ਜ਼ਿਲ੍ਹਾ ਹੁਸ਼ਿਆਰਪੁਰ ਅੰਡਰ-23 ਕ੍ਰਿਕਟ ਟੀਮ ਦੀ ਚੋਣ 17 ਮਾਰਚ ਨੂੰ ਹੋਵੇਗੀ: ਡਾ. ਘਈ
ਹੁਸ਼ਿਆਰਪੁਰ, 16 ਮਾਰਚ (ਹਿੰ.ਸ.)। ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਕਰਵਾਏ ਜਾ ਰਹੇ ਅੰਤਰ-ਜ਼ਿਲ੍ਹਾ ਅੰਡਰ-23 ਕ੍ਰਿਕਟ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਕ੍ਰਿਕਟ ਟੀਮ ਦੀ ਚੋਣ 17 ਮਾਰਚ ਨੂੰ ਦੁਪਹਿਰ 2 ਵਜੇ ਸਥਾਨਕ ਐਚਡੀਸੀਏ ਗਰਾਊਂਡ, ਰੇਲਵੇ ਮੰਡੀ, ਹੁਸ਼ਿਆਰਪੁਰ ਵਿਖੇ ਹੋਵੇਗੀ। ਇਹ ਜਾਣਕਾਰੀ ਦਿੰਦੇ ਹ
ਸਕੱਤਰ ਡਾ. ਰਮਨ ਘਈ


ਹੁਸ਼ਿਆਰਪੁਰ, 16 ਮਾਰਚ (ਹਿੰ.ਸ.)। ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਕਰਵਾਏ ਜਾ ਰਹੇ ਅੰਤਰ-ਜ਼ਿਲ੍ਹਾ ਅੰਡਰ-23 ਕ੍ਰਿਕਟ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਕ੍ਰਿਕਟ ਟੀਮ ਦੀ ਚੋਣ 17 ਮਾਰਚ ਨੂੰ ਦੁਪਹਿਰ 2 ਵਜੇ ਸਥਾਨਕ ਐਚਡੀਸੀਏ ਗਰਾਊਂਡ, ਰੇਲਵੇ ਮੰਡੀ, ਹੁਸ਼ਿਆਰਪੁਰ ਵਿਖੇ ਹੋਵੇਗੀ।

ਇਹ ਜਾਣਕਾਰੀ ਦਿੰਦੇ ਹੋਏ ਐਚਡੀਸੀਏ ਦੇ ਸਕੱਤਰ ਡਾ. ਰਮਨ ਘਈ ਨੇ ਦੱਸਿਆ ਕਿ ਇਸ ਚੋਣ ਵਿੱਚ ਭਾਗ ਲੈਣ ਵਾਲੇ ਖਿਡਾਰੀ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ ਹੋਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਜਨਮ ਮਿਤੀ 1 ਸਤੰਬਰ, 2026 ਨੂੰ 23 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਸ ਚੋਣ ਵਿੱਚ ਚੁਣੀ ਗਈ ਹੁਸ਼ਿਆਰਪੁਰ ਦੀ ਟੀਮ 25 ਮਾਰਚ ਤੋਂ ਸ਼ੁਰੂ ਹੋਣ ਵਾਲੇ ਅੰਤਰ-ਜ਼ਿਲ੍ਹਾ ਅੰਡਰ-23 ਟੂਰਨਾਮੈਂਟ ਵਿੱਚ ਹਿੱਸਾ ਲਵੇਗੀ।

ਡਾ. ਘਈ ਨੇ ਦੱਸਿਆ ਕਿ ਇਸ ਚੋਣ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਪ੍ਰਮਾਣਿਤ ਆਪਣਾ ਜਨਮ ਸਰਟੀਫਿਕੇਟ, ਆਧਾਰ ਕਾਰਡ ਅਤੇ ਸਿੱਖਿਆ ਸਰਟੀਫਿਕੇਟ ਲੈ ਕੇ ਆਉਣ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande