
ਅੰਮ੍ਰਿਤਸਰ, 16 ਫਰਵਰੀ (ਹਿੰ.ਸ.)। ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਧੀਨ ਸਕਸ਼ਮ ਆਂਗਨਵਾੜੀ ਅਤੇ ਪੋਸ਼ਣ ਵੀ, ਪੜ੍ਹਾਈ ਵੀ, ਮੁਹਿੰਮ ਦੇ ਅਧੀਨ ਆਂਗਨਵਾੜੀ ਵਰਕਰਾਂ ਦੀ ਤੀਸਰੇ ਬੈਚ ਮਜੀਠੇ ਦੀ 13, 14 ਅਤੇ 16 ਫਰਵਰੀ ਤੱਕ ਟ੍ਰੇਨਿੰਗ ਕਰਵਾਈ ਗਈ। ਇਹ ਟ੍ਰੇਨਿੰਗ ਸਰਕਾਰੀ ਸਕੂਲ ਗਹਿਰੀ ਮੰਡੀ (ਜੰਡਿਆਲਾ) ਅੰਮ੍ਰਿਤਸਰ ਵਿੱਚ ਕਾਰਵਾਈ ਗਈ।
ਇਸ ਟ੍ਰੇਨਿੰਗ ਦੌਰਾਨ ਆਂਗਨਵਾੜੀ ਵਰਕਰਾਂ ਨੂੰ ਬੱਚਿਆਂ ਦੇ ਸਮੁੱਚੀ ਵਿਕਾਸ ਪ੍ਰਕਿਰਿਆ Early Stimulation (03 ਸਾਲ) ਅਤੇ Early childhood Care and Education (03 ਸਾਲ) ਨੂੰ ਵਿਸਥਾਰ ਵਿਚ ਟ੍ਰੇਨਿੰਗ ਦਿੱਤੀ ਗਈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮੀਤ ਸਿੰਘ ਨੇ ਇਸ ਮੌਕੇ ਤੇ ਕਿਹਾ ਕਿ ਇਹ ਟ੍ਰੇਨਿੰਗ ਲੈਣ ਨਾਲ ਆਂਗਨਵਾੜੀ ਵਰਕਰਾਂ ਦੀ ਸਮਰੱਥਾ ਵਧਾਉਣ ਦੇ ਨਾਲ - ਨਾਲ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਦੋਵਾਂ ਵਿਚ ਵੀ ਸੁਧਾਰ ਆਵੇਗਾ। ਇਸ ਟ੍ਰੇਨਿੰਗ ਵਿੱਚ ਆਂਗਨਵਾੜੀ ਵਰਕਰਾਂ ਨੂੰ 3 ਤੋਂ 6 ਸਾਲ ਦੇ ਬੱਚਿਆਂ ਨੂੰ ਭਾਸ਼ਾ ਵਿਕਾਸ, ਬੌਧਿਕ ਵਿਕਾਸ, ਰਚਨਾਤਮਕ ਵਿਕਾਸ, ਸਰੀਰਕ ਵਿਕਾਸ ਅਤੇ ਸੱਭਿਆਚਾਰਕ ਵਿਕਾਸ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮੀਤ ਸਿੰਘ, ਸੀਡੀਪੀਓ ਜਸਪ੍ਰੀਤ ਸਿੰਘ, ਬਲਾਕ ਕੋਆਰਡੀਨੇਟਰ ਸੁਜਾਤਾ, ਕੋਆਰਡੀਨੇਟਰ ਗੁਰਪ੍ਰੀਤ ਕੌਰ, ਹਰਪ੍ਰੀਤ ਕੌਰ ਅਤੇ ਆਂਗਨਵਾੜੀ ਵਰਕਰ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ