ਅੰਮ੍ਰਿਤਸਰ ’ਚ ਏਕੇ-47 ਰਾਈਫਲ, ਤਿੰਨ ਗਲੌਕ 9ਐਮਐਮ ਪਿਸਤੌਲ ਬਰਾਮਦ, ਦੋ ਗ੍ਰਿਫ਼ਤਾਰ
ਚੰਡੀਗੜ੍ਹ, 14 ਮਾਰਚ (ਹਿੰ.ਸ.)। ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਆਈਐਸਆਈ-ਸਪਾਂਸਰਡ ਅੱਤਵਾਦੀ ਅਤੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ, ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ, ਇੱਕ ਏਕੇ-47 ਰਾਈਫਲ ਸਮੇਤ ਦੋ ਮੈਗਜ਼ੀਨ ਅਤੇ 3
ਬਰਾਮਦ ਹਥਿਆਰ


ਚੰਡੀਗੜ੍ਹ, 14 ਮਾਰਚ (ਹਿੰ.ਸ.)। ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਆਈਐਸਆਈ-ਸਪਾਂਸਰਡ ਅੱਤਵਾਦੀ ਅਤੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ, ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ, ਇੱਕ ਏਕੇ-47 ਰਾਈਫਲ ਸਮੇਤ ਦੋ ਮੈਗਜ਼ੀਨ ਅਤੇ 36 ਜ਼ਿੰਦਾ ਕਾਰਤੂਸ ਅਤੇ ਤਿੰਨ ਅਤਿ ਆਧੁਨਿਕ ਗਲੌਕ 9ਐਮਐਮ ਪਿਸਤੌਲ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਗਈ।

ਡੀਜੀਪੀ ਅਨੁਸਾਰ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਇਹ ਮਾਡਿਊਲ ਕੱਟੜਪੰਥੀ ਬਣਾਉਣ ਅਤੇ ਭਾਰਤ ਵਿਰੋਧੀ ਅਤੇ ਪੁਲਿਸ ਵਿਰੋਧੀ ਬਿਆਨ ਫੈਲਾਉਣ ਵਿੱਚ ਵੀ ਸ਼ਾਮਲ ਸੀ। ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਸਟੇਸ਼ਨ ਘਰਿੰਡਾ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਅੱਗੇ ਅਤੇ ਪਿੱਛੇ ਸਬੰਧ ਸਥਾਪਤ ਕਰਨ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਹੋਰ ਜਾਂਚ ਜਾਰੀ ਹੈ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande