ਆਈਡੀਐਫਸੀ ਫਰਸਟ ਬੈਂਕ ਮਾਮਲੇ ’ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ
ਪੰਚਕੂਲਾ, 15 ਮਾਰਚ (ਹਿੰ.ਸ.)। ਆਈਡੀਐਫਸੀ ਫਰਸਟ ਬੈਂਕ ਨਾਲ ਜੁੜੇ ਮਾਮਲੇ ਦੀ ਚੱਲ ਰਹੀ ਜਾਂਚ ਦੌਰਾਨ ਰਾਜ ਚੌਕਸੀ ਅਤੇ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਐਸਵੀ ਅਤੇ ਏਸੀਬੀ ) ਵੱਲੋਂ ਹੋਰ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਰਾਜਨ ਕਟੋਦੀਆ ਨੂੰ ਕੱਲ੍ਹ ਹੀ ਗ੍ਰਿ
ਆਈਡੀਐਫਸੀ ਫਰਸਟ ਬੈਂਕ ਮਾਮਲੇ ’ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ


ਪੰਚਕੂਲਾ, 15 ਮਾਰਚ (ਹਿੰ.ਸ.)। ਆਈਡੀਐਫਸੀ ਫਰਸਟ ਬੈਂਕ ਨਾਲ ਜੁੜੇ ਮਾਮਲੇ ਦੀ ਚੱਲ ਰਹੀ ਜਾਂਚ ਦੌਰਾਨ ਰਾਜ ਚੌਕਸੀ ਅਤੇ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਐਸਵੀ ਅਤੇ ਏਸੀਬੀ ) ਵੱਲੋਂ ਹੋਰ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਰਾਜਨ ਕਟੋਦੀਆ ਨੂੰ ਕੱਲ੍ਹ ਹੀ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਣਧੀਰ ਸਿੰਘ, ਕੰਟਰੋਲਰ ਫਾਇਨੈਂਸ ਐਂਡ ਅਕਾਊਂਟਸ, ਹਰਿਆਣਾ ਸਕੂਲ ਸਿੱਖਿਆ ਪ੍ਰੋਜੈਕਟ ਪ੍ਰੀਸ਼ਦ ਅਤੇ ਰਾਜੇਸ਼ ਸਾਂਗਵਾਨ, ਕੰਟਰੋਲਰ ਫਾਇਨੈਂਸ ਐਂਡ ਅਕਾਊਂਟਸ, ਹਰਿਆਣਾ ਰਾਜ ਕ੍ਰਿਸ਼ੀ ਵਿਪਣਨ ਬੋਰਡ (ਐਚਐਸਏਐਮਬੀ) ਵਜੋਂ ਹੋਈ ਹੈ। ਇਨ੍ਹਾਂ ਦੋਵੇਂ ਮੁਲਜ਼ਮਾਂ ਦੀ ਮੁੱਖ ਮੁਲਜ਼ਮਾਂ ਨਾਲ ਮਿਲ ਕੇ ਧੋਖਾਧੜੀ ਨੂੰ ਅੰਜਾਮ ਦੇਣ ਵਿੱਚ ਸਰਗਰਮ ਭੂਮਿਕਾ ਸਾਹਮਣੇ ਆਈ ਹੈ।

ਗ੍ਰਿਫ਼ਤਾਰੀ ਤੋਂ ਬਾਅਦ ਰਾਜਨ ਕਟੋਦੀਆ ਸਮੇਤ ਚਾਰ ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਤਿੰਨ ਦੋਸ਼ੀਆਂ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ ਤਾਂ ਜੋ ਮਾਮਲੇ ਵਿੱਚ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ ਅਤੇ ਘੋਟਾਲੇ ਨਾਲ ਜੁੜੇ ਹੋਰ ਪੱਖਾਂ ਦਾ ਖੁਲਾਸਾ ਹੋ ਸਕੇ। ਇਸਦੇ ਨਾਲ ਹੀ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਅੰਕੁਰ ਸ਼ਰਮਾ ਨੂੰ ਅੱਜ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਇਸ ਹਾਈ-ਪ੍ਰੋਫਾਈਲ ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande