
ਮਾਜਰੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ,06 ਫ਼ਰਵਰੀ (ਹਿੰ. ਸ.)। ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਸਿਆਲਬਾ ਮਾਜਰੀ ਵਿਖੇ ਆਯੂਸ ਵਿਭਾਗ ਵੱਲੋਂ ਡਾਇਰੈਕਟਰ ਆਯੂਰਵੈਦਾ ਪੰਜਾਬ ਡਾ. ਰਮਨ ਖੰਨਾ ਅਤੇ ਡਾਇਰੈਕਟਰ ਹੋਮਿਓਪੈਥੀ ਪੰਜਾਬ ਡਾ. ਹਰਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਮੋਹਾਲੀ ਡਾ. ਜੋਤੀ ਬੱਬਰ ਦੀ ਯੋਗ ਅਗਵਾਈ ਹੇਠ ਮੁਫ਼ਤ ਆਯੂਸ਼ ਕੈਂਪ ਲਗਾਇਆ ਗਿਆ ਕੈਂਪ ਦਾ ਉਦਘਾਟਨ ਪਿੰਡ ਦੀ ਸਰਪੰਚ ਸੁਰਿੰਦਰ ਕੌਰ ਵੱਲੋਂ ਕੀਤਾ ਗਿਆ।
ਕੈਂਪ ਦੀ ਇੰਚਾਰਜ ਡਾ ਸ਼ਿਵਾਨੀ ਬਾਂਸਲ ਨੇ ਦੱਸਿਆ ਕਿ ਆਯੂਸ਼ ਵਿਭਾਗ ਵੱਲੋਂ ਅਜਿਹੇ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੁਫ਼ਤ ਆਯੂਸ਼ ਕੈਂਪ ਵੱਖ-ਵੱਖ ਥਾਵਾਂ ਤੇ ਲਗਾਏ ਜਾ ਰਹੇ ਹਨ, ਤਾਂ ਜੋ ਜ਼ਿਲੇ ਵਿੱਚ ਬਿਮਾਰੀਆਂ ਦੀ ਰੋਕਥਾਮ ਇਲਾਜ ਅਤੇ ਜਾਗਰੂਕਤਾ ਲਈ ਹਨ।
ਉਹਨਾਂ ਦੱਸਿਆ ਕਿ ਕੈਂਪ ਦੋਰਾਨ ਆਯੁਰਵੈਦਿਕ ਵਿਭਾਗ ਵੱਲੋਂ ਡਾ. ਸ਼ਿਵਾਨੀ ਬਾਂਸਲ ਡਾ. ਅਰੁਣ ਬਾਂਸਲ, ਡਾ. ਨਵਦੀਪ ਕੌਰ ਅਤੇ ਉਪਵੈਦ ਸ੍ਰੀਮਤੀ ਪੁਨੀਤ ਰਾਣੀ ਅਤੇ ਨਵਜੋਤ ਕੁਮਾਰ ਅਤੇ ਹੋਮਿਓਪੈਥਿਕ ਵਿਭਾਗ ਵੱਲੋਂ ਡਾ. ਅਮਨਦੀਪ ਕੌਰ ਡਾ. ਸੁਖਜੀਤ ਕੌਰ ਅਤੇ ਡਿਸਪੈਂਸਰ ਸੋਨੀਆ ਅਤੇ ਗੁਰਪ੍ਰੀਤ ਸਿੰਘ ਵੱਲੋਂ ਆਯੂਰਵੈਦਿਕ ਦੇ 460 ਅਤੇ ਹੋਮਿਓਪੈਥਿਕ ਦੇ 390 ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕਰਨ ਉਪਰੰਤ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ