ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਹੋਣ ਤੋਂ ਬਾਅਦ ਕੇਜਰੀਵਾਲ ਨੇ ਕਿਹਾ - ਸੱਚਾਈ ਦੀ ਜਿੱਤ ਹੋਈ
ਨਵੀਂ ਦਿੱਲੀ, 27 ਫਰਵਰੀ (ਹਿੰ.ਸ.)। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਸਾਰੇ 23 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਦੇ ਫੈਸਲ
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਰਾਊਜ਼ ਐਵੇਨਿਊ ਅਦਾਲਤ ਦੇ ਫੈਸਲੇ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ।


ਨਵੀਂ ਦਿੱਲੀ, 27 ਫਰਵਰੀ (ਹਿੰ.ਸ.)। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਸਾਰੇ 23 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਦੇ ਫੈਸਲੇ ਤੋਂ ਬਾਅਦ, ਅਰਵਿੰਦ ਕੇਜਰੀਵਾਲ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਭਾਵੁਕ ਹੋ ਗਏ ਅਤੇ ਕਿਹਾ ਕਿ ਸੱਚਾਈ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ, ਮੈਂ ਭ੍ਰਿਸ਼ਟ ਨਹੀਂ ਹਾਂ। ਅਦਾਲਤ ਨੇ ਕਿਹਾ ਹੈ ਕਿ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਇਮਾਨਦਾਰ ਹਨ।

ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸਿਸੋਦੀਆ ਨੇ ਕਿਹਾ ਕਿ ਸਾਨੂੰ ਇੱਕ ਵਾਰ ਫਿਰ ਆਪਣੇ ਸੰਵਿਧਾਨ ਅਤੇ ਬੀ.ਆਰ. ਅੰਬੇਡਕਰ 'ਤੇ ਮਾਣ ਹੈ, ਜਿਨ੍ਹਾਂ ਨੇ ਸਾਨੂੰ ਅਜਿਹਾ ਸੰਵਿਧਾਨ ਦਿੱਤਾ। ਸੱਚਾਈ ਦੀ ਇੱਕ ਵਾਰ ਫਿਰ ਜਿੱਤ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਐਕਸ ’ਤੇ ਪੋਸਟ ਕਰਦੇ ਹੋਏ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ।

'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਦੀ ਅਦਾਲਤ ਵੱਲੋਂ ਸ਼ਰਾਬ ਘੁਟਾਲੇ ਮਾਮਲੇ 'ਚ ਬਰੀ ਕਰ ਦਿੱਤਾ ਗਿਆ ਹੈ। ਅਦਾਲਤ ਦੇ ਇਸ ਫ਼ੈਸਲੇ ਨੇ ਸੱਚਾਈ ਨੂੰ ਸਭ ਦੇ ਸਾਹਮਣੇ ਲਿਆਂਦਾ ਹੈ। ਸਮੇਂ ਦੇ ਨਾਲ ਬਾਕੀ ਸਾਰੇ ਮਾਮਲਿਆਂ ਦੀ ਸੱਚਾਈ ਸਾਹਮਣੇ ਆ ਜਵੇਗੀ।।'ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਸੋਸ਼ਲ ਮੀਡੀਆ ਐਕਸ 'ਤੇ ਪੋਸਟ ਕੀਤਾ ਕਿ ਅਦਾਲਤ ਨੇ ਸਾਡੇ ਆਗੂਆਂ ਨੂੰ ਬਰੀ ਕਰ ਦਿੱਤਾ, ਇਹ ਸਾਬਤ ਕਰ ਦਿੱਤਾ ਕਿ ਇੱਕ ਖ਼ਤਰਨਾਕ ਸਾਜ਼ਿਸ਼ਕਰਤਾ ਦੇਸ਼ 'ਤੇ ਰਾਜ ਕਰ ਰਿਹਾ ਹੈ। ਜਿਸਨੇ ਸਾਜਿਸ਼ ਰਚ ਕੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਬਦਨਾਮ ਕੀਤਾ। ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਪੂਰੀ ਇਮਾਨਦਾਰੀ ਨਾਲ ਬਤੀਤ ਕੀਤੀ ਹੈ, ਉਨ੍ਹਾਂ ਦਾ ਇੱਕੋ ਇੱਕ ਟੀਚਾ ਹੈ ਕਿ ਭਾਰਤ ਖੂਬ ਤਰੱਕੀ ਕਰੇ। ਪਰ ਇਨ੍ਹਾਂ ਲੋਕਾਂ ਨੇ ਸੱਤਾ ਦੇ ਲਾਲਚ ਵਿੱਚ ਸਾਡੇ 'ਤੇ ਬਹੁਤ ਸਾਰੇ ਝੂਠੇ ਦੋਸ਼ ਲਗਾਏ, ਕੇਜਰੀਵਾਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਬਦਨਾਮ ਅਤੇ ਪ੍ਰੇਸ਼ਾਨ ਕੀਤਾ। ਮੈਂ ਇਸ ਮੁਸ਼ਕਲ ਸਮੇਂ ਦੌਰਾਨ ਸਾਡਾ ਸਮਰਥਨ ਕਰਨ ਵਾਲਿਆਂ ਦਾ ਧੰਨਵਾਦ ਕਰਦੀ ਹਾਂ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande