ਬੇਅਦਬੀ ਦੇ ਮਾਮਲੇ ਤੇ ਪੰਜਾਬ ਸਰਕਾਰ ਮੌਜੂਦਾ ਸੈਸ਼ਨ ਦੌਰਾਨ ਸਖਤ ਤੋਂ ਸਖਤ ਕਨੂਨ ਬਣਾਵੇ : ਪ੍ਰੋ. ਬਡੂੰਗਰ
ਪਟਿਆਲਾ, 10 ਮਾਰਚ (ਹਿੰ.ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕ੍ਰਿਪਾਲ ਸਿੰਘ ਬਡੂੰਗਰ ਨੇ ਵੱਖ ਵੱਖ ਥਾਵਾਂ ਤੇ ਹੋ ਰਹੀਆਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਸ਼ੈਸ਼ਨ ਦੌਰਾ
ਪ੍ਰੋਫੈਸਰ ਕ੍ਰਿਪਾਲ ਸਿੰਘ ਬਡੂੰਗਰ


ਪਟਿਆਲਾ, 10 ਮਾਰਚ (ਹਿੰ.ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕ੍ਰਿਪਾਲ ਸਿੰਘ ਬਡੂੰਗਰ ਨੇ ਵੱਖ ਵੱਖ ਥਾਵਾਂ ਤੇ ਹੋ ਰਹੀਆਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਸ਼ੈਸ਼ਨ ਦੌਰਾਨ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਸਖਤ ਕਾਨੂੰਨ ਬਣਾਵੇ।

ਉਨ੍ਹਾਂ ਕਿਹਾ ਕਿ ਹਰ ਧਰਮ, ਧਾਰਮਿਕ ਗ੍ਰੰਥ ਅਤੇ ਧਾਰਮਿਕ ਸਥਾਨ ਦੀ ਰੱਖਿਆ ਕਰਨੀ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ ਤੇ ਸਰਕਾਰ ਨੂੰ ਆਪਣੀ ਬਣਦੀ ਜ਼ਿੰਮੇਵਾਰੀ ਨੂੰ ਜ਼ਿੰਮੇਵਾਰਾਨਾ ਢੰਗ ਨਾਲ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਵਿੱਚ ਪਹਿਲਾਂ ਵੱਖ-ਵੱਖ ਥਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਮਾਮਲੇ ਸਾਹਮਣੇ ਆਏ ਹਨ ਉੱਥੇ ਹੀ ਹੁਣ ਨਵਾਂ ਮਾਮਲਾ ਸ੍ਰੀ ਅੰਮ੍ਰਿਤ ਸਰ ਸਾਹਿਬ ਦੇ ਕਸਬੇ ਸਠਿਆਲਾ ਵਿਖੇ ਵੀ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸਦੀ ਉਹ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਨ।

ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਜੋ ਸਖ਼ਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਨੂੰ ਅੰਜਾਮ ਦਿੰਦੇ ਹਨ ਤੇ ਉਹ ਫੜੇ ਜਾਣ ’ਤੇ ਮਾਨਸਿਕ ਤੌਰ ’ਤੇ ਪਰੇਸ਼ਾਨ ਦੱਸ ਕੇ ਛੱਡ ਦਿੱਤੇ ਜਾਂਦੇ ਹਨ ਜਾਂ ਉਨ੍ਹਾਂ ਨੂੰ ਰਿਲੀਫ ਦੇ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਮਾਨਸਿਕ ਸੰਤੁਲਨ ਹੋ ਚੁੱਕੇ ਵਿਅਕਤੀਆਂ ਵੱਲੋਂ ਸਿੱਖਾਂ ਦੇ ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਹੀ ਕਿਉਂ ਕੀਤੀਆਂ ਜਾਂਦੀਆਂ ਹਨ ? ਜੋ ਕਿ ਇੱਕ ਵੱਡਾ ਸਵਾਲ ਸਮਾਜ ਵਿੱਚ ਦੇਖਣ ਤੇ ਸੁਣਨ ਨੂੰ ਮਿਲਦਾ ਹੈ।

ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਜਦੋਂ ਤੱਕ ਬੇਅਦਬੀਆਂ ਦੇ ਮਾਮਲੇ ਸਬੰਧੀ ਸਖ਼ਤ ਤੋਂ ਸਖ਼ਤ ਕਾਨੂੰਨ ਨਹੀਂ ਬਣਾਏ ਜਾਂਦੇ ਅਤੇ ਬੇਅਦਬੀਆਂ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਨਿਸ਼ਚਿਤ ਸਮੇਂ ਵਿੱਚ ਨਹੀਂ ਦਿੱਤੀਆਂ ਜਾਂਦੀਆਂ ਉਦੋਂ ਤੱਕ ਅਜਿਹੇ ਨੂੰ ਕਿਸੇ ਤਰ੍ਹਾਂ ਦਾ ਡਰ ਭੈ ਨਹੀਂ ਰਹੇਗਾ ਕਿਉਂਕਿ ਸਖ਼ਤ ਤੋਂ ਸਖ਼ਤ ਸਜ਼ਾਵਾਂ ਮਿਲਣ ’ਤੇ ਹੀ ਉਹ ਡਰ ਤੇਰੇ ਵਿੱਚ ਆ ਸਕਣਗੇ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande