
ਨਵਾਂਸ਼ਹਿਰ, 13 ਮਾਰਚ (ਹਿੰ.ਸ.)। ਜਨਗਣਨਾ 2027 ਸਬੰਧੀ ਜ਼ਿਲ੍ਹੇ ਦੇ ਸਮੂਹ ਅਫ਼ਸਰਾਂ/ਚਾਰਜ ਅਫਸਰਾਂ ਅਤੇ ਟੈਕਨੀਕਲ ਅਸਿਸਟੈਂਟ ਦੀ ਦੋ ਰੋਜ਼ਾ ਟ੍ਰੇਨਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਖੇ ਕਰਵਾਈ ਗਈ। ਇਹ ਟ੍ਰੇਨਿੰਗ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਜਨਗਣਨਾ ਅਫਸਰ ਗੁਲਪ੍ਰੀਤ ਸਿੰਘ ਔਲਖ ਅਤੇ ਵਧੀਕ ਡਿਪਟੀ ਕਮਿਸ਼ਨਰ(ਜ)-ਕਮ-ਜ਼ਿਲ੍ਹਾ ਜਨਗਣਨਾ ਅਫਸਰ ਬਲਬੀਰ ਰਾਜ ਸਿੰਘ ਦੀ ਅਗਵਾਈ ਵਿੱਚ ਕਰਵਾਈ ਗਈ।
ਡਾਇਰੈਕਟਰ ਸੈਂਸਜ਼ ਓਪਰੇਸ਼ਨ ਚੰਡੀਗੜ੍ਹ ਤੋਂ ਆਏ ਡਿਪਟੀ ਡਾਇਰੈਕਟਰ ਅਮਿਤ ਕੁਮਾਰ ਭਾਰਗਵ ਅਤੇ ਵਿਕਾਸ ਕੁਮਾਰ (ਸਟੈਟਿਸਟੀਕਲ ਇੰਨਵੈਸਟੀਗੇਟਰ) ਵੱਲੋਂ ਜ਼ਿਲ੍ਹੇ ਦੇ ਸਾਰੇ ਅਫਸਰਾਂ/ਚਾਰਜ ਅਫਸਰਾਂ/ਟੈਕਨੀਕਲ ਅਸਿਸਟੈਂਟ ਨੂੰ ਜਨਗਣਨਾ 2027 ਸਬੰਧੀ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਗਈ। ਸੈਸਜ਼ 2027 ਨੂੰ ਪੰਜਾਬ ਵਿੱਚ 2 ਫੇਸਾਂ ਵਿੱਚ ਮੁਕੰਮਲ ਕੀਤਾ ਜਾਣਾ ਹੈ। ਪਹਿਲੇ ਫੇਸ ਵਿੱਚ ਹਾਉਸ ਲਿਸਟਿੰਗ ਅਤੇ ਹਾਊਸਿੰਗ ਜਨਗਣਨਾ ਦਾ ਕੰਮ ਕੀਤਾ ਜਾਣਾ ਹੈ, ਜੋ ਕਿ ਮਿਤੀ 15-05-2026 ਤੋਂ 13-06-2026 ਤੱਕ ਕੀਤਾ ਜਾਵੇਗਾ ਅਤੇ ਫੇਸ 2 ਵਿੱਚ ਪਾਪੂਲੇਸ਼ਨ ਇਨੂੰਮੀਰੇਸ਼ਨ ਦਾ ਕੰਮ ਕੀਤਾ ਜਾਣਾ ਹੈ, ਜੋ ਕਿ ਫਰਵਰੀ 2027 ਵਿੱਚ ਹੋਵੇਗਾ। ਇਸ ਮੌਕੇ ‘ਤੇ ਐਸ.ਡੀ.ਐਮ. ਨਵਾਂਸ਼ਹਿਰ ਅਨਮਜਯੋਤ ਕੌਰ ਅਤੇ ਜ਼ਿਲ੍ਹੇ ਦੇ ਸਮੂਹ ਅਫ਼ਸਰ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ