
ਨਵੀਂ ਦਿੱਲੀ, 13 ਮਾਰਚ (ਹਿੰ.ਸ.)। ਲੋਕ ਸਭਾ ਵਿੱਚ ਸ਼ੁੱਕਰਵਾਰ ਨੂੰ ਟਰਾਂਸਜੈਂਡਰ ਵਿਅਕਤੀ (ਅਧਿਕਾਰਾਂ ਦੀ ਸੁਰੱਖਿਆ) ਸੋਧ ਬਿੱਲ, 2026 ਨੂੰ ਪੇਸ਼ ਕੀਤਾ ਗਿਆ। ਇਸ ਬਿੱਲ ਦਾ ਉਦੇਸ਼ ਟਰਾਂਸਜੈਂਡਰ ਦੀ ਕਾਨੂੰਨੀ ਪਰਿਭਾਸ਼ਾ ਦਾ ਵਿਸਤਾਰ ਕਰਨਾ ਹੈ ਤਾਂ ਜੋ ਇਸਨੂੰ ਹੋਰ ਸਮਾਵੇਸ਼ੀ ਬਣਾਇਆ ਜਾ ਸਕੇ।
ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਡਾ. ਵੀਰੇਂਦਰ ਕੁਮਾਰ ਨੇ ਅੱਜ ਲੋਕ ਸਭਾ ਵਿੱਚ ਸੋਧ ਬਿੱਲ ਪੇਸ਼ ਕੀਤਾ। ਇਹ ਬਿੱਲ ਮੌਜੂਦਾ ਟਰਾਂਸਜੈਂਡਰ ਵਿਅਕਤੀ (ਅਧਿਕਾਰਾਂ ਦੀ ਸੁਰੱਖਿਆ) ਐਕਟ, 2019 ਵਿੱਚ ਸੋਧ ਕਰੇਗਾ। ਜ਼ਿਕਰਯੋਗ ਹੈ ਕਿ 2019 ਐਕਟ ਦੇ ਲਾਗੂਕਰਨ ਦੀ ਸਮੀਖਿਆ ਕਰਨ ਲਈ ਜਸਟਿਸ ਆਸ਼ਾ ਮੈਨਨ ਦੀ ਅਗਵਾਈ ਵਿੱਚ ਸਲਾਹਕਾਰ ਕਮੇਟੀ ਦਾ ਗਠਨ ਅਕਤੂਬਰ 2025 ਵਿੱਚ ਕੀਤਾ ਗਿਆ ਸੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ