ਸੰਸਦ ਮੈਂਬਰ ਸੰਤ ਸੀਚੇਵਾਲ ਵੱਲੋਂ ਰਾਜ ਸਭਾ ਵਿੱਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਦੀ ਮੰਗ
ਚੰਡੀਗੜ੍ਹ, 18 ਮਾਰਚ (ਹਿੰ.ਸ.)। ਲੋਕਾਂ ਦੀ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਦਨ ਵਿੱਚ ਸਪੈਸ਼ਲ ਮੈਨਸ਼ਨ ਦੌਰਾਨ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਬਾਰੇ ਚਿੰਤਾ ਪ੍ਰਗਟਾਈ, ਜਿਸਨੂੰ ਰਾਜ ਸਭਾ ਵੱਲੋ ਸਵਿਕਾਰ ਕਰ ਲਿਆ ਗਿਆ ਹੈ। ਉਨ੍ਹਾਂ ਨੇ ਸਪੈਸ਼ਲ ਮੈਨਸ਼ਨ
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ


ਚੰਡੀਗੜ੍ਹ, 18 ਮਾਰਚ (ਹਿੰ.ਸ.)। ਲੋਕਾਂ ਦੀ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਦਨ ਵਿੱਚ ਸਪੈਸ਼ਲ ਮੈਨਸ਼ਨ ਦੌਰਾਨ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਬਾਰੇ ਚਿੰਤਾ ਪ੍ਰਗਟਾਈ, ਜਿਸਨੂੰ ਰਾਜ ਸਭਾ ਵੱਲੋ ਸਵਿਕਾਰ ਕਰ ਲਿਆ ਗਿਆ ਹੈ। ਉਨ੍ਹਾਂ ਨੇ ਸਪੈਸ਼ਲ ਮੈਨਸ਼ਨ ਰਾਹੀ ਦੇਸ਼ ਵਿੱਚ ਹੋ ਰਹੀਆਂ ਪਵਿੱਤਰ ਗ੍ਰੰਥਾਂ ਦੀ ਬੇਅਬਦੀਆਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਕਾਰ ਕੋਲੋਂ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਨੂੰਨ ਬਣਾਉਣ ਦੀ ਮੰਗ ਕੀਤੀ, ਤਾਂ ਜੋ ਭਵਿੱਖ ਵਿੱਚ ਕੋਈ ਵੀ ਧਾਰਮਿਕ ਗ੍ਰੰਥਾਂ ਨੂੰ ਨੁਕਸਾਨ ਪਹੁੰਚਾਉਣ ਦੀ ਹਿੰਮਤ ਨਾ ਕਰ ਸਕੇ।

ਉਹਨਾਂ ਸਦਨ ਨੂੰ ਦੱਸਿਆ ਕਿ ਭਾਰਤ ਵਿੱਚ ਬੇਅਦਬੀਆਂ ਦੇ ਸਪਸ਼ਟ ਰਾਸ਼ਟਰੀ ਅੰਕੜੇ ਉਪਲਬਧ ਨਹੀਂ ਹਨ, ਪਰ ਐਨ.ਸੀ.ਆਰ.ਬੀ ਦੇ ਅੰਕੜਿਆਂ ਅਨੁਸਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਕੇਸ ਹਰ ਸਾਲ ਸੈਂਕੜਿਆਂ ਵਿੱਚ ਹਨ। ਸੰਤ ਸੀਚੇਵਾਲ ਨੇ ਪੰਜਾਬ ਵਿੱਚ ਅਕਤੂਬਰ 2015 ਦਾ ਬਰਗਾੜੀ ਬੇਅਦਬੀ ਕਾਂਡ ਅਤੇ 1986 ਦਾ ਨਕੋਦਰ ਬੇਅਦਬੀ ਕਾਂਡ ਦਾ ਜ਼ਿਕਰ ਕਰਦਿਆ ਕਿਹਾ ਇਹਨਾਂ ਘਟਨਾਵਾਂ ਕਾਰਣ ਅੱਜ ਵੀ ਸਿੱਖ ਸਮਾਜ ਵਿੱਚ ਵੱਡਾ ਰੋਸ ਹੈ। ਉਹਨਾਂ ਕਿਹਾ ਇਸ ਦੌਰਾਨ ਰੋਸ ਪਰਗਟਾ ਰਹੇ ਸਿੱਖ ਸੰਗਤ ‘ਤੇ ਪੁਲੀਸ ਵੱਲੋਂ ਚਲਾਈਆਂ ਗੋਲੀਆਂ ਕਾਰਣ ਸ਼ਹੀਦ ਹੋਏ ਸਿੱਖ ਦੇ ਮਾਮਲਿਆਂ ਵਿੱਚ ਅਜੇ ਤੱਕ ਇਨਸਾਫ਼ ਨਹੀਂ ਮਿਿਲਆ।

ਸੰਤ ਸੀਚੇਵਾਲ ਨੇ ਸਮਾਣਾ ਵਿੱਚ ਚੱਲ ਰਹੇ ਮੋਰਚੇ ਦਾ ਜ਼ਿਕਰ ਕਰਦਿਆ ਕਿਹਾ ਕਿ ਲੋਕ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਦੀ ਮੰਗ ਕਰ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਧਾਰਮਿਕ ਗ੍ਰੰਥ ਸਿਰਫ਼ ਕਿਤਾਬਾਂ ਨਹੀਂ, ਸਗੋਂ ਆਤਮਿਕ ਮਾਰਗਦਰਸ਼ਕ ਹਨ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਿੱਖ ਧਰਮ ਵਿੱਚ ਜਿਊਂਦੀ ਜੋਤ ਮੰਨਿਆ ਜਾਂਦਾ ਹੈ।

ਉਹਨਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾ ਸਿਰਫ ਮਨੁੱਖਤਾ ਨੂੰ ਸ਼ਰਮਸਾਰ ਕਰਦੀਆਂ ਹਨ, ਸਗੋਂ ਕਾਨੂੰਨ-ਵਿਵਸਥਾ ਅਤੇ ਸਰਕਾਰਾਂ ਦੀ ਕਾਰਗੁਜ਼ਾਰੀ ਉੱਤੇ ਵੀ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਪੁਰੋਜ਼ਰ ਸਿਫਾਰਸ਼ ਕੀਤੀ ਕਿ ਦੇਸ਼ ਵਿੱਚ ਪੂਰੀ ਸੱਚਾਈ ਸਾਹਮਣੇ ਲਿਆਉਣ ਲਈ ਇੱਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਜਾਵੇ, ਜੋ ਨਿਰਪੱਖ ਅਤੇ ਤੇਜ਼ੀ ਨਾਲ ਜਾਂਚ ਕਰਕੇ ਦੋਸ਼ੀਆਂ ਦੀ ਪਛਾਣ ਕਰੇ। ਨਾਲ ਹੀ, ਸੰਤ ਸੀਚੇਵਾਲ ਨੇ ਜ਼ੋਰ ਦਿੱਤਾ ਕਿ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ ਤਾਂ ਜੋ ਨਿਆਂ ਦੀ ਉਡੀਕ ਕਰ ਰਹੇ ਲੋਕਾਂ ਨੂੰ ਇਨਸਾਫ਼ ਮਿਲ ਸਕੇ ਅਤੇ ਸਮਾਜ ਵਿੱਚ ਧਾਰਮਿਕ ਮਰਿਆਦਾ ਦੀ ਸੁਰੱਖਿਆ ਹੋਵੇ।

ਸੰਤ ਸੀਚੇਵਾਲ ਨੇ ਇਸ ਮੁੱਦੇ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੀਤਾ, ਕੁਰਾਨ ਅਤੇ ਹੋਰ ਧਾਰਮਿਕ ਗ੍ਰੰਥਾਂ ਦੇ ਪੰਨ੍ਹਿਆਂ ਦੀ ਜਿਸ ਤਰ੍ਹਾਂ ਨਾਲ ਬੇਅਦਬੀ ਕੀਤੀ ਗਈ, ਉਹ ਬਹੁਤ ਹੀ ਦੁਖਦਾਇਕ ਹੈ। ਇਸ ਨਾਲ ਸਾਰਿਆਂ ਦੇ ਹਿਰਦੇ ਵਾਲੂੰਧਰੇ ਜਾਂਦੇ ਹਨ ਅਤੇ ਪੰਜਾਬ ਵਿਚ ਬਦਅਮਨੀ ਫੈਲਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੋਣ ਕਾਰਨ ਇਸ ਵੱਲ ਉਚੇਚਾ ਧਿਆਨ ਦੇਣ ਦੀ ਲੋੜ ਹੈ ਕਿ ਇੱਥੇ ਕਿਸੇ ਵੀ ਧਿਰ ਨੂੰ ਹਲਾਤ ਖਰਾਬ ਕਰਨ ਦਾ ਮੌਕਾ ਨਾ ਮਿਲੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande