ਪੰਜਾਬ ਦੇ ਰਾਜਪਾਲ ਦੀ ਅਗਵਾਈ ਵਿੱਚ ’ਨਸ਼ਿਆਂ ਵਿਰੁੱਧ ਪੈਦਲ ਯਾਤਰਾ’ 9 ਫ਼ਰਵਰੀ ਨੂੰ
ਤਰਨਤਾਰਨ, 06 ਫਰਵਰੀ (ਹਿੰ. ਸ.)। ਪੰਜਾਬ ਵਿੱਚ ਨਸ਼ਿਆਂ ਦੇ ਖ਼ਤਰੇ ਨੂੰ ਨੱਥ ਪਾਉਣ ਲਈ ਰਾਜਪਾਲ ਪੰਜਾਬ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਵੱਡੀ ਪਹਿਲਕਦਮੀ ਤਹਿਤ ਤਰਨ ਤਾਰਨ ਵਿੱਚ 09 ਫ਼ਰਵਰੀ ਨੂੰ ‘ਨਸ਼ਿਆਂ ਵਿਰੁੱਧ ਪੈਦਲ ਯਾਤਰਾ’ ਕੱਢੀ ਜਾਵੇਗੀ। ਇਸ ਪੈਦਲ ਯਾ
ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਆਈ. ਏ. ਐੱਸ. ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ.


ਤਰਨਤਾਰਨ, 06 ਫਰਵਰੀ (ਹਿੰ. ਸ.)। ਪੰਜਾਬ ਵਿੱਚ ਨਸ਼ਿਆਂ ਦੇ ਖ਼ਤਰੇ ਨੂੰ ਨੱਥ ਪਾਉਣ ਲਈ ਰਾਜਪਾਲ ਪੰਜਾਬ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਵੱਡੀ ਪਹਿਲਕਦਮੀ ਤਹਿਤ ਤਰਨ ਤਾਰਨ ਵਿੱਚ 09 ਫ਼ਰਵਰੀ ਨੂੰ ‘ਨਸ਼ਿਆਂ ਵਿਰੁੱਧ ਪੈਦਲ ਯਾਤਰਾ’ ਕੱਢੀ ਜਾਵੇਗੀ।

ਇਸ ਪੈਦਲ ਯਾਤਰਾ ਦੀ ਅਗਵਾਈ ਰਾਜਪਾਲ ਗੁਲਾਬ ਚੰਦ ਕਟਾਰੀਆ ਖ਼ੁਦ ਨਿੱਜੀ ਤੌਰ ’ਤੇ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਆਈ. ਏ. ਐੱਸ. ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਰਾਜਪਾਲ ਦੇ ਤਰਨ ਤਾਰਨ ਜ਼ਿਲ੍ਹੇ ਦੇ ਦੌਰੇ ਸਬੰਧੀ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਮੀਟਿੰਗ ਵਿੱਚ ਐੱਸ.ਐੱਸ.ਪੀ. ਤਰਨ ਤਾਰਨ ਸੁਰੇਂਦਰ ਲਾਂਬਾ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।

ਡਿਪਟੀ ਕਮਿਸ਼ਨਰ ਨੇ ਰਾਜਪਾਲ ਦੇ ਤਰਨ ਤਾਰਨ ਜ਼ਿਲ੍ਹੇ ਦੇ ਦੌਰੇ ਅਤੇ ਪੈਦਲ ਯਾਤਰਾ ਸਬੰਧੀ ਤਿਆਰੀਆਂ ਨੂੰ ਲੈ ਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਰਾਜਪਾਲ ਦੀ ਅਗਵਾਈ ਵਿੱਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ 09 ਫ਼ਰਵਰੀ 2026 ਨੂੰ ਸਵੇਰੇ 11:30 ਵਜੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤੋਂ ਸ਼ੁਰੂ ਹੋ ਕੇ ਪੁਲਿਸ ਲਾਈਨ ਤੱਕ ਜਾਵੇਗੀ। ਇਸ ਪੈਦਲ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ, ਯੂਥ ਕਲੱਬਾਂ ਦੇ ਮੈਂਬਰ, ਵਲੰਟੀਅਰ ਆਦਿ ਸ਼ਾਮਿਲ ਹੋ ਕੇ ਨਸ਼ੇ ਤਿਆਗਣ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਇਕਜੁੱਟ ਹੋਣ ਦਾ ਸੱਦਾ ਦੇਣਗੇ।

ਡਿਪਟੀ ਕਮਿਸ਼ਨਰ ਨੇ ਇਸ ਪੈਦਲ ਯਾਤਰਾ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧਾਂ, ਟ੍ਰੈਫਿਕ ਨਿਯੰਤਰਣ, ਸਾਫ਼-ਸਫ਼ਾਈ, ਸਿਹਤ ਸਹੂਲਤਾਂ, ਮੈਡੀਕਲ ਟੀਮਾਂ, ਰਿਫਰੈਸ਼ਮੈਂਟ, ਪੀਣ ਵਾਲਾ ਪਾਣੀ ਅਤੇ ਸਮਾਗਮ ਦੌਰਾਨ ਲੋੜੀਂਦੀਆਂ ਵਿਵਸਥਾਵਾਂ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲ-ਮੇਲ ਨਾਲ ਕੰਮ ਕਰਦੇ ਹੋਏ ਇਸ ਜਾਗਰੂਕਤਾ ਪੈਦਲ ਯਾਤਰਾ ਨੂੰ ਸਫਲ ਬਣਾਉਣ ਦੀ ਹਦਾਇਤ ਕੀਤੀ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande