ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਮਿਲਿਆ ਭਾਰੀ ਸਮਰਥਨ : ਮੁੱਖ ਮੰਤਰੀ ਮਾਨ
ਐਸ.ਏ.ਐਸ. ਨਗਰ, 14 ਮਾਰਚ (ਹਿੰ.ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਦੌਰਾਨ ਸੂਬੇ ਦੇ ਮੁੱਖ ਮਸਲਿਆਂ ਦਾ ਕੋਈ ਹੱਲ ਨਾ ਕਰਨ ਲਈ ਕਰੜੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਐਮ.ਐਸ.ਪੀ, ਕਿਸਾਨ ਕਰਜ਼ਾ ਮਾਫੀ ਅਤੇ ਖ਼ਾਸ ਪੈਕੇਜ
ਸੰਬੋਧਨ ਕਰਦੇ ਮੁੱਖ ਮੰਤਰੀ ਭਗਵੰਤ ਮਾਨ


ਐਸ.ਏ.ਐਸ. ਨਗਰ, 14 ਮਾਰਚ (ਹਿੰ.ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਦੌਰਾਨ ਸੂਬੇ ਦੇ ਮੁੱਖ ਮਸਲਿਆਂ ਦਾ ਕੋਈ ਹੱਲ ਨਾ ਕਰਨ ਲਈ ਕਰੜੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਐਮ.ਐਸ.ਪੀ, ਕਿਸਾਨ ਕਰਜ਼ਾ ਮਾਫੀ ਅਤੇ ਖ਼ਾਸ ਪੈਕੇਜ ਦੀ ਉਮੀਦ ਸੀ ਪਰ ਲੋਕਾਂ ਪੱਲੇ ਸਿਰਫ਼ ਨਿਰਾਸ਼ਾ ਹੀ ਪਈ। ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਨਾਲ ਲਗਾਤਾਰ ਪੱਖਪਾਤ ਕਰਦੀ ਆ ਰਹੀ ਹੈ, ਸੂਬੇ ਦੇ ਹੱਕੀ ਫੰਡ ਰੋਕ ਰਹੀ ਹੈ, ਕਿਸਾਨਾਂ ਦੀਆਂ ਮੰਗਾਂ ਨੂੰ ਅਣਡਿੱਠ ਕਰ ਰਹੀ ਹੈ ਅਤੇ ਸੂਬੇ ਤੋਂ ਬਾਹਰ ਜ਼ਬਤ ਕੀਤੀਆਂ ਨਸ਼ੇ ਦੀਆਂ ਵੱਡੀਆਂ ਖੇਪਾਂ ‘ਤੇ ਕੋਈ ਕਾਰਵਾਈ ਨਹੀਂ ਕਰ ਰਹੀ, ਸਗੋਂ ਪੰਜਾਬ ਨੂੰ ਬਦਨਾਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਸਰਕਾਰ ਨਸ਼ਿਆਂ ‘ਤੇ ਕਾਬੂ ਪਾਉਣ, ਅਰਥਵਿਵਸਥਾ ਮਜ਼ਬੂਤ ਕਰਨ ਅਤੇ ਨਿਵੇਸ਼ ਆਕਰਸ਼ਿਤ ਕਰਨ ਲਈ ਢੁਕਵੇਂ ਕਦਮ ਚੁੱਕ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਉਦਯੋਗ ਜਗਤ ਵੱਲੋਂ ਵੱਡਾ ਸਮਰਥਨ ਮਿਲ ਰਿਹਾ ਹੈ ਅਤੇ ਨਿਵੇਸ਼ਕ ਸੂਬੇ ਵਿੱਚ ਨਵੇਂ ਕਾਰੋਬਾਰੀ ਮੌਕਿਆਂ ਦੀ ਭਾਲ ਕਰ ਰਹੇ ਹਨ।

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਮੌਕੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਅਤੇ ਨਾਗਰਿਕਾਂ ਨੂੰ ਉਮੀਦ ਸੀ ਕਿ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਠੋਸ ਫੈਸਲੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਘੱਟੋ-ਘੱਟ ਸਮਰਥਨ ਮੁੱਲ, ਕਰਜ਼ਾ ਮੁਆਫੀ ਜਾਂ ਵਿਸ਼ੇਸ਼ ਪੈਕੇਜ ਬਾਰੇ ਗੱਲ ਕਰਨਗੇ, ਪਰ ਉਹ ਸਿਰਫ਼ ਪੰਜਾਬੀਆਂ ਨੂੰ ਮੰਦਾ-ਚੰਗਾ ਬੋਲ ਕੇ ਚਲੇ ਗਏ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ, ਖੇਤੀ ਕਰਜ਼ਿਆਂ ਦੀ ਮੁਆਫੀ ਅਤੇ ਕਿਸਾਨਾਂ ਲਈ ਹੋਰ ਉਪਾਵਾਂ ਵਰਗੇ ਵੱਡੇ ਐਲਾਨਾਂ ਦੀ ਉਮੀਦ ਕਰ ਰਹੇ ਸਨ।

ਮੁੱਖ ਮੰਤਰੀ ਨੇ ਕੇਂਦਰ ਵੱਲੋਂ ਪੰਜਾਬ ਦੇ ਜਾਇਜ਼ ਫੰਡਾਂ ਨੂੰ ਰੋਕਣ ਦੀ ਵੀ ਆਲੋਚਨਾ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਨੇ ਪੰਜਾਬ ਦੇ ਆਰਡੀਐਫ ਅਤੇ ਜੀਐਸਟੀ ਫੰਡ ਰੋਕ ਦਿੱਤੇ ਹਨ ਅਤੇ ਅਜੇ ਤੱਕ 1,600 ਕਰੋੜ ਰੁਪਏ ਦਾ ਹੜ੍ਹ ਰਾਹਤ ਰਾਸ਼ੀ ਵੀ ਜਾਰੀ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 1,600 ਕਰੋੜ ਰੁਪਏ ਹੜ੍ਹ ਰਾਹਤ ਬਾਰੇ ਕੀਤੇ ਗਏ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਪੰਜਾਬ ਨੂੰ ਉਨ੍ਹਾਂ ਦੇ ਐਲਾਨ ਤੋਂ 16 ਰੁਪਏ ਵੀ ਨਹੀਂ ਮਿਲੇ। ਉਨ੍ਹਾਂ ਅੱਗੇ ਕਿਹਾ ਕਿ ਤਬਾਹਕੁਨ ਹੜ੍ਹਾਂ ਦੌਰਾਨ ਕੇਂਦਰ ਦੇ ਆਗੂ ਪੰਜਾਬ ਸਿਰਫ਼ ਸੈਰ-ਸਪਾਟੇ” ਲਈ ਆਏ ਅਤੇ ਫੋਟੋਆਂ ਕਰਾ ਕੇ ਚਲੇ ਗਏ।

ਉਨ੍ਹਾਂ ਇਹ ਵੀ ਕਿਹਾ ਕਿ ਅਮਿਤ ਸ਼ਾਹ ਦਾ ਪੰਜਾਬ ਦੌਰਾ ਲੋਕਾਂ ਨੂੰ ਦਰਪੇਸ਼ ਅਸਲ ਮੁੱਦਿਆਂ ਨੂੰ ਹੱਲ ਕਰਨ ਵਿੱਚ ਅਸਫਲ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਅਮਿਤ ਸ਼ਾਹ ਸਿਰਫ਼ ਸਾਡੇ ਬਾਰੇ ਬੁਰਾ-ਭਲਾ ਕਹਿਣ ਲਈ ਪੰਜਾਬ ਆਏ ਸਨ ਅਤੇ ਬਿਨਾਂ ਕੁੱਝ ਕੀਤੇ ਚਲੇ ਗਏ। ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਰ.ਡੀ.ਐਫ., ਜੀ.ਐਸ.ਟੀ., ਐਨ.ਐਚ.ਐਮ. ਅਤੇ ਹੋਰ ਫੰਡਾਂ ਵਿੱਚ ਪੰਜਾਬ ਦੇ ਜਾਇਜ਼ ਹਿੱਸੇ ਨੂੰ ਰੋਕ ਲਿਆ ਹੈ, ਜਿਸ ਨਾਲ ਸੂਬੇ ਦੇ ਵਿਕਾਸ 'ਤੇ ਅਸਰ ਪੈ ਰਿਹਾ ਹੈ। ਉਨ੍ਹਾਂ ਇਸ ਨੂੰ ਪੰਜਾਬ ਦੀ ਤਰੱਕੀ, ਸ਼ਾਂਤੀ ਅਤੇ ਖ਼ੁਸ਼ਹਾਲੀ ਨੂੰ ਲੀਹ ਤੋਂ ਉਤਾਰਨ ਦੀ ਕੋਸ਼ਿਸ਼ ਦੱਸਿਆ।

ਇਸ ਦੌਰਾਨ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਨੂੰ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਵੱਲੋਂ ਜ਼ਬਰਦਸਤ ਹੁੰਗਾਰਾ ਮਿਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਨੂੰ ਭਾਰੀ ਹਮਾਇਤ ਮਿਲੀ ਹੈ।” ਉਨ੍ਹਾਂ ਅੱਗੇ ਕਿਹਾ ਕਿ ਇਸ ਸੰਮੇਲਨ ਨੇ ਸਹਿਯੋਗ ਅਤੇ ਨਿਵੇਸ਼ ਲਈ ਮਜ਼ਬੂਤ ਪਲੇਟਫਾਰਮ ਤਿਆਰ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਨਿਵੇਸ਼ਕ ਇੱਕ ਦੂਜੇ ਨਾਲ ਪੰਜਾਬ ਵਿੱਚ ਵਪਾਰਕ ਮੌਕਿਆਂ ਬਾਰੇ ਚਰਚਾ ਕਰ ਰਹੇ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande