ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਮੈਂਬਰ ਜਸਟਿਸ ਡਾ ਅਫ਼ਰੋਜ਼ ਅਹਿਮਦ ਵੱਲੋਂ ਵਾਤਾਵਰਨ ਦੀ ਸੰਭਾਲ ਲਈ ਅੰਮ੍ਰਿਤਸਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ
ਅੰਮ੍ਰਿਤਸਰ, 03 ਫਰਵਰੀ (ਹਿੰ. ਸ.)। ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਮੈਂਬਰ ਜਸਟਿਸ ਡਾ. ਅਫ਼ਰੋਜ਼ ਅਹਿਮਦ ਵੱਲੋਂ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਵਾਤਾਵਰਣ ਦੀ ਸੰਭਾਲ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਮੈਂਬਰ ਜਸਟਿਸ ਡਾ. ਅਫ਼ਰੋਜ਼ ਅਹਿਮਦ ਨੇ ਜ਼ਿਲ੍ਹ
ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਮੈਂਬਰ ਜਸਟਿਸ ਡਾ ਅਫ਼ਰੋਜ਼ ਅਹਿਮਦ ਅੰਮ੍ਰਿਤਸਰ ਵਿਖੇ ਅਧਿਕਾਰੀਆਂ ਨਾਲ.


ਅੰਮ੍ਰਿਤਸਰ, 03 ਫਰਵਰੀ (ਹਿੰ. ਸ.)। ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਮੈਂਬਰ ਜਸਟਿਸ ਡਾ. ਅਫ਼ਰੋਜ਼ ਅਹਿਮਦ ਵੱਲੋਂ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਵਾਤਾਵਰਣ ਦੀ ਸੰਭਾਲ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਮੈਂਬਰ ਜਸਟਿਸ ਡਾ. ਅਫ਼ਰੋਜ਼ ਅਹਿਮਦ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਵਾਤਾਵਰਣ ਪਲਾਨ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਗੁਰੂ ਨਗਰੀ ਅੰਮ੍ਰਿਤਸਰ ਨੂੰ ਸਾਫ਼ ਰੱਖਣਾ ਸਾਡਾ ਹੋਰ ਵੀ ਫ਼ਰਜ਼ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਸਾਡੀ ਸਭ ਦੀ ਸਾਂਝੀ ਵਿਰਾਸਤ ਹੈ ਅਤੇ ਸ਼ੁੱਧ ਹਵਾ ਅਤੇ ਪਾਣੀ ਦੀ ਸੰਭਾਲ ਲਈ ਸਾਨੂੰ ਸਭ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਆਵਾਜ਼ ਪ੍ਰਦੂਸ਼ਣ ਨੂੰ ਰੋਕਣ ਲਈ ਵੀ ਹਦਾਇਤਾਂ ਦਿੱਤੀਆਂ।

ਜ਼ਿਲ੍ਹਾ ਵਾਤਾਵਰਣ ਪਲਾਨ ਦਾ ਜਾਇਜ਼ਾ ਲੈਂਦਿਆਂ ਜਸਟਿਸ ਡਾ. ਅਫ਼ਰੋਜ਼ ਅਹਿਮਦ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਸਾਂਭ ਸੰਭਾਲ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਦਾ ਲਗਾਤਾਰ ਡਿੱਗਣਾ ਚਿੰਤਾ ਦਾ ਵਿਸ਼ਾ ਹੈ, ਜਿਸ ਲਈ ਸਾਨੂੰ ਸਭ ਨੂੰ ਪਾਣੀ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣ ਦੇ ਨਾਲ ਆਮ ਲੋਕਾਂ ਨੂੰ ਜਲ ਸੁਰੱਖਿਆ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ।

ਡਾ. ਅਹਿਮਦ ਨੇ ਉਦਯੋਗਾਂ ਵੱਲੋਂ ਕੀਤੇ ਜਾਂਦੇ ਪ੍ਰਦੂਸ਼ਣ ਨੂੰ ਰੋਕਣ ਲਈ ਕੀਤੇ ਜਾ ਯਤਨਾਂ ਦੀ ਸਮੀਖਿਆ ਕਰਦਿਆਂ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਾਰੇ ਉਦਯੋਗਾਂ ਵਿੱਚ ਪ੍ਰਦੂਸ਼ਣ ਚੈਕ ਯੰਤਰ ਲਗਾਏ ਜਾਣਾ ਯਕੀਨੀ ਬਣਾਉਣ। ਬਾਇਓ ਮੈਡੀਕਲ ਵੇਸਟ ਦੇ ਨਿਪਟਾਰੇ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਤੇ ਨਿੱਜੀ ਹਸਪਤਾਲਾਂ ਅੰਦਰ ਬਾਇਓ ਮੈਡੀਕਲ ਵੇਸਟ ਦੀ ਸੈਗਰੀਗੇਸ਼ਨ ਤੇ ਉਸਦੇ ਯੋਗ ਨਿਪਟਾਰੇ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਬਾਇਓ ਮੈਡੀਕਲ ਵੇਸਟ ਦਾ ਨਿਪਟਾਰਾ ਤਹਿ ਨਿਯਮਾਂ ਅਨੁਸਾਰ ਹੀ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਮੀਟਿੰਗ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਵੱਖ-ਵੱਖ ਨਗਰ ਕੌਂਸਲਾਂ ਅਤੇ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਕੂੜੇ ਦੇ ਯੋਗ ਨਿਪਟਾਰੇ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਪਾਣੀ ਦੀ ਸੰਭਾਲ, ਕੂੜੇ ਦੇ ਨਿਪਟਾਰੇ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਪਿੰਡਾਂ ਵਿੱਚ ਥਾਪਰ ਮਾਡਲ ਤਹਿਤ ਛੱਪੜਾਂ ਦਾ ਨਵੀਨੀਕਰਨ ਕਰਕੇ ਪਾਣੀ ਨੂੰ ਸਾਫ਼ ਕੀਤਾ ਜਾ ਰਿਹਾ ਹੈ।

ਖੇਤੀ ਖੇਤਰ ਵਿੱਚ ਪਰਾਲੀ ਨੂੰ ਸਾੜੇ ਜਾਣ ਦੀ ਸਮੱਸਿਆ ਬਾਰੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਅਤੇ ਕਿਸਾਨਾਂ ਦੇ ਸਹਿਯੋਗ ਨਾਲ ਇਸ ਸੀਜ਼ਨ ਦੌਰਾਨ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਾਉਣ ਦੇ ਮਾਮਲਿਆਂ ਵਿੱਚ ਵੱਡੀ ਕਮੀ ਆਈ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਵੀ ਕੀਤਾ ਗਿਆ ਹੈ ਅਤੇ ਅਗਲੀ ਵਾਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦੀ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕਣ ਲਈ ਹੋਰ ਵੀ ਯਤਨ ਕੀਤੇ ਜਾਣਗੇ।

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਗਰੀਨ ਟ੍ਰਿਬਿਊਨਲ ਦੇ ਮੈਂਬਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਤਾਵਰਣ ਦੀ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਤੇਜ ਕਰਨ ਦਾ ਭਰੋਸਾ ਦਿਵਾਇਆ। ਇਸ ਤੋਂ ਪਹਿਲਾਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਮੈੰਬਰ ਨੈਸ਼ਨਲ ਗਰੀਨ ਟ੍ਰਿਬਿਊਨਲ ਦਾ ਅੰਮ੍ਰਿਤਸਰ ਵਿਖੇ ਪਹੁੰਚਣ `ਤੇ ਨਿੱਘਾ ਸਵਾਗਤ ਕੀਤਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande