ਸੱਤਾ ਵਿੱਚ ਆਉਣ ਤੇ ਵਪਾਰ ਵਾਸਤੇ ਵਾਹਗਾ ਤੇ ਫਾਜ਼ਿਲਕਾ ਬਾਰਡਰ ਖੋਲਾਂਗੇ : ਸੁਖਬੀਰ ਸਿੰਘ ਬਾਦਲ
ਅਟਾਰੀ,21 ਫਰਵਰੀ (ਹਿੰ.ਸ.)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਾਰੇ ਕੇਂਦਰੀ ਏਸ਼ੀਆਈ ਮੁਲਕਾਂ ਨਾਲ ਵਪਾਰ ਵਾਸਤੇ ਵਾਹਗਾ ਤੇ ਫਾਜ਼ਿਲਕਾ ਬਾਰਡਰ ਖੋਲ੍ਹੇ ਜਾਣ ਅਤੇ ਸਰਹੱਦੀ ਪੱਟੀ ਵਿਚ ਇਕ
ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ


ਅਟਾਰੀ,21 ਫਰਵਰੀ (ਹਿੰ.ਸ.)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਾਰੇ ਕੇਂਦਰੀ ਏਸ਼ੀਆਈ ਮੁਲਕਾਂ ਨਾਲ ਵਪਾਰ ਵਾਸਤੇ ਵਾਹਗਾ ਤੇ ਫਾਜ਼ਿਲਕਾ ਬਾਰਡਰ ਖੋਲ੍ਹੇ ਜਾਣ ਅਤੇ ਸਰਹੱਦੀ ਪੱਟੀ ਵਿਚ ਇਕ ਵਿਸ਼ੇਸ਼ ਉਦਯੋਗਿਕ ਜ਼ੋਨ ਬਣਾਇਆ ਜਾਵੇ।

ਪੰਜਾਬ ਬਚਾਓ ਮੁਹਿੰਮ ਤਹਿਤ ਸੀਨੀਅਰ ਆਗੂ ਗੁਲਜ਼ਾਰ ਸਿੰਘ ਰਣੀਕੇ ਵੱਲੋਂ ਇੱਥੇ ਆਯੋਜਿਤ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਾਰਡਰ ਬੰਦ ਹੋਣ ਨਾਲ ਸਰਹੱਦੀ ਪੱਟੀ ਵਿਚ ਵਪਾਰ ਬੁਰੀ ਤਰ੍ਹਾਂ ਪ੍ਰਭਾਵਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਕ ਵਾਰ ਅਸੀਂ ਚੁਣੇ ਗਏ ਤਾਂ ਅਸੀਂ ਵਾਹਗਾ ਤੇ ਫਾਜ਼ਿਲਕਾ ਬਾਰਡਰ ਫਲ ਤੇ ਸਬਜ਼ੀਆਂ ਅਤੇ ਹੋਰ ਵਸਤਾਂ ਕੇਂਦਰੀ ਏਸ਼ੀਆਈ ਮੁਲਾਕਾਂ ਨੂੰ ਬਰਾਮਦ ਕਰਨ ਵਾਸਤੇ ਖੋਲ੍ਹਾਂਗੇ।

ਉਹਨਾਂ ਕਿਹਾ ਕਿ ਇਸ ਬਰਾਮਦ ਸਦਕਾ ਅੰਮ੍ਰਿਤਸਰ ਕੌਮਾਂਤਰੀ ਵਪਾਰ ਦਾ ਕੇਂਦਰ ਬਣ ਜਾਵੇਗਾ ਤੇ ਸਾਰੇ ਖਿੱਤੇ ਨੂੰ ਇਸਦਾ ਲਾਭ ਮਿਲੇਗਾ। ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸਰਹੱਦੀ ਪੱਟੀ ਵਿਚ ਉਦਯੋਗ ਸਥਾਪਿਤ ਕਰਨਾ ਵੀ ਬਹੁਤ ਜ਼ਰੂਰੀ ਹੈ ਖਾਸ ਤੌਰ ’ਤੇ ਜਦੋਂ ਉਦਯੋਗ ਪਹਾੜੀ ਰਾਜਾਂ ਵਿਚ ਮਿਲ ਰਹੀਆਂ ਰਿਆਇਤਾਂ ਕਾਰਨ ਉਥੇ ਹਿਜ਼ਰਤ ਕਰ ਗਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਰਹੱਦੀ ਪੱਟੀ ਵਿਚ ਵਿਸ਼ੇਸ਼ ਉਦਯੋਗਿਕ ਜ਼ੋਨ ਸਥਾਪਿਤ ਕਰਨ ਵਾਸਤੇ ਵਚਨਬੱਧ ਹੈ ਅਤੇ ਉਹ ਉਦਯੋਗਾਂ ਨੂੰ ਵਿਸ਼ੇਸ਼ ਵਿੱਤੀ ਪੈਕੇਜ ਦੇਵੇਗਾ ਤਾਂ ਜੋ ਇਥੇ ਨਿਵੇਸ਼ ਆਕਰਸ਼ਤ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਇਸ ਨਾਲ ਸਾਰੇ ਇਲਾਕੇ ਦੇ ਅਰਥਚਾਰੇ ਨੂੰ ਹੁਲਾਰਾ ਮਿਲੇਗਾ। ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਤਜ਼ਰਬੇ ਕਰਨਾ ਬੰਦ ਕਰਨ ਅਤੇ 2027 ਦੀਆਂ ਚੋਣਾਂ ਵਿਚ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨ।

ਉਨ੍ਹਾਂ ਕਿਹਾ ਕਿ ਸਿਰਫ ਅਕਾਲੀ ਦਲ ਹੀ ਪੰਜਾਬ ਦੀ ਭਲਾਈ ਵਾਸਤੇ ਵਚਨਬੱਧ ਹੈ। ਅਸੀਂ ਇਥੇ ਹੀ ਜਿਉਂਦੇ ਹਾਂ ਤੇ ਇੱਥੇ ਹੀ ਮਰਾਂਗੇ। ਸਾਰੀਆਂ ਦਿੱਲੀ ਆਧਾਰਿਤ ਪਾਰਟੀਆਂ ਭਾਵੇਂ ਉਹ ਕਾਂਗਰਸ, ਆਪ ਜਾਂ ਭਾਜਪਾ ਹੋਵੇ ਨੂੰ ਸੂਬੇ ਦੀ ਕੋਈ ਚਿੰਤਾ ਨਹੀਂ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਲੋਕਾਂ ਨੂੰ ਸਵਾਲ ਕੀਤਾ ਕਿ ਉਹ ਕਾਂਗਰਸ ਸਰਕਾਰ ਜਾਂ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਰਾਜ ਵਿਚ ਹੋਇਆ ਕੋਈ ਵੀ ਵਿਕਾਸ ਕਾਰਜ ਗਿਣਵਾਉਣ। ਉਨ੍ਹਾਂ ਕਿਹਾ ਕਿ ਭਾਵੇਂ ਕਾਂਗਰਸ ਦੇ ਕਈ ਮੁੱਖ ਮੰਤਰੀ ਰਹੇ ਪਰ ਕਾਂਗਰਸ ਪਾਰਟੀ ਇਕ ਵੀ ਅਹਿਮ ਪ੍ਰਾਜੈਕਟ ਨਹੀਂ ਗਿਣਵਾ ਸਕਦੀ ਜੋ ਉਨ੍ਹਾਂ ਦੇ ਕਾਰਜਕਾਲ ਵਿਚ ਬਣਿਆ ਹੋਵੇ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਅਕਾਲੀ ਦਲ ਨੇ ਹੀ ਖੇਤੀਬਾੜੀ ਲਈ ਮੁਫਤ ਬਿਜਲੀ ਸਪਲਾਈ ਦਿੱਤੀ, ਸਿੰਜਾਈ ਵਾਸਤੇ ਨਹਿਰਾਂ ਦਿੱਤੀਆਂ, ਵਿਸ਼ਵ ਪੱਧਰੀ ਸੜਕਾਂ ਤੇ ਹਵਾਈ ਅੱਡੇ, ਮੰਡੀਆਂ ਤੇ ਥਰਮਲ ਪਲਾਂਟ ਲਗਾਏ ਬਲਕਿ ਆਟਾ ਦਾਲ, ਬੁਢਾਪਾ ਪੈਨਸ਼ਨ ਅਤੇ ਸ਼ਗਨ ਸਕੀਮ ਵਰਗੀਆਂ ਨਿਵੇਕਲੀਆਂ ਸਮਾਜ ਭਲਾਈ ਸਕੀਮਾਂ ਦਿੱਤੀਆਂ।

ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਤਰਨਤਾਰਨ ਦੇ ਆਗੂ ਕੰਚਨਪ੍ਰੀਤ ਕੌਰ ਵਰਗੇ ਸੀਨੀਅਰ ਆਗੂਆਂ ਖਿਲਾਫ ਝੂਠੇ ਕੇਸ ਦਰਜ ਹੋਣ ਦਾ ਨੋਟਿਸ ਲੈਂਦਿਆਂ ਬਾਦਲ ਨੇ ਕਿਹਾ ਕਿ ਇਕ ਵਾਰ ਸਾਡੀ ਸਰਕਾਰ ਬਣ ਗਈ ਤਾਂ ਅਸੀਂ ਇਨ੍ਹਾਂ ਸਾਰੇ ਕੇਸਾਂ ਦੀ ਜਾਂਚ ਵਾਸਤੇ ਕਮਿਸ਼ਨ ਸਥਾਪਿਤ ਕਰਾਂਗੇ। ’ਅਕਾਲੀ ਦਲ ਲਿਆਓ, ਦਿੱਲੀ ਵਾਲੀਆਂ ਪਾਰਟੀਆਂ ਭਜਾਓ’ ਦੇ ਨਾਅਰਿਆਂ ਵਿਚਾਲੇ ਅਕਾਲੀ ਦਲ ਦੇ ਪ੍ਰਧਾਨ ਨੇ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਜਿਹੜੇ ਕਿਸਾਨਾਂ ਕੋਲ ਟਿਊਬਵੈਨ ਕੁਨੈਕਸ਼ਨ ਨਹੀਂ ਹਨ, ਉਹਨਾਂ ਨੂੰ ਕੁਨੈਕਸ਼ਨ ਦੇਵੇਗੀ ਅਤੇ ਬੇਜ਼ਮੀਨੇ ਕਿਸਾਨਾਂ ਨੂੰ ਸਰਹੱਦੀ ਪੱਟੀ ਵਿਚ ਉਹਨਾਂ ਜ਼ਮੀਨਾਂ ਦੇ ਮਾਲਕਾਨਾਂ ਹੱਕ ਦੇਵੇਗੀ ਜੋ ਉਹ ਵਾਹ ਰਹੇ ਹਨ ਤੇ ਨਾਲ ਹੀ ਸਾਰੇ ਪ੍ਰਮੁੱਖ ਦਰਿਆਵਾਂ ’ਤੇ ਪੱਕੇ ਬੰਨ ਬਣਾਏ ਜਾਣਗੇ।

ਇਸ ਮੌਕੇ ਸੰਬੋਧਨ ਕਰਦਿਆਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਕਿਵੇਂ ਆਪ ਸਰਕਾਰ ਅਟਾਰੀ ਅਤੇ ਨੇੜਲੇ ਹਲਕਿਆਂ ਦੇ ਹੜ੍ਹ ਮਾਰੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿਚ ਨਾਕਾਮ ਰਹੀ ਹੈ ਅਤੇ ਉਨ੍ਹਾਂ ਨੇ ਗੈਂਗਸਟਰਵਾਦ ਦੀ ਗੱਲ ਵੀਕੀਤੀ ਜੋ ਸੂਬੇ ਦਾ ਸਮਾਜਿਕ ਢਾਂਚਾ ਤਬਾਹ ਕਰ ਰਿਹਾ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande