
ਨਵੀਂ ਦਿੱਲੀ, 13 ਮਾਰਚ (ਹਿੰ.ਸ.)। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਦੀ ਮੌਜੂਦਗੀ ਵਿੱਚ ਸ਼ੁੱਕਰਵਾਰ ਨੂੰ ਅਸਾਮ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਕੇਂਦਰੀ ਚੋਣ ਕਮੇਟੀ (ਸੀ.ਈ.ਸੀ.) ਦੀ ਮੀਟਿੰਗ ਹੋਈ।
ਅਸਾਮ ਦੇ ਸੰਸਦ ਮੈਂਬਰ ਅਤੇ ਲੋਕ ਸਭਾ ਵਿੱਚ ਕਾਂਗਰਸ ਦੇ ਉਪ ਨੇਤਾ ਗੌਰਵ ਗੋਗੋਈ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੀਟਿੰਗ ਵਿੱਚ ਸੀਟਾਂ ਦੀ ਵੰਡ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਉਮੀਦਵਾਰਾਂ ਦੀ ਪਹਿਲੀ ਸੂਚੀ ਕੱਲ੍ਹ ਤੱਕ ਜਾਰੀ ਹੋਣ ਦੀ ਉਮੀਦ ਹੈ। ਪਾਰਟੀ ਜ਼ਿਆਦਾਤਰ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰੇਗੀ, ਅਤੇ ਇਸ ਨਾਲ ਗੱਠਜੋੜ ਭਾਈਵਾਲਾਂ ਨੂੰ ਅਲਾਟ ਕੀਤੀਆਂ ਗਈਆਂ ਸੀਟਾਂ ਬਾਰੇ ਵੀ ਜਾਣਕਾਰੀ ਮਿਲੇਗੀ।
ਜ਼ਿਕਰਯੋਗ ਹੈ ਕਿ ਅਸਾਮ ਸਮੇਤ ਪੰਜ ਰਾਜਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ ਇਸ ਮਹੀਨੇ ਦੇ ਅੰਤ ਵਿੱਚ ਜਾਂ ਅਗਲੇ ਮਹੀਨੇ ਦੇ ਸ਼ੁਰੂ ਵਿੱਚ ਕੀਤਾ ਜਾ ਸਕਦਾ ਹੈ। ਗੋਗੋਈ ਤੋਂ ਝਾਰਖੰਡ ਮੁਕਤੀ ਮੋਰਚਾ ਨਾਲ ਗੱਠਜੋੜ ਬਾਰੇ ਪੁੱਛਿਆ ਗਿਆ, ਪਰ ਉਨ੍ਹਾਂ ਨੇ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ