
ਅੰਮ੍ਰਿਤਸਰ, 21 ਫਰਵਰੀ (ਹਿੰ.ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਹਰਿਆਣਾ ਤੋਂ ਮੈਂਬਰ ਅਮੀਰ ਸਿੰਘ ਰਸੀਦਾਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਅਮੀਰ ਸਿੰਘ ਰਸੀਦਾਂ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਲੰਬਾ ਸਮਾਂ ਸੇਵਾਵਾਂ ਨਿਭਾਈਆਂ ਅਤੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਵੱਡਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਅਮੀਰ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਵੀ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਅਮੀਰ ਸਿੰਘ ਰਸੀਦਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਦੇਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਬਲਦੇਵ ਸਿੰਘ ਕਾਇਮਪੁਰ, ਮੈਂਬਰ ਹਰਭਜਨ ਸਿੰਘ ਮਸਾਣਾਂ ਤੇ ਤੇਜਿੰਦਰਪਾਲ ਸਿੰਘ ਲਾਡਵਾਂ ਨੇ ਵੀ ਅਮੀਰ ਸਿੰਘ ਰਸੀਦਾਂ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ