ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ : ਮੋਹਿੰਦਰ ਭਗਤ
ਚੰਡੀਗੜ੍ਹ, 27 ਫਰਵਰੀ (ਹਿੰ.ਸ.)। ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਅਦਾਲਤ ਦੇ ਹਾਲੀਆ ਫੈਸਲੇ ਨੂੰ ਸੱਚਾਈ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ''ਆਪ'' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਉਪ ਮੁ
ਕੈਬਨਿਟ ਮੰਤਰੀ ਮੋਹਿੰਦਰ ਭਗਤ


ਚੰਡੀਗੜ੍ਹ, 27 ਫਰਵਰੀ (ਹਿੰ.ਸ.)। ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਅਦਾਲਤ ਦੇ ਹਾਲੀਆ ਫੈਸਲੇ ਨੂੰ ਸੱਚਾਈ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਹੋਰ ਦੋਸ਼ੀਆਂ ਨੂੰ ਬਰੀ ਕਰਨ ਨਾਲ ਉਨ੍ਹਾਂ ਤੇ ਲਗਾਏ ਗਏ ਝੂਠੇ ਦੋਸ਼ ਅਤੇ ਬੇਬੁਨਿਆਦ ਸਾਬਿਤ ਹੋ ਗਏ ਹਨ।

ਭਗਤ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਨਿਆਂਪਾਲਿਕਾ ਪ੍ਰਤੀ ਆਮ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਕੀਤਾ ਹੈ ਅਤੇ ਇਹ ਸਾਬਤ ਕੀਤਾ ਹੈ ਕਿ ਅੰਤ ਵਿੱਚ ਸੱਚ ਅਤੇ ਨਿਆਂ ਦੀ ਹੀ ਜਿੱਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰਿਕ ਤਰੀਕੇ ਨਾਲ ਚੁਣੀ ਗਈ ਲੀਡਰਸ਼ਿਪ ਦੀ ਛਵੀ ਨੂੰ ਖਰਾਬ ਕਰਨ ਲਈ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਸੱਚਾਈ ਨਿਆਂਇਕ ਪ੍ਰਕਿਰਿਆ ਰਾਹੀਂ ਸਾਹਮਣੇ ਆ ਗਈ ਹੈ।

ਅਰਵਿੰਦ ਕੇਜਰੀਵਾਲ ਨੂੰ ਵਚਨਬੱਧ ਅਤੇ ਦੂਰਦਰਸ਼ੀ ਨੇਤਾ ਦੱਸਦਿਆਂ, ਭਗਤ ਨੇ ਕਿਹਾ ਕਿ ਰਾਜਨੀਤਿਕ ਚੁਣੌਤੀਆਂ ਦੇ ਬਾਵਜੂਦ, ਉਹ ਪਾਰਦਰਸ਼ੀ ਸ਼ਾਸਨ ਅਤੇ ਲੋਕ ਭਲਾਈ ਲਈ ਕੰਮ ਕਰਦੇ ਰਹੇ ਹਨ। ਭਗਤ ਨੇ ਕਿਹਾ ਕਿ ਕੋਰਟ ਦਾ ਇਹ ਫੈਸਲਾ ਦੇਸ਼ ਵਿੱਚ ਲੋਕਤੰਤਰਿਕ ਪਰੰਪਰਾਵਾਂ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਸੱਚਾਈ ਤੇ ਨਿਆਂ ਦੀ ਮਹੱਤਤਾ ਨੂੰ ਉਜਾਗਰ ਕਰੇਗਾ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande