ਬੇਟੀ ਬਚਾਓ ਬੇਟੀ ਪੜਾਓ ਸਕੀਮ ਅਧੀਨ ਬਲਾਕ ਪੱਧਰ ’ਤੇ ਜਾਗਰੂਕਤਾ ਕੈਂਪ ਲਗਾਇਆ
ਫਾਜ਼ਿਲਕਾ, 12 ਮਾਰਚ (ਹਿੰ.ਸ.)। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੁਪ੍ਰਿਆ ਸਿੰਘ ਦੀ ਰਹਿਨੁਮਾਈ ਹੇਠ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਜਾਗਰੂਕਤਾ ਲਈ ਕੈਂਪ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਚ ਲਗਾਇਆ ਗਿਆ । ਉਨ੍ਹਾਂ ਦੱਸਿਆ ਕਿ ਜਾਗਰੂਕਤਾ
ਬੇਟੀ ਬਚਾਓ ਬੇਟੀ ਪੜਾਓ ਸਕੀਮ ਅਧੀਨ ਬਲਾਕ ਪੱਧਰੀ ਜਾਗਰੂਕਤਾ ਕੈਂਪ ਦਾ ਦ੍ਰਿਸ਼।


ਫਾਜ਼ਿਲਕਾ, 12 ਮਾਰਚ (ਹਿੰ.ਸ.)। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੁਪ੍ਰਿਆ ਸਿੰਘ ਦੀ ਰਹਿਨੁਮਾਈ ਹੇਠ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਅਧੀਨ ਜਾਗਰੂਕਤਾ ਲਈ ਕੈਂਪ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਚ ਲਗਾਇਆ ਗਿਆ ।

ਉਨ੍ਹਾਂ ਦੱਸਿਆ ਕਿ ਜਾਗਰੂਕਤਾ ਕੈਂਪ ਦਾ ਵਿਸ਼ਾ ਗ੍ਰਾਮ ਪੰਚਾਇਤ ਮੈਂਬਰਾਂ, ਸਰਪੰਚਾਂ ਅਤੇ ਮਹਿਲਾ ਮੰਡਲਾਂ ਨੂੰ ਓਰੀਐਂਟੇਸ਼ਨ ਅਤੇ ਲਿੰਗ ਅਨੁਪਾਤ, ਬਾਲ ਵਿਆਹ, ਬਾਲ ਸੁਰੱਖਿਆ, ਬਾਲ ਸ਼ੋਸ਼ਣ, ਬਾਲ ਹੈਲਪਲਾਈਨ ਨੰਬਰ, ਮਹਿਲਾ ਹੈਲਪਲਾਈਨ ਨੰਬਰ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬੇਟੀਆਂ ਨੁੰ ਲਾਜਮੀ ਪੜ੍ਹਾਉਣਾ ਚਾਹੀਦਾ ਹੈ, ਕਿਉਂ ਜੋ ਬੇਟੀਆਂ ਪੜਨਗੀਆਂ, ਅਗੇ ਵਧਣਗੀਆਂ, ਆਪਣਾ, ਆਪਦੇ ਪਰਿਵਾਰ ਤੇ ਸੂਬੇ ਦਾ ਨਾਮ ਰੋਸ਼ਨ ਕਰਨਗੀਆਂ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾ ਲਈ ਵਿਸ਼ੇਸ਼ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਤੇ ਭਰਤੀਆਂ ਵਿਚ ਵੀ ਵਿਸ਼ੇਸ਼ ਕੋਟਾ ਰੱਖਿਆ ਗਿਆ ਹੈ ਤਾਂ ਜੋ ਉਹ ਵੀ ਸਮਾਜ ਦਾ ਅਹਿਮ ਹਿਸਾ ਬਣ ਕੇ ਸੂਬੇ ਦੀ ਪ੍ਰਗਤੀ ਵਿਚ ਆਪਣਾ ਰੋਲ ਨਿਭਾ ਸਕਣ। ਇਸ ਮੌਕੇ ਸੀਡੀਪੀਓ ਨਵਦੀਪ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਜਸਵਿੰਦਰ, ਸਖੀ ਵਨ ਸਟਾਪ ਸੈਂਟਰ ਗੋਰੀ, ਆਦਿ ਹਾਜ਼ਰ ਰਹੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande