7 ਫਰਵਰੀ ਨੂੰ ਜੰਡਿਆਲਾ ਦੇ ਡਲੀਆਣਾ ਮੰਦਰ ਵਿਖੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ
ਅੰਮ੍ਰਿਤਸਰ, 06 ਫਰਵਰੀ (ਹਿੰ. ਸ.)। ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਦੇ ਸਹਿਯੋਗ ਨਾਲ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਸੀਨੀਅਰ ਸਿਟੀਜ਼ਨ ਦੀ ਭਲਾਈ ਸਬੰਧੀ ਇੱਕ ਵਿਸ਼ੇਸ਼ ਕੈਂਪ 7 ਫਰਵਰੀ 2026 ਸ
7 ਫਰਵਰੀ ਨੂੰ ਜੰਡਿਆਲਾ ਦੇ ਡਲੀਆਣਾ ਮੰਦਰ ਵਿਖੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ


ਅੰਮ੍ਰਿਤਸਰ, 06 ਫਰਵਰੀ (ਹਿੰ. ਸ.)। ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਦੇ ਸਹਿਯੋਗ ਨਾਲ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਸੀਨੀਅਰ ਸਿਟੀਜ਼ਨ ਦੀ ਭਲਾਈ ਸਬੰਧੀ ਇੱਕ ਵਿਸ਼ੇਸ਼ ਕੈਂਪ 7 ਫਰਵਰੀ 2026 ਸਵੇਰੇ 10:00 ਵਜੇ ਜਗਦੀਸ਼ ਸਦਨ ਹਾਲ, ਡਲੀਆਣਾ ਮੰਦਰ, ਜੰਡਿਆਲਾ ਗੁਰੂ ਵਿਖੇ ਲਗਾਇਆ ਜਾਵੇਗਾ।

‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਲੱਗਣ ਵਾਲੇ ਵਿਸ਼ੇਸ਼ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਅੰਮ੍ਰਿਤਸਰ-1, ਅਮਨਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ 7 ਫਰਵਰੀ ਨੂੰ ਲੱਗਣ ਵਾਲੇ ਇਸ ਕੈਂਪ ਵਿੱਚ ਸਿਹਤ ਵਿਭਾਗ ਵੱਲੋਂ ਮੈਡੀਕਲ ਕੈਂਪ ਲਗਾ ਕੇ ਬਜ਼ੁਰਗਾਂ ਦਾ ਮੈਡੀਕਲ ਚੈੱਕਅਪ, ਅੱਖਾਂ ਦਾ ਚੈਕਅੱਪ, ਨੱਕ ਦਾ ਚੈਕਅੱਪ, ਕੰਨ ਦਾ ਚੈਕਅੱਪ, ਗਲੇ ਦਾ ਚੈਕਅੱਪ, ਹੱਡੀਆਂ ਨਾਲ ਸਬੰਧਤ ਸਮੱਸਿਆਵਾਂ ਦਾ ਚੈਕਅੱਪ, ਫਿਜਿਓਥੈਰੇਪੀ, ਛਾਤੀ ਸਬੰਧੀ ਸਮੱਸਿਆਵਾਂ ਦਾ ਚੈੱਕਅੱਪ, ਖ਼ੂਨ ਅਤੇ ਸ਼ੂਗਰ ਦਾ ਚੈਕਅੱਪ ਕਰਨ ਉਪਰੰਤ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ। ਇਸ ਮੌਕੇ ਸੀ.ਐੱਮ. ਦੀ ਯੋਗਸ਼ਾਲਾ ਦੇ ਯੋਗਾ ਮਾਹਿਰਾਂ ਵੱਲੋਂ ਬਜ਼ੁਰਗਾਂ ਨੂੰ ਨਿਰੋਗ ਰਹਿਣ ਲਈ ਵੱਖ-ਵੱਖ ਯੋਗ ਆਸਣਾਂ ਦੀ ਜਾਣਕਾਰੀ ਵੀ ਦਿੱਤੀ ਜਾਵੇਗੀ।

ਇਸ ਤੋਂ ਇਲਾਵਾ ਪੁਰਸ਼ ਬਜ਼ੁਰਗ ਜਿਹਨਾਂ ਦੀ ਉਮਰ 65 ਸਾਲ ਅਤੇ ਇਸਤਰੀ ਬਜ਼ੁਰਗ ਜਿਹਨਾਂ ਦੀ ਉਮਰ 58 ਸਾਲ ਹੋ ਚੁੱਕੀ ਹੈ ਅਤੇ ਪਤੀ-ਪਤਨੀ ਦੋਵਾਂ ਦੀ ਜ਼ਮੀਨ ਦੀ ਹੱਦਬੰਦੀ ਢਾਈ ਏਕੜ ਨਹਿਰੀ ਜਾਂ ਫਿਰ 5 ਏਕੜ ਬਰਾਨੀ ਜ਼ਮੀਨ ਹੈ, ਉਹਨਾਂ ਯੋਗ ਬਜ਼ੁਰਗਾਂ ਲਈ ਬੁਢਾਪਾ ਪੈਨਸ਼ਨ ਲਗਾਉਣ ਲਈ ਆਨ-ਲਾਈਨ ਅਪਲਾਈ ਕਰਵਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਗਰੂਕ ਕੀਤਾ ਜਾਵੇਗਾ ਅਤੇ ਜੇਕਰ ਕਿਸੇ ਬਜ਼ੁਰਗ ਨੂੰ ਕਾਨੂੰਨੀ ਸਹਾਇਤਾ ਦੀ ਲੋੜ ਹੋਈ ਤਾਂ ਉਹ ਵੀ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਹੋਰ ਵਿਭਾਗਾਂ ਵੱਲੋਂ ਵੀ ਸਟਾਲ ਲਗਾ ਕੇ ਬਜ਼ੁਰਗਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਐੱਸ.ਡੀ.ਐੱਮ. ਅੰਮ੍ਰਿਤਸਰ-1 ਅਮਨਪ੍ਰੀਤ ਸਿੰਘ ਗਿੱਲ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬਜ਼ੁਰਗਾਂ ਨੂੰ ਇਸ ਕੈਂਪ ਵਿੱਚ ਲਿਆਉਣ ਅਤੇ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਆਪਣੇ ਬਜ਼ੁਰਗਾਂ ਦੇ ਮਾਣ-ਸਤਿਕਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande