ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ : ਸੰਤ ਸੀਚੇਵਾਲ, ਮੇਅਰ ਵਲੋਂ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼
ਲੁਧਿਆਣਾ,14 ਮਾਰਚ (ਹਿੰ.ਸ.)। ਬੁੱਢੇ ਦਰਿਆ ਵਿੱਚ ਗੋਬਰ ਜਾਂ ਅਣਸੋਧਿਆ ਉਦਯੋਗਿਕ ਪਾਣੀ ਸੁੱਟਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੰਦੇ ਹੋਏ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨੇ ਨਗਰ ਨਿਗਮ
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ।


ਲੁਧਿਆਣਾ,14 ਮਾਰਚ (ਹਿੰ.ਸ.)। ਬੁੱਢੇ ਦਰਿਆ ਵਿੱਚ ਗੋਬਰ ਜਾਂ ਅਣਸੋਧਿਆ ਉਦਯੋਗਿਕ ਪਾਣੀ ਸੁੱਟਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੰਦੇ ਹੋਏ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਨੇ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਖੇ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ ਅਧੀਨ ਪ੍ਰਗਤੀ ਦੀ ਸਮੀਖਿਆ ਕਰਨ ਲਈ ਮੀਟਿੰਗ ਕੀਤੀ।

ਐਮ.ਪੀ ਸੀਚੇਵਾਲ ਨੇ ਕਿਹਾ ਕਿ ਪ੍ਰੋਜੈਕਟ ਅਧੀਨ ਕੰਮ ਕਰ ਰਹੇ ਵੱਖ-ਵੱਖ ਵਿਭਾਗਾਂ ਦੇ ਸਬੰਧਤ ਅਧਿਕਾਰੀਆਂ ਨੂੰ ਵੀ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ, ਜੇਕਰ ਉਹ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਵਿੱਚ ਅਸਫਲ ਰਹਿੰਦੇ ਹਨ। ਮੀਟਿੰਗ ਦੌਰਾਨ, ਸੀਵਰ ਟ੍ਰੀਟਮੈਂਟ ਪਲਾਂਟਾਂ (ਐਸ.ਟੀ.ਪੀ)/ਐਫਲੂਐਂਟ ਟ੍ਰੀਟਮੈਂਟ ਪਲਾਂਟਾਂ (ਈ.ਟੀ.ਪੀ) ਦੇ ਸਹੀ ਕੰਮਕਾਜ, ਡੇਅਰੀ ਕੰਪਲੈਕਸਾਂ ਤੋਂ ਗੋਬਰ ਚੁੱਕਣ ਆਦਿ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਏ.ਡੀ.ਸੀ (ਡੀ) ਡਾ. ਨਰਿੰਦਰ ਧਾਲੀਵਾਲ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ, ਸੰਯੁਕਤ ਕਮਿਸ਼ਨਰ ਅਮਨਪ੍ਰੀਤ ਸਿੰਘ, ਏ.ਸੀ.ਪੀ ਇੰਦਰਜੀਤ ਸਿੰਘ ਸਮੇਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ), ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ (ਪੀ.ਡਬਲਯੂ.ਐਸ.ਐਸ.ਬੀ), ਪੀ.ਐਸ.ਪੀ.ਸੀ.ਐਲ, ਮਾਲ, ਸਿੰਚਾਈ ਵਿਭਾਗ ਆਦਿ ਦੇ ਹੋਰ ਅਧਿਕਾਰੀ ਮੀਟਿੰਗ ਵਿੱਚ ਮੌਜੂਦ ਸਨ।

ਰਾਜ ਸਭਾ ਮੈਂਬਰ ਸੀਚੇਵਾਲ ਅਤੇ ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ ਡੇਅਰੀ ਕੰਪਲੈਕਸਾਂ ਤੋਂ ਗੋਬਰ ਚੁੱਕਣ ਦਾ ਠੇਕਾ ਅਲਾਟ ਕਰ ਦਿੱਤਾ ਗਿਆ ਹੈ ਅਤੇ ਹੁਣ ਉਨ੍ਹਾਂ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਜੋ ਅਜੇ ਵੀ ਦਰਿਆ ਵਿੱਚ ਗੋਬਰ ਸੁੱਟ ਰਹੇ ਹਨ। ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਹਿਲਾਂ ਹੀ 30 ਤੋਂ ਵੱਧ ਡੇਅਰੀ ਮਾਲਕਾਂ ਵਿਰੁੱਧ ਐਫ.ਆਈ.ਆਰ ਦਰਜ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਿਜਲੀ ਚੋਰੀ ਲਈ 18 ਲੱਖ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ ਗਿਆ ਹੈ।

ਰਾਜ ਸਭਾ ਮੈਂਬਰ ਸੀਚੇਵਾਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬੁੱਢੇ ਦਰਿਆ ਵਿੱਚ ਗੋਬਰ ਜਾਂ ਡੇਅਰੀ ਰਹਿੰਦ-ਖੂੰਹਦ ਸੁੱਟਣ ਵਾਲੇ ਡੇਅਰੀ ਮਾਲਕਾਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਇਸ ਤੋਂ ਇਲਾਵਾ ਸੰਸਦ ਮੈਂਬਰ ਸੀਚੇਵਾਲ ਅਤੇ ਮੇਅਰ ਇੰਦਰਜੀਤ ਕੌਰ ਨੇ ਪੀ.ਪੀ.ਸੀ.ਬੀ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਖ਼ਤ ਨਿਗਰਾਨੀ ਰੱਖਣ ਅਤੇ ਬੁੱਢੇ ਦਰਿਆ ਵਿੱਚ ਅਣਸੋਧਿਆ ਉਦਯੋਗਿਕ ਪਾਣੀ ਸੁੱਟਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ 'ਰੰਗਲਾ ਪੰਜਾਬ' ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਰਾਜ ਸਭਾ ਮੈਂਬਰ ਸੰਤ ਸੀਚੇਵਾਲ ਅਤੇ ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ ਉਹ ਕਿਸੇ ਵੀ ਉਦਯੋਗ ਜਾਂ ਖੇਤਰ ਦੇ ਵਿਰੁੱਧ ਨਹੀਂ ਹਨ, ਪਰ ਕਿਸੇ ਨੂੰ ਵੀ ਪਾਣੀ ਨੂੰ ਪ੍ਰਦੂਸ਼ਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਹੁਣ ਸਮਾਂ ਆ ਗਿਆ ਹੈ ਕਿ ਸਾਰਿਆਂ ਨੂੰ ਇਕੱਠੇ ਹੋ ਕੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਜਲ ਸਰੋਤਾਂ ਨੂੰ ਬਚਾਉਣ ਲਈ ਯਤਨ ਕਰਨੇ ਚਾਹੀਦੇ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande