ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਰਨਾਲਾ ’ਚ ਹੁਣ ਤੱਕ 48590 ਵਿਅਕਤੀਆਂ ਦੀ ਰਜਿਸਟ੍ਰੇਸ਼ਨ, 1850 ਮਰੀਜ਼ਾਂ ਦਾ ਮੁਫ਼ਤ ਇਲਾਜ : ਮੀਤ ਹੇਅਰ
ਬਰਨਾਲਾ, 13 ਮਾਰਚ (ਹਿੰ.ਸ.)। ਪੰਜਾਬ ਸਰਕਾਰ ਵਲੋਂ ਪ੍ਰਤੀ ਪਰਿਵਾਰ 10 ਲੱਖ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦੇਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਯੋਜਨਾ ਤਹਿਤ ਜਿੱਥੇ ਕੈਂਪਾਂ ਰਾਹੀਂ ਰਜਿਸਟ੍ਰੇਸ਼ਨ ਹੋ ਰਹੀ ਹੈ, ਓਥੇ ਨਾਲੋਂ ਨਾਲ ਮਰੀਜ਼ਾਂ ਨ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਲਈ ਜਾਰੀ ਕੈਂਪ


ਬਰਨਾਲਾ, 13 ਮਾਰਚ (ਹਿੰ.ਸ.)। ਪੰਜਾਬ ਸਰਕਾਰ ਵਲੋਂ ਪ੍ਰਤੀ ਪਰਿਵਾਰ 10 ਲੱਖ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦੇਣ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਯੋਜਨਾ ਤਹਿਤ ਜਿੱਥੇ ਕੈਂਪਾਂ ਰਾਹੀਂ ਰਜਿਸਟ੍ਰੇਸ਼ਨ ਹੋ ਰਹੀ ਹੈ, ਓਥੇ ਨਾਲੋਂ ਨਾਲ ਮਰੀਜ਼ਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਮਿਲ ਰਹੀ ਹੈ।

ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ 8 ਜਨਵਰੀ ਤੋਂ ਹੁਣ ਤੱਕ 48590 ਵਿਅਕਤੀਆਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਇਸ ਤੋਂ ਇਲਾਵਾ ਸਕੀਮ ਤਹਿਤ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ 1850 ਤੋਂ ਵੱਧ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾ ਚੁੱਕਿਆ ਹੈ। ਇਸ ਸਕੀਮ ਤਹਿਤ ਕਾਮਨ ਸਰਵਿਸ ਸੈਂਟਰਾਂ ਤੋਂ ਇਲਾਵਾ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਰੋਜ਼ਾਨਾ ਕੈਂਪ ਲਗਾ ਨੇ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਹੁਣ ਤੱਕ 125 ਵੱਧ ਪਿੰਡਾਂ/ਵਾਰਡਾਂ ਵਿੱਚ ਵਿਸ਼ੇਸ਼ ਕੈਂਪ ਲਾਏ ਜਾ ਚੁੱਕੇ ਹਨ।

ਪੰਜਾਬ ਸਰਕਾਰ ਵਲੋਂ ਇਸ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ ਵਿੱਚ ਸਿਵਲ ਹਸਪਤਾਲ ਬਰਨਾਲਾ, ਸਬ-ਡਵਿਜ਼ਨਲ ਹਸਪਤਾਲ ਤਪਾ, ਸੀ.ਐਚ.ਸੀ ਧਨੌਲਾ, ਸੀ.ਐਚ.ਸੀ ਮਹਿਲ ਕਲਾਂ, ਸੀ.ਐਚ.ਸੀ ਭਦੌੜ, ਸੀ.ਐਚ.ਸੀ ਚੰਨਣਵਾਲ ਤੋਂ ਇਲਾਵਾ 9 ਪ੍ਰਾਈਵੇਟ ਹਸਪਤਾਲ ਸੂਚੀਬੱਧ ਕੀਤੇ ਗਏ ਹਨ ਜਿਨ੍ਹਾਂ ਵਿਚ ਤੱਥਗੁਰੂ ਹਸਪਤਾਲ, ਡਾ. ਪਰਦੀਪ ਸ਼ਰਮਾ ਹਸਪਤਾਲ, ਡਾ. ਨਰੇਸ਼ ਹਸਪਤਾਲ ਅਤੇ ਹਾਰਟ ਸੈਂਟਰ, ਪੰਜਾਬ ਆਈ ਹਸਪਤਾਲ, ਤ੍ਰਿਲੋਕੀ ਆਈ ਹਸਪਤਾਲ ਅਤੇ ਰੈਟੀਨਾ ਸੈਂਟਰ, ਲਾਈਫਲਾਈਨ ਮਲਟੀ ਸਪੈਸ਼ਲਿਟੀ ਹਸਪਤਾਲ, ਗੁਰੂ ਨਾਨਕ ਡਾਇਲਸਿਸ ਸੈਂਟਰ, ਹਰੀਓਮ ਹਸਪਤਾਲ, ਭੀਮ ਨਰਸਿੰਗ ਹੋਮ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਹੋਰ ਪ੍ਰਾਈਵੇਟ ਹਸਪਤਾਲਾਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਜਾਰੀ ਹੈ।

ਇਸ ਮੌਕੇ ਸ਼ਹਿਣਾ ਦੀ ਰਹਿਣ ਵਾਲੀ ਰੀਤੂ ਕੌਰ ਨੇ ਦੱਸਿਆ ਕਿ ਉਸਦੇ ਜਣੇਪੇ ਲਈ ਉਸਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਦਾ ਸੀਜ਼ੇਰੀਅਨ ਹੋਇਆ ਅਤੇ ਇਲਾਜ ਦੌਰਾਨ ਸਾਰੀਆਂ ਸਹੂਲਤਾਂ ਦਿੱਤੀਆਂ ਗਈਆਂ ਤੇ ਉਸਦਾ ਕੋਈ ਖਰਚਾ ਨਹੀਂ ਹੋਇਆ। ਹੁਣ ਉਹ ਤੇ ਉਸਦਾ ਬੱਚਾ ਪੂਰੀ ਤਰ੍ਹਾਂ ਸਿਹਤਮੰਦ ਹਨ।

ਹਾਲ ਹੀ ਵਿੱਚ ਸੰਦੀਪ ਕੌਰ ਪਤਨੀ ਬਹਾਦਰ ਸਿੰਘ ਵਾਸੀ ਬਰਨਾਲਾ ਵਲੋਂ ਵੀ ਇਸ ਸਕੀਮ ਤਹਿਤ ਮੁਫ਼ਤ ਇਲਾਜ ਕਰਵਾਇਆ ਗਿਆ। ਉਸ ਦੇ ਕੰਨ ਦੇ ਪਰਦੇ ਵਿੱਚ ਛੇਕ ਸੀ, ਜਿਸ ਕਾਰਨ ਪਿਛਲੇ ਸਮੇਂ ਤੋਂ ਉਹ ਕਾਫੀ ਪਰੇਸ਼ਾਨ ਸੀ। ਉਸ ਵਲੋਂ ਤੱਥਗੁਰ ਹਸਪਤਾਲ ਬਰਨਾਲਾ ਵਿੱਚ ਆਪਣੇ ਕੰਨ ਦਾ ਅਪਰੇਸ਼ਨ ਬਿਲਕੁਲ ਮੁਫ਼ਤ ਕਰਵਾਇਆ ਗਿਆ।

21 ਪਿੰਡਾਂ ਅਤੇ ਵਾਰਡਾਂ ਵਿੱਚ ਵਿਸ਼ੇਸ਼ ਕੈਂਪ ਜਾਰੀ : ਡਿਪਟੀ ਕਮਿਸ਼ਨਰਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਤਹਿਤ ਰਜਿਸਟ੍ਰੇਸ਼ਨ ਲਈ ਪਰਿਵਾਰ ਦੇ ਸਾਰੇ ਮੈਂਬਰ ਆਪਣਾ ਆਧਾਰ ਕਾਰਡ, ਵੋਟਰ ਕਾਰਡ ਅਤੇ ਨਾਬਾਲਗ ਦੀ ਰਜਿਸਟ੍ਰੇਸ਼ਨ ਲਈ ਜਨਮ ਸਰਟੀਫਿਕੇਟ ਨਾਲ ਜ਼ਰੂਰ ਲਿਜਾਣ। ਉਨ੍ਹਾਂ ਕਿਹਾ ਕਿ ਇਸ ਵੇਲੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ, ਐੱਸ ਡੀ ਐੱਮ ਦਫ਼ਤਰ ਤਪਾ, ਐੱਸ ਡੀ ਐੱਮ ਦਫ਼ਤਰ ਮਹਿਲ ਕਲਾਂ ਦੇ ਵਿਸ਼ੇਸ਼ ਕੈਂਪਾਂ ਤੋਂ ਇਲਾਵਾ 21 ਪਿੰਡਾਂ/ਵਾਰਡਾਂ ਜਿਨ੍ਹਾਂ ਵਿਚ ਵਾਰਡ ਨੰਬਰ 5 ਬਰਨਾਲਾ, ਵਾਰਡ ਨੰਬਰ 7 (ਅਨਾਜ ਮੰਡੀ) ਬਰਨਾਲਾ, ਵਾਰਡ ਨੰਬਰ 4 ਬਰਨਾਲਾ, ਵਾਰਡ ਨੰਬਰ 13 ਹੰਡਿਆਇਆ, ਵਾਰਡ ਨੰਬਰ 7 ਬਰਨਾਲਾ, ਵਾਰਡ ਨੰਬਰ 11 ਬਰਨਾਲਾ, ਵਾਰਡ ਨੰਬਰ 5 ਧਨੌਲਾ, ਪਿੰਡ ਮੱਲੀਆਂ, ਰਾਏਸਰ ਪੰਜਾਬ, ਰਾਏਸਰ ਪਟਿਆਲਾ, ਚੁਹਾਣਕੇ ਕਲਾਂ, ਚੁਹਾਣਕੇ ਖੁਰਦ, ਕਲਾਲਾਂ, ਮਾਂਗੇਵਾਲ, ਸੰਧੂ ਕਲਾਂ, ਈਸ਼ਰ ਸਿੰਘ ਵਾਲਾ, ਢਿੱਲਵਾਂ ਪਟਿਆਲਾ, ਦਰਾਕਾ, ਤਪਾ, ਮੌੜ ਨਾਭਾ, ਰਾਜੀਆ ਸ਼ਾਮਲ ਹੈ, ਵਿੱਚ ਕੈਂਪ ਜਾਰੀ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande