ਗਿੱਦੜਬਾਹਾ ਵਿਖੇ ਵਪਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮਹੱਤਵਪੂਰਨ ਮੀਟਿੰਗ ਆਯੋਜਿਤ
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 18 ਮਾਰਚ (ਹਿੰ.ਸ.)। ਅਸੈਂਬਲੀ ਟਰੇਡਰ ਕਮਿਸ਼ਨ ਗਿੱਦੜਬਾਹਾ ਦੇ ਚੇਅਰਮੈਨ ਅਸ਼ੋਕ ਬੁੱਟਰ ਵੱਲੋਂ ਪੰਜਾਬ ਸਟੇਟ ਟਰੇਡਰ ਕਮਿਸ਼ਨ ਦੇ ਬੈਨਰ ਹੇਠ ਗਿੱਦੜਬਾਹਾ ਵਿਖੇ ਵਪਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ
ਗਿੱਦੜਬਾਹਾ ਵਿਖੇ ਵਪਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮਹੱਤਵਪੂਰਨ ਮੀਟਿੰਗ ਆਯੋਜਿਤ


ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 18 ਮਾਰਚ (ਹਿੰ.ਸ.)। ਅਸੈਂਬਲੀ ਟਰੇਡਰ ਕਮਿਸ਼ਨ ਗਿੱਦੜਬਾਹਾ ਦੇ ਚੇਅਰਮੈਨ ਅਸ਼ੋਕ ਬੁੱਟਰ ਵੱਲੋਂ ਪੰਜਾਬ ਸਟੇਟ ਟਰੇਡਰ ਕਮਿਸ਼ਨ ਦੇ ਬੈਨਰ ਹੇਠ ਗਿੱਦੜਬਾਹਾ ਵਿਖੇ ਵਪਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ।

ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਦਰਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਮਸਲਿਆਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਉਨ੍ਹਾਂ ਦੇ ਤੁਰੰਤ ਹੱਲ ਲਈ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਬੋਲਦੇ ਹੋਏ ਚੇਅਰਮੈਨ ਅਸ਼ੋਕ ਬੁੱਟਰ ਨੇ ਕਿਹਾ ਕਿ ਪੰਜਾਬ ਸਟੇਟ ਟਰੇਡਰ ਕਮਿਸ਼ਨ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਅਤੇ ਵਪਾਰਕ ਮਾਹੌਲ ਨੂੰ ਹੋਰ ਸੁਗਮ, ਪਾਰਦਰਸ਼ੀ ਅਤੇ ਪ੍ਰਗਤੀਸ਼ੀਲ ਬਣਾਉਣਾ ਹੈ।

ਉਨ੍ਹਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਰਾਹੀਂ ਵਪਾਰੀਆਂ ਅਤੇ ਪ੍ਰਸ਼ਾਸਨ ਦਰਮਿਆਨ ਸੰਵਾਦ ਨੂੰ ਮਜ਼ਬੂਤੀ ਮਿਲਦੀ ਹੈ, ਜਿਸ ਨਾਲ ਵਪਾਰਕ ਗਤੀਵਿਧੀਆਂ ਵਿੱਚ ਨਵਾਂ ਉਤਸ਼ਾਹ ਪੈਦਾ ਹੁੰਦਾ ਹੈ। ਇਸ ਮੌਕੇ ਅਭੈ ਢਿੱਲੋ ਅਤੇ ਜ਼ਿਲ੍ਹਾ ਟਰੇਡਰ ਕਮਿਸ਼ਨ ਦੇ ਚੇਅਰਮੈਨ ਵਨੀਤ ਜਿੰਦਲ ਮੌਂਟੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਪਾਰੀ ਭਾਈਚਾਰਾ ਮੌਜੂਦ ਸੀ। ਕਮਿਸ਼ਨ ਨਾਲ ਸੰਬੰਧਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਕੇ ‘ਤੇ ਹਾਜ਼ਰ ਰਹੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande