ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਵਿਸ਼ੇਸ਼ ਕੈਂਪਾਂ ਦਾ ਆਯੋਜਨ
ਲੁਧਿਆਣਾ, 12 ਮਾਰਚ (ਹਿੰ.ਸ.)। ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੀ ਅਗਵਾਈ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੁ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਲੁਧਿਆਣਾ ਕੇਂਦਰੀ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਆਯੋਜਿਤ ਵਿਸ਼ੇਸ਼ ਕੈਂਪਾਂ ਦਾ ਦ੍ਰਿਸ਼


ਲੁਧਿਆਣਾ, 12 ਮਾਰਚ (ਹਿੰ.ਸ.)। ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਦੀ ਅਗਵਾਈ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੁ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਲੁਧਿਆਣਾ ਕੇਂਦਰੀ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉੱਚ ਗੁੁਣਵੱਤਾ ਵਾਲੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਅਧੀਨ ਰਾਜ ਦੇ ਹਰ ਯੋਗ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਤੱਕ ਦਾ ਕੈਸ਼ਲੈੱਸ ਇਲਾਜ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਉਪਲਬਧ ਕਰਵਾਇਆ ਜਾ ਰਿਹਾ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਗਰੀਬ ਅਤੇ ਮੱਧ ਵਰਗ ਪਰਿਵਾਰਾਂ ਨੂੰ ਵੱਡੇ ਇਲਾਜੀ ਖਰਚਿਆਂ ਤੋਂ ਰਾਹਤ ਦੇਣਾ ਹੈ। ਯੋਗ ਲਾਭਪਾਤਰੀ ਆਪਣਾ ਸਿਹਤ ਕਾਰਡ ਨਜ਼ਦੀਕੀ ਸੇਵਾ ਕੇਂਦਰ, ਸਿਹਤ ਕੇਂਦਰ ਜਾਂ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਲਗਾਏ ਜਾ ਰਹੇ ਸਪੈਸ਼ਲ ਕੈਂਪਾਂ ਤੋਂ ਬਣਵਾ ਸਕਦੇ ਹਨ।

ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਗਲਾਡਾ ਵੱਲੋਂ ਬੀਤੇ ਦਿਨੀਂ ਹਲਕੇ ਵਿੱਚ ਵੱਖ-ਵੱਖ ਥਾਵਾਂ ਜਿਵੇਂ ਕਿ ਡੀ.ਡੀ. ਜੈਨ ਕਾਲਜ; ਸਿਵਲ ਹਸਪਤਾਲ; ਸਿਲਵਰ ਸਪੋਰਟਸ ਕਾਨਵੈਂਟ ਸਕੂਲ; ਨਗਰ ਨਿਗਮ ਦਫਤਰ ਜ਼ੋਨ-ਬੀ; ਗਲਾਡਾ ਦਫਤਰ; ਗੁਰਦੁਆਰਾ ਗੁਰੂ ਨਾਨਕ ਸੇਵਕ ਸਿੰਘ ਸਭਾ ਅਤੇ ਸ਼ਾਹਤਲਾਈ ਮੰਦਿਰ ਵਿਖੇ ਲਾਭਪਾਤਰੀਆਂ ਦੇ ਸਿਹਤ ਕਾਰਡ ਬਣਾਉਣ ਲਈ ਕੈਂਪ ਲਗਾਏ ਗਏ।

ਉਪਰੋਕਤ ਸਥਾਨਾਂ 'ਤੇ ਆਪਣੀ ਰਜਿਸਟਰੇਸ਼ਨ ਕਰਵਾਉਣ ਲਈ ਵੱਡੀ ਗਿਣਤੀ ਵਿੱਚ ਲਾਭਪਾਤਰੀ ਇਕੱਠੇ ਹੋਏ, ਜਿਸ ਨਾਲ ਸਰਕਾਰ ਦੀ ਸਿਹਤ ਸਬੰਧੀ ਵਚਨਬੱਧਤਾ ਨੂੰ ਲੋਕਾਂ ਵੱਲੋਂ ਮਿਲੇ ਮਜ਼ਬੂਤ ਸਮਰਥਨ ਦਾ ਪ੍ਰਗਟਾਵਾ ਹੁੰਦਾ ਹੈ। ਨਿਵਾਸੀਆਂ ਨੇ ਯੋਜਨਾ ਅਧੀਨ ਨਗਦ ਰਹਿਤ ਮੈਡੀਕਲ ਬੀਮਾ ਲਾਭ ਪ੍ਰਾਪਤ ਕਰਨ ਲਈ ਉਤਸ਼ਾਹ ਨਾਲ ਭਾਗ ਲਿਆ। ਅਧਿਕਾਰੀਆਂ ਨੇ ਰਜਿਸਟਰੇਸ਼ਨ ਪ੍ਰਕਿਰਿਆ ਨੂੰ ਸੁੁਚਾਰੂ ਬਣਾਇਆ ਅਤੇ ਬਿਨੈਕਾਰਾਂ ਦੀ ਹਰ ਪੜਾਅ 'ਤੇ ਸਹਾਇਤਾ ਕੀਤੀ। ਇਨ੍ਹਾਂ ਕੈਂਪਾਂ ਰਾਹੀਂ ਰਾਜ ਦੇ ਨਿਵਾਸੀਆਂ ਨੂੰ ਸੌਖੀਆਂ ਅਤੇ ਕਿਫਾਇਤੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਰਕਾਰ ਦੀ ਵਚਨਬੱਧਤਾ ਬਾਰੇ ਜਾਗਰੂਕਤਾ ਵਧੀ ਹੈ। ਇਨ੍ਹਾਂ ਕੈਂਪਾਂ ਦੌਰਾਨ 7000 ਤੋਂ ਵੱਧ ਲੋਕਾਂ ਨੇ ਹਿੱਸਾ ਲੈ ਕੇ ਆਪਣੇ ਸਿਹਤ ਕਾਰਡ ਬਣਵਾਏ ਅਤੇ ਯੋਜਨਾ ਦੇ ਲਾਭਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਪ੍ਰਸ਼ਾਸਨ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ ਸਿਹਤ ਸੁੁਰੱਖਿਆ ਯਕੀਨੀ ਬਣਾਉਣ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande