
ਅੰਮ੍ਰਿਤਸਰ, 06 ਫਰਵਰੀ (ਹਿੰ. ਸ.)। ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਰੋਹਿਤ ਗੁਪਤਾ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਅੰਤਰਰਾਸ਼ਟਰੀ ਬਾਰਡਰ ਦੇ 25 ਕਿਲੋਮੀਟਰ ਦੇ ਘੇਰੇ ਤੋਂ ਇਲਾਵਾ ਮਿਲਟਰੀ/ਏਅਰ ਫੋਰਸ ਸਟੇਸ਼ਨ/ਬੀ.ਐਸ.ਐਫ. ਜਾਂ ਹੋਰ ਸੁਰੱਖਿਆ ਏਜੰਸੀਆਂ ਦੇ 3 ਕਿਲੋਮੀਟਰ ਦੇ ਘੇਰੇ ਅੰਦਰ ਆਮ ਲੋਕਾਂ ਵਲੋਂ Private Drones/Quadcopters ਦੀ ਵਰਤੋਂ ਕਰਨ ਤੇ ਪਾਬੰਦੀ ਲਗਾਈ ਜਾਂਦੀ ਹੈ।
ਉਨਾਂ ਉਕਤ ਤੱਥਾਂ ਨੂੰ ਗੰਭੀਰਤਾਂ ਨਾ ਲੈਂਦੇ ਹੋਏ ਅੰਮ੍ਰਿਤਸਰ ਦਿਹਾਤੀ ਦੀ ਹਦੂਦ ਅੰਦਰ Drone U.A.V. (Unmanned Aerial vehicle), R.V.P (Remotely Piloted Vehicle), R.C.A. (Remote Controlled Aircraft), Micro Light Aircraft ਸਮੇਤ ਪੈਰਾ ਗਲਾਈਡਰ/ਹੈਂਗ ਗਲਾਈਡਰ ਨੂੰ ਬਿਨ੍ਹਾਂ ਅਗਾਉਂ ਇਜਾਜਤ ਦੇ ਉਡਾਉਣ ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਵਧੀਕ ਜਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਮੇਰੇ ਧਿਆਨ ਵਿੱਚ ਆਇਆ ਹੈ ਕਿ ਜਿਲ੍ਹਾ ਅੰਮ੍ਰਿਤਸਰ ਵਿੱਚ ਪੂਰਵਲੇ ਸਮੇਂ ਦੌਰਾਨ ਪ੍ਰਾਪਤ ਹੋਈਆਂ ਇੰਟੈਲੀਜੈਂਸ ਇੰਨਪੁਟਸ ਦੇ ਮੁਤਾਬਿਕ ਸਰਹੱਦ ਪਾਰ ਤੋਂ ਡਰੋਨ ਰਾਹੀਂ ਅਸਲਾ ਵਗੈਰਾ ਦੀ ਖੇਪ ਭਾਰਤ ਵਿੱਚ ਭੇਜਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ। ਜਿਸਨੂੰ ਧਿਆਨ ਵਿੱਚ ਰੱਖਦੇ ਹੋਏ ਭਵਿੱਖ ਵਿੱਚ ਅਜਿਹੀ ਕਿਸੇ ਵੀ ਤਰ੍ਹਾਂ ਦੀ ਘਟਨਾ ਦੀ ਰੋਕਥਾਮ ਲਈ ਏਅਰ ਫੋਰਸ ਦੇ ਨੇੜੇ ਡਰੋਨ/ਕਵਾਡਕਾਪਟਰ ਦੇ ਉਡਾਣ ਭਰਣ ਤੇ ਪਾਬੰਦੀ ਲਗਾਈ ਜਾਣੀ ਲਾਜ਼ਮੀ ਹੈ।
ਇਹ ਹੁਕਮ 21 ਮਾਰਚ 2026 ਤੱਕ ਲਾਗੂ ਰਹੇਗਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ