ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ - ਈਟੀਓ
ਜੰਡਿਆਲਾ ਗੁਰੂ, 14 ਮਾਰਚ (ਹਿੰ.ਸ.)। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕਰਦਿਆਂ ਪਿੰਡ ਛਾਪਾ ਰਾਮ ਸਿੰਘ ਤੋਂ ਕਿਲ੍ਹਾ ਜੀਵਨ ਸਿੰਘ ਨੂੰ ਜਾਂਦੀ ਸੜਕ ਦੀ ਅਪਗ੍ਰੇਡਸਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ। 1.75
ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਂਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ


ਜੰਡਿਆਲਾ ਗੁਰੂ, 14 ਮਾਰਚ (ਹਿੰ.ਸ.)। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕਰਦਿਆਂ ਪਿੰਡ ਛਾਪਾ ਰਾਮ ਸਿੰਘ ਤੋਂ ਕਿਲ੍ਹਾ ਜੀਵਨ ਸਿੰਘ ਨੂੰ ਜਾਂਦੀ ਸੜਕ ਦੀ ਅਪਗ੍ਰੇਡਸਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ। 1.75 ਕਿਲੋਮੀਟਰ ਲੰਬੀ ਇਸ ਸੜਕ ਦੇ ਨਵੀਨੀਕਰਨ ਉੱਪਰ 1.36 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਦਸਮੇਸ਼ ਨਗਰ ਤੋਂ ਰਸੂਲਪੁਰ ਕਲਾਂ ਨੂੰ ਜਾਂਦੀ ਸੜਕ ਦੀ 3.5 ਕਿਲੋਮੀਟਰ ਲੰਬੀ ਸੜਕ ਨੂੰ ਅਪਗ੍ਰੇਡਸਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ, ਜਿਸ ਉੱਪਰ ਪੰਜਾਬ ਸਰਕਾਰ ਵੱਲੋਂ 2.84 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਹਲਕੇ ਵਿੱਚ ਇਨ੍ਹਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਣ ਮੌਕੇ ਈ.ਟੀ.ਓ. ਨੇ ਕਿਹਾ ਕਿ ਵਿਧਾਨ ਸਭਾ ਹਲਕਾ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ ਅਤੇ ਇਸ ਲਈ ਗ੍ਰਾਂਟਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਸਾਲ ਦੇ ਬਜਟ ਵਿੱਚ ਸੂਬੇ ਭਰ ਵਿੱਚ ਸੜਕ ਅਤੇ ਪੁਲਾਂ ਦੇ ਬੁਨਿਆਦੀ ਢਾਂਚੇ ਦੇ ਵਿਸਥਾਰ ਲਈ ਅਤੇ ਮੌਜੂਦਾ ਸੰਪਤੀਆਂ ਦੇ ਯੋਜਨਾਬੱਧ ਰੱਖ-ਰਖਾਅ ਨੂੰ ਯਕੀਨੀ ਬਣਾਉਣ ਲਈ ਸੜਕਾਂ, ਪੁਲਾਂ ਅਤੇ ਜਨਤਕ ਇਮਾਰਤਾਂ ਦੀ ਉਸਾਰੀ, ਨਵੀਨੀਕਰਨ ਅਤੇ ਰੱਖ-ਰਖਾਅ ਲਈ ਬਜਟ ਨੂੰ 5,440 ਕਰੋੜ ਰੁਪਏ ਕਰ ਦਿੱਤਾ ਗਿਆ ਹੈ ਜੋ ਵਿੱਤੀ ਸਾਲ 2025-26 (ਬਜਟ ਅਨੁਮਾਨ) ਨਾਲੋਂ ਦੁੱਗਣਾ ਹੈ।

ਉਨ੍ਹਾਂ ਦੱਸਿਆ ਕਿ ਰਾਜ ਭਰ ਵਿੱਚ 2,570 ਕਿਲੋਮੀਟਰ ਲੰਬੀਆਂ ਪਲਾਨ ਸੜਕਾਂ ਦੇ ਅਪਗ੍ਰੇਡੇਸ਼ਨ ਅਤੇ ਸੰਪਰਕ (ਕਨੈਕਟੀਵਿਟੀ) ਵਿੱਚ ਸੁਧਾਰ ਲਈ ਵਿੱਤੀ ਸਾਲ 2026-27 ਵਿੱਚ 1500 ਕਰੋੜ ਰੁਪਏ ਦੇ ਸ਼ੁਰੂਆਤੀ ਖਰਚੇ ਦੀ ਤਜਵੀਜ਼ ਹੈ, ਜੋ ਜ਼ਿਲ੍ਹੇ ਦੇ ਅੰਦਰੂਨੀ ਅਤੇ ਅੰਤਰ-ਜ਼ਿਲ੍ਹਾ ਸੜਕੀ ਨੈਟਵਰਕ ਨੂੰ ਹੋਰ ਮਜ਼ਬੂਤ ਕਰੇਗਾ। ਇਸ ਤੋਂ ਇਲਾਵਾ, ਚੱਲ ਰਹੇ 31 ਪੁਲਾਂ ਨੂੰ ਮੁਕੰਮਲ ਕਰਨ ਅਤੇ ਨਵੇਂ ਪੁਲਾਂ ਦੇ ਨਿਰਮਾਣ ਕਾਰਜਾਂ ਲਈ 130 ਕਰੋੜ ਰੁਪਏ ਰਾਖਵੇਂ ਰੱਖੇ ਜਾ ਰਹੇ ਹਨ।

ਈ.ਟੀ.ਓ. ਨੇ ਦੱਸਿਆ ਕਿ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ (ਪੀਐਮਜੀਐਸਵਾਈ-999)ਦੇ ਤਹਿਤ ਵਿੱਤੀ ਸਾਲ 2025-26 ਦੌਰਾਨ ਲਗਭਗ 500 ਕਿਲੋਮੀਟਰ ਪੇਂਡੂ ਸੜਕਾਂ ਦੇ 290 ਕਰੋੜ ਰੁਪਏ ਦੀ ਅੰਦਾਜ਼ਨ ਲਾਗਤ ਨਾਲ ਮੁਕੰਮਲ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ, ਵਿੱਤੀ ਸਾਲ 2026-27 ਵਿੱਚ, ਇਸ ਸਕੀਮ ਅਧੀਨ 400 ਕਰੋੜ ਰੁਪਏ ਦੇ ਅੰਦਾਜ਼ਨ ਖਰਚੇ ਨਾਲ 400 ਕਿਲੋਮੀਟਰ ਸੜਕਾਂ ਨੂੰ ਅਪਗ੍ਰੇਡ ਕਰਨ ਦੀ ਤਜਵੀਜ਼ ਹੈ। ਨਾਲ ਹੀ, ਕੇਂਦਰੀ ਸੜਕ ਅਤੇ ਬੁਨਿਆਦੀ ਢਾਂਚਾ ਫੰਡ ਦੇ ਤਹਿਤ 100 ਕਿਲੋਮੀਟਰ ਸੜਕਾਂ ਦੇ ਅਪਗ੍ਰੇਡੇਸ਼ਨ ਅਤੇ 06 ਰੇਲਵੇ ਅੰਡਰ ਬ੍ਰਿਜਾਂ/ਓਵਰ ਬ੍ਰਿਜਾਂ ਦੇ ਨਿਰਮਾਣ ਲਈ 300 ਕਰੋੜ ਰੁਪਏ ਦੀ ਰਾਸ਼ੀ ਪ੍ਰਸਤਾਵਿਤ ਹੈ, ਜਿਸ ਨਾਲ ਰਾਜ ਭਰ ਵਿੱਚ ਸੜਕੀ ਸੰਪਰਕ ਅਤੇ ਸੁਰੱਖਿਆ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸੂਬੇ ਵਿੱਚ ਵਿਸ਼ਵ ਪੱਧਰੀ ਸੜਕੀ ਨੈੱਟਵਰਕ ਬਣ ਜਾਵੇਗਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande