ਡਿਪਟੀ ਕਮਿਸ਼ਨਰ ਨੇ 19ਵੇਂ ਵਿਰਾਸਤੀ ਤੇ ਪੰਜਾਬ ਸਖੀ ਸ਼ਕਤੀ ਮੇਲੇ ਦੀਆਂ ਤਿਆਰੀਆਂ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਬਠਿੰਡਾ, 18, ਮਾਰਚ (ਹਿੰ.ਸ.)। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਲਵਾ ਹੈਰੀਟੇਜ ਫਾਊਂਡੇਸ਼ਨ ਦੇ ਸਹਿਯੋਗ ਨਾਲ 20 ਤੋਂ 22 ਮਾਰਚ ਤੱਕ ਸਥਾਨਕ ਸ਼ਹੀਦ ਭਗਤ ਸਿੰਘ ਬਹੁਮਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ 19ਵੇਂ ਵਿਰਾਸਤੀ ਮੇਲੇ ਅਤੇ ਪੰਜਾਬ ਸਖੀ ਸ਼ਕਤੀ ਮੇਲੇ ਦੀਆਂ ਤਿਆਰ
ਵਿਰਾਸਤੀ ਮੇਲੇ ਅਤੇ ਪੰਜਾਬ ਸਖੀ ਸ਼ਕਤੀ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ


ਬਠਿੰਡਾ, 18, ਮਾਰਚ (ਹਿੰ.ਸ.)। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਾਲਵਾ ਹੈਰੀਟੇਜ ਫਾਊਂਡੇਸ਼ਨ ਦੇ ਸਹਿਯੋਗ ਨਾਲ 20 ਤੋਂ 22 ਮਾਰਚ ਤੱਕ ਸਥਾਨਕ ਸ਼ਹੀਦ ਭਗਤ ਸਿੰਘ ਬਹੁਮਤਵੀ ਖੇਡ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ 19ਵੇਂ ਵਿਰਾਸਤੀ ਮੇਲੇ ਅਤੇ ਪੰਜਾਬ ਸਖੀ ਸ਼ਕਤੀ ਮੇਲੇ ਦੀਆਂ ਤਿਆਰੀਆਂ ਦੇ ਅਗਾਊ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਸਾਰੇ ਪ੍ਰਬੰਧ ਨਿਧਾਰਤ ਸਮੇਂ ਅੰਦਰ ਪੂਰੇ ਕੀਤੇ ਜਾਣ ਤਾਂ ਜੋ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਜ਼ੋਰ ਦਿੱਤਾ ਕਿ ਮੇਲੇ ਦੌਰਾਨ ਸਫਾਈ, ਸੁਰੱਖਿਆ, ਟ੍ਰੈਫਿਕ ਅਤੇ ਸੁਵਿਧਾਵਾਂ ਦੇ ਖਾਸ ਪ੍ਰਬੰਧ ਕੀਤੇ ਜਾਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਿੰਨ ਦਿਨਾਂ ਤੱਕ ਚੱਲਣ ਵਾਲੇ ਇਸ ਮੇਲੇ ਵਿੱਚ ਰੰਗਲੇ ਪੰਜਾਬ ਦੀਆਂ ਰਿਵਾਇਤੀ ਝਲਕੀਆਂ ਪੁਰਾਤਨ ਪਹਿਰਾਵੇ, ਲੋਕ ਖੇਡਾਂ, ਰਿਵਾਇਤੀ ਖਾਣੇ, ਝੂਲੇ, ਗੀਤ-ਸੰਗੀਤ, ਪਤੰਗ ਬਾਜ਼ੀ, ਕਠਪੁਤਲੀ ਦਾ ਖੇਡ ਅਤੇ ਸੱਭਿਆਚਾਰਕ ਪ੍ਰੋਗਰਾਮ ਲੋਕਾਂ ਨੂੰ ਆਪਣੀ ਵਿਰਾਸਤ ਨਾਲ ਜੋੜਣਗੇ। ਉਨ੍ਹਾਂ ਦੱਸਿਆ ਕਿ ਮੇਲੇ ਦਾ ਆਗਾਜ਼ 20 ਮਾਰਚ ਨੂੰ ਸ਼ਹਿਰ ਵਿਖੇ ਰਵਾਇਤੀ ਅਤੇ ਵਿਰਾਸਤੀ ਜਲੂਸ ਨਾਲ ਕੀਤਾ ਜਾਵੇਗਾ। ਇਸ ਵਿਚ ਮਾਲਵਾ ਹੈਰੀਟੇਜ ਫਾਊਂਡੇਸ਼ਨ, ਸਕੂਲਾਂ ਅਤੇ ਕਾਲਜਾਂ ਦੀਆਂ ਟੀਮਾਂ, ਯੂਥ ਕਲੱਬ ਆਦਿ ਭਾਗ ਲੈਣਗੇ। 20 ਮਾਰਚ ਨੂੰ ਕਲਾਕਾਰ ਕਰਮਜੀਤ ਅਨਮੋਲ ਅਤੇ ਬੀਨੂ ਢਿੱਲੋਂ ਦੇ ਨਾਲ ਨਾਲ ਗਾਇਕ ਮੰਡੇਰ ਬ੍ਰਦਰਜ਼ ਅਤੇ ਗੁਰਜੀਤ ਜੀਤੀ ਵੱਲੋਂ ਪੇਸ਼ਕਾਰੀਆਂ ਦਿੱਤੀਆਂ ਜਾਣਗੀਆਂ ।

21 ਮਾਰਚ ਨੂੰ ਵੱਖ ਵੱਖ ਟੀਮਾਂ ਵੱਲੋਂ ਗਿੱਧਾ, ਭੰਗੜਾ, ਲੁੱਡੀ, ਰਵਾਇਤੀ ਖੇਡਾਂ ਅਤੇ ਮਸਤਾਨੇ ਗਰੁੱਪ ਵੱਲੋਂ ਨਾਟਕ ਇਕ ਸੀ ਰੰਗ ਸਫੇਦ ਪੇਸ਼ ਕੀਤਾ ਜਾਵੇਗਾ। ਨਾਲ ਹੀ ਕਲਾਕਾਰ ਕੰਵਰ ਗਰੇਵਾਲ ਵੱਲੋਂ ਪੇਸ਼ਕਰੀ ਦਿੱਤੀ ਜਾਵੇਗੀ। 22 ਮਾਰਚ ਨੂੰ ਵੀ ਵੱਖ ਵੱਖ ਟੀਮਾਂ ਵੱਲੋਂ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਜਾਣਗੀਆਂ । ਗਾਇਕ ਰਣਜੀਤ ਬਾਵਾ ਵੱਲੋਂ ਦਰਸ਼ਕਾਂ ਦਾ ਮਨੋਰੰਜਨ ਕੀਤਾ ਜਾਵੇਗਾ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸਿੱਧ ਪੰਜਾਬੀ ਕਲਾਕਾਰਾਂ ਦੀ ਹਾਜ਼ਰੀ ਮੇਲੇ ਦੀ ਰੌਣਕ ਵਧਾਏਗੀ। ਇਨ੍ਹਾਂ ਵਿੱਚ ਕੰਵਰ ਗਰੇਵਾਲ, ਰਣਜੀਤ ਬਾਵਾ, ਬਲਕਾਰ ਸਿੱਧੂ, ਬੀਨੂੰ ਢਿਲੋਂ, ਮੰਡੇਰ ਬ੍ਰਦਰਜ਼, ਦੇਵ ਖਰੌੜ, ਗੁਰਜੀਤ ਜੀਤੀ ਅਤੇ ਗੁਰ ਸਿੱਧੂ ਸ਼ਾਮਲ ਹਨ, ਜੋ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਇਸ ਦੇ ਨਾਲ ਹੀ ਕਰਵਾਏ ਜਾ ਰਹੇ ਪੰਜਾਬ ਸਖੀ ਸ਼ਕਤੀ ਮੇਲੇ-2026 ਦੌਰਾਨ ਉਦਯੋਗ ਅਤੇ ਵਣਜ ਵਿਭਾਗ ਪੰਜਾਬ (ਰੈਮਪ) ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਬਠਿੰਡਾ ਦੇ ਸਹਿਯੋਗ ਨਾਲ ਜ਼ਿਲ੍ਹੇ ਦੀਆਂ ਸਵੈ-ਸਹਾਇਤਾ ਗਰੁੱਪਾਂ ਅਤੇ ਸੰਸਥਾਵਾਂ ਵੱਲੋਂ ਤਿਆਰ ਕੀਤੇ ਉਤਪਾਦਾਂ ਦੀ ਪ੍ਰਦਰਸ਼ਨੀ ਅਤੇ ਵਿਕਰੀ ਵੀ ਕੀਤੀ ਜਾਵੇਗੀ, ਜਿਸ ਨਾਲ ਮਹਿਲਾ ਸਸ਼ਕਤੀਕਰਨ ਨੂੰ ਵੱਡਾ ਬਲ ਮਿਲੇਗਾ।

ਡਿਪਟੀ ਕਮਿਸ਼ਨਰ ਨੇ ਬਠਿੰਡਾ ਵਾਸੀਆਂ ਨੂੰ ਮੇਲੇ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਨਿੱਘਾ ਸੱਦਾ ਦਿੰਦਿਆਂ ਕਿਹਾ ਕਿ ਮੇਲੇ ਵਿੱਚ ਦਾਖਲਾ ਪੂਰੀ ਤਰ੍ਹਾਂ ਮੁਫ਼ਤ ਰਹੇਗਾ। ਉਨ੍ਹਾਂ ਦੱਸਿਆ ਕਿ ਮੇਲੇ ਚ ਰਵਾਇਤੀ ਖੇਡਦਿਆਂ ਜਿਵੇਂ ਕਿ ਰੱਸਾ ਕੱਸੀ, ਦੰਗਲ ਆਦਿ ਵੀ ਕਰਵਾਏ ਜਾਣਗੇ ਤਾਂ ਜੋ ਲੋਕਾਂ ਨੂੰ ਪੰਜਾਬ ਦੇ ਅਮੀਰ ਵਿਰਸੇ ਤੋਂ ਜਾਣੂ ਕਰਵਾਇਆ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਕੰਚਨ, ਉੱਪ ਮੰਡਲ ਮੈਜਿਸਟ੍ਰੇਟ ਬਲਕਰਨ ਸਿੰਘ, ਮੁੱਖ ਮੰਤਰੀ ਫੀਲਡ ਅਫਸਰ ਰਮਨਜੀਤ, ਹਰਸ਼ਿਤਾ ਸ਼ਰਮਾ ਆਈ ਏ ਐੱਸ (ਯੂ ਟੀ) ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਪ੍ਰਧਾਨ ਹਰਵਿੰਦਰ ਸਿੰਘ ਖਾਲਸਾ, ਚਮਕੌਰ ਸਿੰਘ ਮਾਨ, ਡੀ.ਐਸ.ਪੀ. ਗੁਰਪ੍ਰੀਤ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਮੈਂਬਰ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande