੇ ਵਿਦਿਆਰਥੀ ਸ਼ਾਉ ਪਿੰਗ ਚਾਉ ਨੂੰ ਜੀਟੀਵੀ ਨਗਰ ਕਰੇਲੀ ਦੇ ਕੁਝ ਲੋਕਾਂ ਨੇ ਅਗਵਾ ਕਰਕੇ ਕੁੱਟਮਾਰ ਕੀਤੀ ਸੀ। ਇਸ ਸਬੰਧ ਵਿੱਚ ਪੀੜਤ ਵਿਦਿਆਰਥੀ ਦੀ ਸ਼ਿਕਾਇਤ 'ਤੇ ਦੋ ਨਾਮਜ਼ਦ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਦੀ ਭਾਲ ਵਿੱਚ ਪੁਲਿਸ ਟੀਮਾਂ ਸੰਭਾਵਿਤ ਥਾਵਾਂ 'ਤੇ ਛਾਪੇਮਾਰੀ ਕਰ ਰਹੀਆਂ ਹਨ।
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ