ਵਿਧਾਇਕ ਸ਼ੈਰੀ ਕਲਸੀ ਨੇ ਵਿਧਾਨ ਸਭਾ ’ਚ ਬਟਾਲੇ ਸ਼ਹਿਰ ਵਿੱਚ ਕੂੜੇ ਦੀ ਸਮੱਸਿਆ ਦਾ ਸਥਾਈ ਹੱਲ ਕਰਨ ਦਾ ਮੁੱਦਾ ਉਠਾਇਆ
ਬਟਾਲਾ, 12 ਮਾਰਚ (ਹਿੰ.ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਲਗਾਤਾਰ ਬਟਾਲਾ ਹਲਕੇ ਅਤੇ ਖਾਸਕਰਕੇ ਬਟਾਲਾ ਸ਼ਹਿਰ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਨਿਰੰਤਰ ਯਤਨਸ਼ੀਲ ਹਨ ਅਤੇ ਇਸ ਦੇ ਚੱਲਦਿਆਂ ਉਨ੍ਹਾਂ ਵਲੋਂ ਬਟਾਲੇ ਸ਼ਹਿਰ ਵਿੱਚ ਕੂੜੇ ਦੀ ਸਮੱਸਿਆ ਦਾ ਸਥਾਈ ਹੱਲ ਕਰਨ ਦਾ ਮੁੱਦਾ ਵਿਧਾਨ ਸਭ
ਸੰਬੋਧਨ ਕਰਦੇ ਵਿਧਾਇਕ ਸ਼ੈਰੀ ਕਲਸੀ


ਬਟਾਲਾ, 12 ਮਾਰਚ (ਹਿੰ.ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਲਗਾਤਾਰ ਬਟਾਲਾ ਹਲਕੇ ਅਤੇ ਖਾਸਕਰਕੇ ਬਟਾਲਾ ਸ਼ਹਿਰ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਨਿਰੰਤਰ ਯਤਨਸ਼ੀਲ ਹਨ ਅਤੇ ਇਸ ਦੇ ਚੱਲਦਿਆਂ ਉਨ੍ਹਾਂ ਵਲੋਂ ਬਟਾਲੇ ਸ਼ਹਿਰ ਵਿੱਚ ਕੂੜੇ ਦੀ ਸਮੱਸਿਆ ਦਾ ਸਥਾਈ ਹੱਲ ਕਰਨ ਦਾ ਮੁੱਦਾ ਵਿਧਾਨ ਸਭਾ ਵਿੱਚ ਉਠਾਇਆ ਗਿਆ।ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜਟ ਸ਼ੈਸਨ ਵਿੱਚ ਵਿਧਾਇਕ ਸ਼ੈਰੀ ਕਲਸੀ ਵਲੋਂ ਵੱਖ ਵੱਖ ਮੁੱਦਿਆਂ ਨੂੰ ਬਾਖੂਬੀ ਉਠਾਇਆ ਗਿਆ ਹੈ ਅਤੇ ਵਿਰੋਧੀ ਪਾਰਟੀਆਂ ਨੂੰ ਵੀ ਆੜੇ ਹੱਥੀ ਲਿਆ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਸਪੀਕਰ ਪੰਜਾਬ ਦੇ ਧਿਆਨ ਵਿਚ ਲਿਆਂਦਾ ਕਿ ਇਤਿਹਾਸਕ ਅਤੇ ਧਾਰਮਿਕ ਸ਼ਹਿਰ ਬਟਾਲਾ ਵਿਖੇ ਪਿਛਲੇ 75 ਸਾਲਾਂ ਤੋਂ ਸੱਤਾ ਹੰਢਾ ਕੇ ਗਈਆਂ ਪਾਰਟੀਆਂ ਵਲੋਂ ਸ਼ਹਿਰ ਵਿਚਲੀ ਕੂੜੇ ਦੀ ਸਮੱਸਿਆ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਅਤੇ ਕੂੜਾ ਸੁੱਟਣ ਲਈ ਕੋਈ ਪੱਕੀ ਜਗ੍ਹਾ ਨਹੀਂ ਹੈ। ਸ਼ੈਰੀ ਕਲਸੀ ਕਿਹਾ ਕਿ ਜਦੋਂ ਦੀ ਬਟਾਲਾ ਵਾਸੀਆਂ ਨੇ ਉਨ੍ਹਾਂ ਨੂੰ ਵਿਧਾਇਕ ਵਜੋਂ ਜਿੰਮੇਵਾਰੀ ਸੌਂਪੀ ਹੈ, ਪਹਿਲੇ ਦਿਨ ਤੋਂ ਲੈ ਕੇ ਹੁਣ ਤੱਕ ਬਟਾਲਾ ਦੇ ਵਿਕਾਸ ਤੇ ਸਿਰਫ ਵਿਕਾਸ ਲਈ ਹੀ ਉਨ੍ਹਾਂ ਨੇ ਯਤਨ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਨਗਰ ਨਿਗਮ ਬਟਾਲਾ ਵਿੱਚ ਨਵੀਆਂ 18 ਟਾਟਾ ਗੱਡੀਆਂ, 70 ਨਵੇਂ ਰਿਕਸ਼ੇ ਮੁਹੱਈਆ ਕਰਵਾਏ ਗਏ ਅਤੇ 5 ਵੱਖ-ਵੱਖ ਥਾਵਾਂ ਤੇ ਗਿੱਲਾ ਤੇ ਸੁੱਕਾ ਕੂੜਾ ਸੁੱਟਣ ਲਈ ਪਿੱਟਸ ਬਣਾ ਕੇ ਦਿੱਤੀਆਂ। ਨਿਗਮ ਵਿੱਚ ਪਹਿਲਾਂ ਮਹਿਜ 200 ਸਫਾਈ ਸੇਵਕ ਸਨ, ਜਿਸਦੀ ਮੌਜੂਦਾ 400 ਤੋਂ ਵੱਧ ਗਿਣਤੀ ਹੈ। ਉਨ੍ਹਾਂ ਕਿ ਬਟਾਲਾ ਸ਼ਹਿਰ ਵਿੱਚ ਕੂੜੇ ਦੇ ਸਮੱਸਿਆ ਦੇ ਹੱਲ ਲਈ ਨਿਰੰਤਰ ਯਤਨਸ਼ੀਲ ਹਨ ਅਤੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਅਤੇ ਖੂਬਸੂਰਤ ਬਣਾਉਣ ਲਈ ਦ੍ਰਿੜ ਸੰਕਲਪਿਤ ਹਨ।

ਇਸ ਮੌਕੇ ਉਨ੍ਹਾਂ ਵਿਧਾਨ ਸਭਾ ਵਿੱਚ ਆਈ.ਟੀ.ਆਈ ਬਟਾਲਾ ਦੇ ਖੇਡ ਮੈਦਾਨ ਨੂੰ ਹੋਰ ਵਿਕਸਿਤ ਕਰਨ ਦੀ ਗੱਲ ਕਰਦਿਆਂ ਕਿਹਾ ਕਿ ਇਸ ਖੇਡ ਮੈਦਾਨ ਵਿੱਚ ਰੋਜ਼ਾਨਾ ਵੱਡੀ ਗਿਣਤੀ ਵਿੱਚ ਖਿਡਾਰੀ ਖੇਡਦੇ ਹਨ। ਇਸ ਲਈ ਇਸ ਖੇਡ ਸਟੇਡੀਅਮ ਨੂੰ ਵਿਕਾਸ ਪੱਖੋਂ ਹੋਰ ਮਜ਼ਬੂਤ ਕੀਤਾ ਜਾਣ ਦੀ ਲੋੜ ਹੈ ਤਾਂ ਜੋ ਖਿਡਾਰੀਆਂ ਨੂੰ ਖੇਡਣ ਲਈ ਵੱਧ ਤੋਂ ਵੱਧ ਖੇਡਣ ਦਾ ਪਲੇਟਫਾਰਮ ਮੁਹੱਈਆ ਹੋ ਸਕੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande