
ਚੰਡੀਗੜ੍ਹ, 03 ਫਰਵਰੀ (ਹਿੰ.ਸ.)। ਪੰਜਾਬ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਡੇਰਿਆਂ ਦੀ ਰਾਜਨੀਤੀ ਤੇਜ਼ ਹੋ ਗਈ ਹੈ। ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਢਿੱਲੋਂ ਵੱਲੋਂ ਸੋਮਵਾਰ ਨੂੰ ਪਟਿਆਲਾ ਜੇਲ੍ਹ ਵਿੱਚ ਅਕਾਲੀ ਆਗੂ ਬਿਕਰਮਜੀਤ ਮਜੀਠੀਆ ਨਾਲ ਮੁਲਾਕਾਤ ਕੀਤੇ ਜਾਣ ਤੋਂ ਬਾਅਦ ਗਰਮਾਈ ਰਾਜਨੀਤੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਨਵਾਂ ਮੋੜ ਦੇ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸੇ ਦਾ ਨਾਮ ਲਏ ਬਿਨਾਂ ਸੋਸ਼ਲ ਮੀਡੀਆ 'ਤੇ ਲਿਖਿਆ ਕਿ ‘‘ਕੱਲ੍ਹ ਬਣ ਜਾਣ, ਭਾਵੇਂ ਅੱਜ ਬਣ ਜਾਣ
ਅਦਾਲਤਾਂ ਦਾ ਓਥੇ ਰੱਬ ਰਾਖਾ
ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ …‘‘ ਵਿਰੋਧੀ ਧਿਰ ਨੇ ਇਸ ਟਵੀਟ ਨੂੰ ਸਿੱਧਾ ਡੇਰਾ ਮੁਖੀ ਨਾਲ ਜੋੜ ਕੇ ਪੰਜਾਬ ਸਰਕਾਰ ਨੂੰ ਘੇਰ ਲਿਆ ਹੈ।2 ਫਰਵਰੀ ਨੂੰ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਨਾਭਾ ਜੇਲ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਅਤੇ ਖੁੱਲ੍ਹ ਕੇ ਉਨ੍ਹਾਂ ਦਾ ਸਮਰਥਨ ਕੀਤਾ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਸੀ ਕਿ ਮਜੀਠੀਆ ਵਿਰੁੱਧ ਸਾਰੇ ਦੋਸ਼ ਝੂਠੇ ਹਨ। ਉਨ੍ਹਾਂ ਕਿਹਾ ਕਿ ਮਜੀਠੀਆ ਮੇਰੇ ਦੋਸਤ ਹਨ ਅਤੇ ਰਿਸ਼ਤੇਦਾਰ ਹਨ। ਇਸ ਲਈ ਉਨ੍ਹਾਂ ਨਾਲ ਮੁਲਾਕਾਤ ਕਰਾਂਗਾ। ਉਨ੍ਹਾਂ ਇਹ ਵੀ ਕਿਹਾ ਕਿ ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਕੀਤੀ ਚਰਚਾ ਜਨਤਕ ਨਹੀਂ ਹੁੰਦੀ । ਡੇਰਾ ਮੁਖੀ ਦੇ ਬਿਆਨ ਤੋਂ ਕੁਝ ਘੰਟਿਆਂ ਬਾਅਦ ਹੀ, ਮਜੀਠੀਆ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ