ਭਗਵੰਤ ਮਾਨ ਨੇ ਪੰਜਾਬ ਪੁਲਿਸ ਰਾਜ ਵਿਚ ਬਦਲਿਆ, ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲੇ ਕੀਤੇ ਜਾ ਰਹੇ : ਸੁਖਬੀਰ ਬਾਦਲ
ਰਾਮਪੁਰਾ ਫੂਲ/ਚੰਡੀਗੜ੍ਹ, 28 ਫਰਵਰੀ (ਹਿੰ.ਸ.)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸਤਲੁਜ ਤੇ ਬਿਆਸ ਦਰਿਆਵਾਂ ਦੀ ਸਫਾਈ ਅਗਲੀ ਅਕਾਲੀ ਦਲ ਦੀ ਸਰਕਾਰ ਦੀ ਤਰਜੀਹ ਹੋਵੇਗੀ ਅਤੇ ਉਹ ਸੂਬੇ ਦੇ ਦਰਿਆਵਾਂ ਵਿਚ ਫੈਕਟਰੀਆਂ ਜਾਂ ਸੀਵਰੇਜ ਲਾਈਨਾਂ ਤੋਂ ਕੋਈ ਵੀ ਗੰਧਲਾ ਪ
ਰੈਲੀ ’ਚ ਸੁਖਬੀਰ ਸਿੰਘ ਬਾਦਲ, ਹੋਰ ਆਗੂ ਅਤੇ ਹਾਜ਼ਰ ਵਰਕਰ


ਰਾਮਪੁਰਾ ਫੂਲ/ਚੰਡੀਗੜ੍ਹ, 28 ਫਰਵਰੀ (ਹਿੰ.ਸ.)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸਤਲੁਜ ਤੇ ਬਿਆਸ ਦਰਿਆਵਾਂ ਦੀ ਸਫਾਈ ਅਗਲੀ ਅਕਾਲੀ ਦਲ ਦੀ ਸਰਕਾਰ ਦੀ ਤਰਜੀਹ ਹੋਵੇਗੀ ਅਤੇ ਉਹ ਸੂਬੇ ਦੇ ਦਰਿਆਵਾਂ ਵਿਚ ਫੈਕਟਰੀਆਂ ਜਾਂ ਸੀਵਰੇਜ ਲਾਈਨਾਂ ਤੋਂ ਕੋਈ ਵੀ ਗੰਧਲਾ ਪਾਣੀ ਨਹੀਂ ਪੈਣ ਦੇਣਗੇ। ਪੰਜਾਬ ਬਚਾਓ ਮੁਹਿੰਮ ਤਹਿਤ ਇਥੇ ਭਾਈ ਰੂਪਾ ਵਿਖੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮਾਲਵਾ ਖਿੱਤੇ ਵਿਚ ਕੈਂਸਰ ਪਿੱਛੇ ਗੰਧਲਾ ਪਾਣੀ ਹੀ ਜ਼ਿੰਮੇਵਾਰ ਹੈ। ਉਹਨਾਂ ਕਿਹਾ ਕਿ ਮੈਂ ਬੁਰਾਈ ਨੂੰ ਹਮੇਸ਼ਾ ਹਮੇਸ਼ਾ ਵਾਸਤੇ ਖ਼ਤਮ ਕਰ ਦਿਆਂਗਾ।

ਇਥੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੇ ਨਾਲ ਅਕਾਲੀਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਕਿਹਾ ਕਿ ਅਕਾਲੀ ਦਲ ਗੁੰਡਾ ਰਾਜ ਤੇ ਨਸ਼ਾ ਤਸਕਰਾਂ ਨੂੰ ਸਮਾਪਤ ਕਰੇਗਾ। ਉਨ੍ਹਾਂ ਕਿਹਾ ਕਿ ਫਿਰੌਤੀਆਂ ਤੇ ਮਿਥ ਕੇ ਕੀਤੇ ਜਾ ਰਹੇ ਕਤਲ ਕਾਫੀ ਨਹੀਂ ਸਨ ਤਾਂ ਹੁਣ ਸੂਬਾ ਪੁਲਿਸ ਝੂਠੇ ਪੁਲਿਸ ਮੁਕਾਬਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਇਕ ਪੁਲਿਸ ਰਾਜ ਵਿਚ ਬਦਲ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਦੀ ਵਰਤੋਂ ਕਿਸਾਨਾਂ, ਮੁਲਾਜ਼ਮਾਂ, ਸਿਆਸੀ ਵਿਰੋਧੀਆਂ ਤੇ ਮੀਡੀਆ ਨੂੰ ਨਿਸ਼ਾਨਾ ਬਣਾਉਣ ਵਾਸਤੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੈਂ ਪੰਜਾਬੀਆਂ ਨੂੰ ਭਰੋਸਾ ਦੁਆਉਂਦਾ ਹਾਂ ਕਿ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਅਸੀਂ ਸ਼ਾਂਤੀ ਤੇ ਆਪਸੀ ਭਾਈਚਾਰ ਸਾਂਝ ਤੇ ਲੋਕਾਂ ਦਾ ਰਾਜ ਵਾਪਸ ਲਿਆਵਾਂਗੇ। ਅਸੀਂ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਾਂਗੇ। ਉਨ੍ਹਾਂ ਨੂੰ ਅਤਿਵਾਦੀ ਐਲਾਨਿਆ ਜਾਵੇਗਾ ਅਤੇ ਵਿਸ਼ੇਸ਼ ਕਾਨੂੰਨ ਲਿਆ ਕੇ ਉਨ੍ਹਾਂ ਨੂੰ ਜ਼ਮਾਨਤਾਂ ਮਿਲਣ ਦਾ ਵਿਰੋਧ ਕੀਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ ਤਾਂ ਜੋ ਇਸ ਬੁਰਾਈ ਨੂੰ ਹਮੇਸ਼ਾ ਹਮੇਸ਼ਾ ਵਾਸਤੇ ਖ਼ਤਮ ਕੀਤਾ ਜਾ ਸਕੇ।

ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਨੂੰ ਪੰਜਾਬ ਅਤੇ ਇਸਦੇ ਲੋਕਾਂ ਦੀ ਚਿੰਤਾ ਨਹੀਂ ਹੈ। ਉਹਨਾ ਕਿਹਾ ਕਿ ਨਾ ਤਾਂ ਕਾਂਗਰਸ, ਆਪ ਜਾਂ ਭਾਜਪਾ ਤੇ ਇਸਦੇ ਸਿਖ਼ਰਲੇ ਆਗੂ ਤੁਹਾਡੇ ਹਿੱਤਾਂ ਦੀ ਚਿੰਤਾ ਕਰਦੇ ਹਨ। ਉਹਨਾਂ ਕਿਹਾ ਕਿ ਇਹ ਲੋਕ ਸਿਰਫ ਸੱਤਾ ਹਥਿਆਉਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਦੂਜੇ ਪਾਸੇ ਅਕਾਲੀ ਦਲ ਸੂਬੇ ਅਤੇ ਇਸਦੇ ਲੋਕਾਂ ਪ੍ਰਤੀ ਸਮਰਪਿਤ ਹੈ। ਉਹਨਾਂ ਕਿਹਾ ਕਿ ਜਦੋਂ ਆਪ ਸਰਕਾਰ ਅਤੇ ਕੇਂਦਰ ਸਰਕਾਰ ਨੇ ਪਿਛਲੇ ਸਾਲ ਹੜ੍ਹਾਂ ਦੌਰਾਨ ਤੁਹਾਨੂੰ ਫੇਲ੍ਹ ਕਰ ਦਿੱਤਾ ਤਾਂ ਅਕਾਲੀ ਦਲ ਹੀ ਹੜ੍ਹਾਂ ਦੌਰਾਨ ਰਾਹਤ ਵਾਸਤੇ ਲੋਕਾਂ ਦੀ ਮਦਦ ਵਾਸਤੇ ਨਿਤਰਿਆ।

ਉਹ ਸਮਝਦੇ ਹਨ ਕਿ ਪੰਜਾਬ ਵਿਚ ਪਾਰਟੀ ਖਿੰਡ ਪੁੰਡ ਜਾਣ ਦੇ ਹਾਲਾਤ ਵਿਚ ਹੈ ਕਿਉਂਕਿ ਸਾਰੇ ਆਗੂ ਇਕ ਦੂਜੇ ਦਾ ਗਲਾ ਵੱਢਣ ਨੂੰ ਤਿਆਰ ਬਰ ਤਿਆਰ ਹਨ। ਉਹਨਾਂ ਕਿਹਾ ਕਿ ਰਾਹੁਲ ਗਾਂਧੀ ਤਾਂ ਪਾਰਟੀ ਨੂੰ ਬਚਾਉਣਾ ਚਾਹੁੰਦੇ ਹਨ ਪਰ ਉਹ ਕਦੇ ਵੀ ਸਫਲ ਨਹੀਂ ਹੋਣਗੇ ਕਿਉਂਕਿ ਪੰਜਾਬੀਆਂ ਨੇ ਸਮੇਂ ਦੀਆਂ ਕਾਂਗਰਸ ਸਰਕਾਰਾਂ ਵੇਖ ਲਈਆਂ ਲਈਆਂ ਹਨ ਜਿਹਨਾਂ ਨੇ ਕਦੇ ਵੀ ਵਿਕਾਸ, ਬੁਨਿਆਦੀ ਢਾਂਚੇ ਦੇ ਪ੍ਰਾਜੈਕਟ ਜਾਂ ਸਮਾਜ ਭਲਾਈ ਲਾਭਾਂ ਵਾਸਤੇ ਕੰਮ ਨਹੀਂ ਕੀਤਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande