ਬਜ਼ੁਰਗਾਂ ਲਈ ‘ਸਿਹਤ, ਸੁਰੱਖਿਆ ਤੇ ਸਨਮਾਨ’ ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ : ਡਾ. ਬਲਜੀਤ ਕੌਰ
ਚੰਡੀਗੜ੍ਹ, 28 ਫਰਵਰੀ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਸਮਾਜ ਦੀ ਕੀਮਤੀ ਧਰੋਹਰ ਮੰਨਦਿਆਂ ਉਨ੍ਹਾਂ ਦੀ ਸਿਹਤ, ਸੁਰੱਖਿਆ ਅਤੇ ਮਰਿਆਦਾ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਠੋਸ, ਸੰਵੇਦਨਸ਼ੀਲ ਅਤੇ ਮਨੁੱਖੀ ਕੇਂਦਰਤ ਕਦਮ ਚੁੱਕ ਰਹੀ ਹੈ। ਇਸੇ ਦਿ
ਡਾ. ਬਲਜੀਤ ਕੌਰ


ਚੰਡੀਗੜ੍ਹ, 28 ਫਰਵਰੀ (ਹਿੰ.ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਸਮਾਜ ਦੀ ਕੀਮਤੀ ਧਰੋਹਰ ਮੰਨਦਿਆਂ ਉਨ੍ਹਾਂ ਦੀ ਸਿਹਤ, ਸੁਰੱਖਿਆ ਅਤੇ ਮਰਿਆਦਾ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਠੋਸ, ਸੰਵੇਦਨਸ਼ੀਲ ਅਤੇ ਮਨੁੱਖੀ ਕੇਂਦਰਤ ਕਦਮ ਚੁੱਕ ਰਹੀ ਹੈ। ਇਸੇ ਦਿਸ਼ਾ ਵਿੱਚ “ਸਾਡੇ ਬਜ਼ੁਰਗ ਸਾਡਾ ਮਾਣ” ਰਾਜ ਪੱਧਰੀ ਮੁਹਿੰਮ ਤਹਿਤ ਲਗਾਏ ਗਏ ਸਿਹਤ ਚੈਕਅੱਪ ਕੈਂਪਾਂ ਰਾਹੀਂ 22 ਹਜ਼ਾਰ ਤੋਂ ਵੱਧ ਬਜ਼ੁਰਗ ਨਾਗਰਿਕਾਂ ਨੂੰ ਰਜਿਸਟਰ ਕਰਕੇ ਵੱਖ-ਵੱਖ ਸਰਕਾਰੀ ਭਲਾਈ ਸਹੂਲਤਾਂ ਨਾਲ ਜੋੜਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੀਨੀਅਰ ਸਿਟੀਜ਼ਨ ਐਕਸ਼ਨ ਪਲਾਨ ਅਧੀਨ ਵਿੱਤੀ ਸਾਲ 2025–26 ਦੌਰਾਨ ਬਜ਼ੁਰਗਾਂ ਦੀ ਸੰਪੂਰਨ ਦੇਖਭਾਲ ਲਈ ₹7.86 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸਦਾ ਮੁੱਖ ਉਦੇਸ਼ ਸਿਹਤ ਸੇਵਾਵਾਂ ਨੂੰ ਬਜ਼ੁਰਗਾਂ ਦੀ ਪਹੁੰਚ ਤੱਕ ਲੈ ਜਾਣਾ ਹੈ।

ਉਨ੍ਹਾਂ ਦੱਸਿਆ ਕਿ ਸਿਹਤ ਕੈਂਪਾਂ ਦੌਰਾਨ 6622 ਬਜ਼ੁਰਗਾਂ ਦਾ ਜਨਰਲ ਹੈਲਥ ਚੈਕਅੱਪ, 2544 ਦਾ ਆਰਥੋਪੈਡਿਕ ਮੁਆਇਨਾ ਅਤੇ 4719 ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ, 2267 ਬਜ਼ੁਰਗਾਂ ਨੇ ਯੋਗਾ ਸੈਸ਼ਨਾਂ, 1676 ਨੇ ਹੋਮਿਓਪੈਥਿਕ ਅਤੇ 2054 ਨੇ ਆਯੁਰਵੇਦਿਕ ਇਲਾਜ ਸਮੇਤ ਸਹਾਇਕ ਉਪਕਰਣਾਂ ਦਾ ਲਾਭ ਲਿਆ, ਜਿਸ ਨਾਲ ਉਨ੍ਹਾਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਨੂੰ ਮਜ਼ਬੂਤੀ ਮਿਲੀ।

ਕੈਬਨਿਟ ਮੰਤਰੀ ਨੇ ਹੋਰ ਦੱਸਿਆ ਕਿ ਅਲੀਮਕੋ ਸਕੀਮ ਤਹਿਤ 421 ਬਜ਼ੁਰਗ ਨਾਗਰਿਕ ਰਜਿਸਟਰਡ ਹੋਏ, ਜਿਨ੍ਹਾਂ ਵਿੱਚੋਂ 89 ਨੂੰ ਵੀਲ੍ਹਚੇਅਰ, ਐਨਕਾਂ ਅਤੇ ਸੁਣਨ ਯੰਤਰ ਮੁਹੱਈਆ ਕਰਵਾਏ ਗਏ। ਇਸਦੇ ਨਾਲ 566 ਬਜ਼ੁਰਗਾਂ ਦੇ ਬੁਢਾਪਾ ਪੈਨਸ਼ਨ ਫਾਰਮ ਤਿਆਰ ਕੀਤੇ ਗਏ ਅਤੇ 455 ਨੂੰ ਸੀਨੀਅਰ ਸਿਟੀਜ਼ਨ ਕਾਰਡ ਜਾਰੀ ਕੀਤੇ ਗਏ। ਉਨ੍ਹਾਂ ਦੱਸਿਆ ਕਿ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸਿਹਤ ਕੈਂਪ ਸਫਲਤਾਪੂਰਵਕ ਲਗਾਏ ਜਾ ਚੁੱਕੇ ਹਨ, ਜਦਕਿ ਫਰੀਦਕੋਟ ਅਤੇ ਸੰਗਰੂਰ ਵਿੱਚ ਜਲਦ ਹੀ ਇਹ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਵਿੱਚ ਮੋਤੀਆਬਿੰਦ ਸਰਜਰੀ ਲਈ ਅੱਗੇ ਇਲਾਜ ਵਾਸਤੇ ਭੇਜੇ ਗਏ ਬਜ਼ੁਰਗ ਨਾਗਰਿਕਾਂ ਸਮੇਤ ਮੁਫ਼ਤ ਸਹਾਇਕ ਉਪਕਰਣ, ਪੈਨਸ਼ਨ ਸਹੂਲਤ, ਸੀਨੀਅਰ ਸਿਟੀਜ਼ਨ ਕਾਰਡ, ਯੋਗਾ ਕੈਂਪ ਅਤੇ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਇਕ ਹੀ ਛੱਤ ਹੇਠ ਪ੍ਰਦਾਨ ਕੀਤੇ ਗਏ।

ਇਸ ਤਹਿਤ 5110 ਬਜ਼ੁਰਗ ਨਾਗਰਿਕਾਂ ਨੂੰ ਮੈਂਟੇਨੈਂਸ ਐਂਡ ਵੈਲਫੇਅਰ ਆਫ਼ ਪੇਰੈਂਟਸ ਐਂਡ ਸੀਨੀਅਰ ਸਿਟੀਜ਼ਨ ਐਕਟ–2007 ਬਾਰੇ ਜਾਗਰੂਕ ਕੀਤਾ ਗਿਆ। ਨਾਲ ਹੀ ਬਜ਼ੁਰਗਾਂ ਨੂੰ ਸਮਾਜਿਕ ਤੌਰ ‘ਤੇ ਸਰਗਰਮ ਜੀਵਨ ਨਾਲ ਜੋੜਨ ਲਈ ਉਤਪਾਦਕ ਅਤੇ ਇੰਟਰ-ਜਨਰੇਸ਼ਨਲ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ 459 ਬਜ਼ੁਰਗਾਂ ਨੇ ਐਕਟਿਵ ਏਜਿੰਗ ਕੈਂਪਾਂ ਅਤੇ 2192 ਨੇ ਗਿੱਧਾ, ਭੰਗੜਾ, ਕਵਿਤਾ ਅਤੇ ਨਾਟਕ ਵਰਗੀਆਂ ਸਾਂਝੀ ਪੀੜ੍ਹੀ ਗਤੀਵਿਧੀਆਂ ਵਿੱਚ ਭਾਗ ਲਿਆ। ਇਸ ਤੋਂ ਇਲਾਵਾ, 3005 ਬਜ਼ੁਰਗਾਂ ਨੇ ਯੋਗਾ ਕੈਂਪਾਂ ਰਾਹੀਂ ਸਿਹਤਮੰਦ ਜੀਵਨ ਵੱਲ ਮਜ਼ਬੂਤ ਕਦਮ ਵਧਾਇਆ।

ਇਸ ਤੋਂ ਇਲਾਵਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਵੱਲੋਂ ਹੈਲਪ ਲਾਈਨ ਨੰਬਰ 14567 ਸ਼ੁਰੂ ਕੀਤੀ ਗਈ ਹੈ।

ਇਸ ਹੈਲਪ ਲਾਈਨ ‘ਤੇ ਫੋਨ ਕਰਕੇ ਕੋਈ ਵੀ ਬਜ਼ੁਰਗ ਨਾਗਰਿਕ ਤੁਰੰਤ ਸਹਾਇਤਾ ਪ੍ਰਾਪਤ ਕਰ ਸਕਦਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਮਾਨ ਸਰਕਾਰ ਦੀ ਨੈਤਿਕ ਤੇ ਸਮਾਜਿਕ ਜ਼ਿੰਮੇਵਾਰੀ ਹੈ। ਉਨ੍ਹਾਂ ਪਰਿਵਾਰਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਬਜ਼ੁਰਗ ਨਾਗਰਿਕਾਂ ਨੂੰ ਇਨ੍ਹਾਂ ਸਰਕਾਰੀ ਸਹੂਲਤਾਂ ਨਾਲ ਜੋੜਨ ਵਿੱਚ ਸਰਗਰਮ ਭੂਮਿਕਾ ਨਿਭਾਈ ਜਾਵੇ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande