ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿਟ : ਯੂਕੇ ਦੀ ਫਰਮ ‘3 ਐਸੋਸੀਏਟਸ’ ਵੱਲੋਂ ਪੰਜਾਬ ਵਿੱਚ 1,407 ਕਰੋੜ ਰੁਪਏ ਦਾ ਨਿਵੇਸ਼
ਚੰਡੀਗੜ੍ਹ, 14 ਮਾਰਚ (ਹਿੰ.ਸ.)। ਪੰਜਾਬ ਵਿੱਚ ਨਿਵੇਸ਼ ਲਈ ਬਣੇ ਪ੍ਰੋ-ਇੰਡਸਟਰੀ ਮਾਹੌਲ ''ਤੇ ਵਿਸ਼ਵ ਪੱਧਰ ''ਤੇ ਵਧਦੇ ਭਰੋਸੇ ਨੂੰ ਹੋਰ ਮਜ਼ਬੂਤ ਕਰਦਿਆਂ ਯੂ.ਕੇ. ਅਧਾਰਿਤ ਕੰਪਨੀ ‘3 ਐਸੋਸੀਏਟਸ’ ਨੇ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਤਹਿਤ ਸੂਬੇ ਵਿੱਚ 1,407 ਕਰੋੜ ਰੁਪਏ ਦੇ ਵੱਡੇ ਨਿਵੇਸ਼ ਦਾ ਐਲਾ
ਸਮਾਗਮ ’ਚ ਉਦਯੋਗ ਜਗਤ ਦੇ ਦਿੱਗਜ਼ ਨਾਲ ਕੈਬਨਿਟ ਮੰਤਰੀ ਸੰਜੀਵ ਅਰੋੜਾ, ਹਰਜੋਤ ਸਿੰਘ ਬੈਂਸ


ਚੰਡੀਗੜ੍ਹ, 14 ਮਾਰਚ (ਹਿੰ.ਸ.)। ਪੰਜਾਬ ਵਿੱਚ ਨਿਵੇਸ਼ ਲਈ ਬਣੇ ਪ੍ਰੋ-ਇੰਡਸਟਰੀ ਮਾਹੌਲ 'ਤੇ ਵਿਸ਼ਵ ਪੱਧਰ 'ਤੇ ਵਧਦੇ ਭਰੋਸੇ ਨੂੰ ਹੋਰ ਮਜ਼ਬੂਤ ਕਰਦਿਆਂ ਯੂ.ਕੇ. ਅਧਾਰਿਤ ਕੰਪਨੀ ‘3 ਐਸੋਸੀਏਟਸ’ ਨੇ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਤਹਿਤ ਸੂਬੇ ਵਿੱਚ 1,407 ਕਰੋੜ ਰੁਪਏ ਦੇ ਵੱਡੇ ਨਿਵੇਸ਼ ਦਾ ਐਲਾਨ ਕੀਤਾ ਹੈ। ਇਹ ਵੱਡਾ ਨਿਵੇਸ਼ ਐਲਾਨ ਪੰਜਾਬ ਦੇ ਉਦਯੋਗ ਅਤੇ ਵਪਾਰ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਕੀਤੀਆਂ ਲਗਾਤਾਰ ਨਿਵੇਸ਼ਕ ਸੰਪਰਕ ਮੁਹਿੰਮਾਂ ਅਤੇ ਨੀਤੀਗਤ ਸੁਧਾਰਾਂ ਦਾ ਨਤੀਜਾ ਹੈ, ਜਿਨ੍ਹਾਂ ਨੇ ਪੰਜਾਬ ਨੂੰ ਨਿਵੇਸ਼ ਲਈ ਇੱਕ ਪਸੰਦੀਦਾ ਮੰਜ਼ਿਲ ਵਜੋਂ ਉਭਾਰਿਆ ਹੈ।

ਇਸ ਨਿਵੇਸ਼ ਦਾ ਐਲਾਨ ‘3 ਐਸੋਸੀਏਟਸ’ ਦੇ ਸੀਈਓ ਜਸਦੇਵ ਸੱਗਰ ਵੱਲੋਂ ਪਲਕਸ਼ਾ ਯੂਨੀਵਰਸਿਟੀ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਆਯੋਜਿਤ ਇੱਕ ਉੱਚ ਪੱਧਰੀ ਸੈਸ਼ਨ ਸੈਸ਼ਨ ਅਨਲੋਕਿੰਗ ਆਪਰਚੁਨਿਟੀਜ਼ ਅੰਡਰ ਸੀ.ਈ.ਟੀ.ਏ.: ਸਟਰੈਂਥਨਿੰਗ ਯੂਕੇ ਪੰਜਾਬ ਟਰੇਡ ਇਨਵੈਸਟਮੈਂਟ ਪਾਰਟਨਰਸ਼ਿਪਸ ਦੌਰਾਨ ਕੀਤਾ ਗਿਆ। ਇਸ ਮੌਕੇ ਉਦਯੋਗ ਮੰਤਰੀ ਸੰਜੀਵ ਅਰੋੜਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਹਾਜ਼ਰ ਸਨ।

ਪ੍ਰਸਤਾਵਿਤ ਪ੍ਰੋਜੈਕਟ, ਜਿਸਦੀ ਅਨੁਮਾਨਿਤ ਗ੍ਰੋਸ ਡਿਵੈਲਪਮੈਂਟ ਵੈਲਯੂ (ਜੀਡੀਵੀ) 4,700 ਕਰੋੜ ਰੁਪਏ ਹੈ, ਨਾਲ ਵੱਡੇ ਪੱਧਰ 'ਤੇ ਰੋਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਉਮੀਦ ਹੈ ਅਤੇ ਇਸ ਨਾਲ ਗਿਆਨ-ਅਧਾਰਿਤ ਅਤੇ ਡਿਜ਼ੀਟਲ ਅਰਥਵਿਵਸਥਾ ਦੇ ਖੇਤਰਾਂ ਵਿੱਚ ਪੰਜਾਬ ਦੀ ਅਗਵਾਈ ਹੋਰ ਮਜ਼ਬੂਤ ਹੋਵੇਗੀ।

ਇਸ ਮੌਕੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ‘3 ਐਸੋਸੀਏਟਸ’ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਪੰਜਾਬ 'ਤੇ ਭਰੋਸਾ ਜਤਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨਿਵੇਸ਼ਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪ੍ਰੋ-ਐਕਟਿਵ ਗਵਰਨੈਂਸ, ਨੀਤੀਗਤ ਸਥਿਰਤਾ ਅਤੇ ਨਿਵੇਸ਼ਕ ਸਹਾਇਤਾ ਪ੍ਰਣਾਲੀਆਂ ਰਾਹੀਂ ਨਿਵੇਸ਼ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਉਦਯੋਗ ਮੰਤਰੀ ਵੱਲੋਂ ਪਿਛਲੇ ਕਈ ਮਹੀਨਿਆਂ ਦੌਰਾਨ ਇਤਿਹਾਸਕ ਨਿਵੇਸ਼ ਖਿੱਚਣ ਲਈ ਕੀਤੀਆਂ ਲਗਾਤਾਰ ਕੋਸ਼ਿਸ਼ਾਂ ਦੀ ਸਰਾਹਨਾ ਕੀਤੀ ਅਤੇ ਕਿਹਾ ਕਿ ਇਸ ਨਾਲ ਪੰਜਾਬ ਦੀ ਅਰਥਵਿਵਸਥਾ ਬਾਰੇ ਸਕਾਰਾਤਮਕ ਨਵਾਂ ਦ੍ਰਿਸ਼ਟੀਕੋਣ ਸਾਹਮਣੇ ਆ ਰਿਹਾ ਹੈ। ਉਨ੍ਹਾਂ ਨੇ ਖੁਰਾਕ ਪ੍ਰੋਸੈਸਿੰਗ ਅਤੇ ਐਡਵਾਂਸਡ ਮੈਨੂਫੈਕਚਰਿੰਗ ਵਰਗੇ ਖੇਤਰਾਂ ਵਿੱਚ ਸਹਿਯੋਗ ਦੀਆਂ ਵੱਡੀਆਂ ਸੰਭਾਵਨਾਵਾਂ 'ਤੇ ਜ਼ੋਰ ਦਿੰਦਿਆਂ ਯੂਕੇ ਦੀਆਂ ਆਧੁਨਿਕ ਸਿੱਖਿਆ ਸੰਸਥਾਵਾਂ ਜਿਵੇਂ ਕਿ ਕੈਂਬ੍ਰਿਜ ਅਤੇ ਆਕਸਫੋਰਡ ਨਾਲ ਅਕਾਦਮਿਕ ਸਾਂਝ ਬਣਾਉਣ ਦੀ ਵੀ ਪੇਸ਼ਕਸ਼ ਕੀਤੀ।

ਪੰਜਾਬ ਦੀਆਂ ਖਾਸੀਅਤਾਂ ਬਾਰੇ ਗੱਲ ਕਰਦਿਆਂ ਜਸਦੇਵ ਸੱਗਰ ਨੇ ਕਿਹਾ ਕਿ ਸੂਬੇ ਦੀ ਨੌਜਵਾਨ ਅਤੇ ਗਤੀਸ਼ੀਲ ਆਬਾਦੀ, ਮਜ਼ਬੂਤ ਸੰਸਥਾਗਤ ਢਾਂਚਾ ਅਤੇ ਪ੍ਰਗਤੀਸ਼ੀਲ ਨੀਤੀਗਤ ਮਾਹੌਲ ਕੰਪਨੀ ਦੇ ਪੰਜਾਬ ਵਿੱਚ ਨਿਵੇਸ਼ ਕਰਨ ਦੇ ਫੈਸਲੇ ਲਈ ਮਹੱਤਵਪੂਰਨ ਕਾਰਕ ਰਹੇ ਹਨ। ਉਨ੍ਹਾਂ ਪੰਜਾਬ ਨੂੰ ਲੰਬੇ ਸਮੇਂ ਦੇ ਵਿਕਾਸ ਅਤੇ ਨਵੀਨਤਾ-ਅਧਾਰਿਤ ਤਰੱਕੀ ਲਈ ਇੱਕ ਉਮੀਦਭਰੀ ਮੰਜ਼ਿਲ ਕਰਾਰ ਦਿੱਤਾ।

ਯੂਕੇ ਦੀ ਡਿਪਟੀ ਹਾਈ ਕਮਿਸ਼ਨਰ ਮਿਸ ਅਲਬਾ ਸਮੇਰਿਗਲਿਓ ਨੇ ਕਿਹਾ ਕਿ ਪੰਜਾਬ–ਯੂਕੇ ਭਾਗੀਦਾਰੀ ਸਾਂਝੀਆਂ ਮਹੱਤਵਾਕਾਂਸ਼ਾਵਾਂ ਅਤੇ ਆਪਸੀ ਭਰੋਸੇ 'ਤੇ ਆਧਾਰਿਤ ਲੰਬੇ ਸਮੇਂ ਦੀ ਯਾਤਰਾ ਹੈ। ਉਨ੍ਹਾਂ ਦੱਸਿਆ ਕਿ ਭਾਰਤ–ਯੂਕੇ ਵਿਆਪਕ ਆਰਥਿਕ ਅਤੇ ਵਪਾਰ ਸਮਝੌਤਾ (ਸੀਈਟੀਏ) ਨਾਲ ਦੋਵੇਂ ਦੇਸ਼ਾਂ ਵਿਚਕਾਰ ਵਪਾਰਕ ਸੰਬੰਧ ਹੋਰ ਮਜ਼ਬੂਤ ਹੋਣਗੇ ਅਤੇ ਨਿਵੇਸ਼ ਤੇ ਸਹਿਯੋਗ ਲਈ ਨਵੇਂ ਮੌਕੇ ਖੁਲ੍ਹਣਗੇ।

ਯੂਕੇ ਦੇ ਡਿਪਾਰਟਮੈਂਟ ਫਾਰ ਬਿਜ਼ਨਸ ਐਂਡ ਟਰੇਡ ਤੋਂ ਹਰਜਿੰਦਰ ਕੰਗ ਨੇ ਹਿੱਸੇਦਾਰਾਂ ਨੂੰ ਭਾਰਤ ਅਤੇ ਯੂਕੇ ਵਿਚਕਾਰ ਸਾਂਝੀ ਖੁਸ਼ਹਾਲੀ ਲਈ ਉਭਰ ਰਹੇ ਮੌਕਿਆਂ ਦਾ ਲਾਭ ਲੈਣ ਦੀ ਅਪੀਲ ਕੀਤੀ। ਪੰਜਾਬ ਡਿਵੈਲਪਮੈਂਟ ਕਮਿਸ਼ਨ ਦੀ ਵਾਈਸ-ਚੇਅਰਪਰਸਨ ਮਿਸ ਸੀਮਾ ਬੰਸਲ ਵੀ ਇਸ ਸੈਸ਼ਨ ਦੌਰਾਨ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande