ਆਮ ਪਬਲਿਕ ਤੇ ਘਰੇਲੂ ਖਪਤਕਾਰਾਂ ਨੂੰ ਗੈਸ ਦੀ ਨਿਰਵਿਘਨ ਸਪਲਾਈ ਬਣਾਈ ਜਾਵੇ ਯਕੀਨੀ : ਦਲਜੀਤ ਸਿੰਘ ਸੰਧੂ
ਬਠਿੰਡਾ, 18 ਮਾਰਚ (ਹਿੰ.ਸ.)। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸਾਂ ਨਿਰਦੇਸ਼ਾਂ ਹੇਠ ਜ਼ਿਲ੍ਹਾ ਫੂਡ ਤੇ ਸਿਵਿਲ ਸਪਲਾਈ ਕੰਟਰੋਲਰ ਦਲਜੀਤ ਸਿੰਘ ਸੰਧੂ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਗੈਸ ਏਜੰਸੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸੰਚਿਤ ਸ਼ਰਮਾ ਆਈ.ਓ.ਸੀ.ਐਲ. ਦੇ ਸੇਲਜ਼ ਅਫਸਰ, ਅਸ਼ਿਫ ਮੁਹੰਮਦ ਬ
ਜ਼ਿਲ੍ਹਾ ਫੂਡ ਤੇ ਸਿਵਿਲ ਸਪਲਾਈ ਕੰਟਰੋਲਰ ਦਲਜੀਤ ਸਿੰਘ ਸੰਧੂ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ


ਬਠਿੰਡਾ, 18 ਮਾਰਚ (ਹਿੰ.ਸ.)। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸਾਂ ਨਿਰਦੇਸ਼ਾਂ ਹੇਠ ਜ਼ਿਲ੍ਹਾ ਫੂਡ ਤੇ ਸਿਵਿਲ ਸਪਲਾਈ ਕੰਟਰੋਲਰ ਦਲਜੀਤ ਸਿੰਘ ਸੰਧੂ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਗੈਸ ਏਜੰਸੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸੰਚਿਤ ਸ਼ਰਮਾ ਆਈ.ਓ.ਸੀ.ਐਲ. ਦੇ ਸੇਲਜ਼ ਅਫਸਰ, ਅਸ਼ਿਫ ਮੁਹੰਮਦ ਬੀ.ਪੀ.ਸੀ.ਐਲ ਅਤੇ ਆਯੂਸ਼ ਚੌਹਾਨ ਐਚ.ਪੀ.ਸੀ.ਐਲ ਦੇ ਸੋਲਜ਼ ਅਫਸਰ ਹਾਜ਼ਰ ਹੋਏ।

ਮੀਟਿੰਗ ਵਿੱਚ ਜਿਲਾ ਕੰਟਰੋਲਰ ਵੱਲੋਂ ਸਮੂਹ ਗੈਸ ਏਜੰਸੀਆਂ ਨੂੰ ਕਿਹਾ ਗਿਆ ਕਿ ਆਮ ਪਬਲਿਕ ਅਤੇ ਖਪਤਕਾਰਾਂ ਨੂੰ ਘਰੇਲੂ ਗੈਸ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ।ਇਸ ਮੌਕੇ ’ਤੇ ਸੇਲਜ਼ ਅਫਸਰਾਂ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਕੋਲ ਘਰੇਲੂ ਗੈਸ ਸਬੰਧੀ ਲੋੜੀਂਦਾ ਸਟਾਕ ਉਪਲਬਧ ਹੈ ਕਿਸੇ ਵੀ ਗੈਸ ਏਜੰਸੀ ਤੇ ਗੈਸ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਗੈਸ ਦੀ ਸਪਲਾਈ ਨਿਰਵਿਘਨ ਚਲਦੀ ਰਹੇਗੀ। ਇਸ ਦੌਰਾਨ ਜ਼ਿਲ੍ਹਾ ਕੰਟਰੋਲਰ ਵੱਲੋਂ ਇਹ ਵੀ ਕਿਹਾ ਗਿਆ ਕਿ ਸਾਰੇ ਪਿੰਡਾਂ ਵਿੱਚ ਵੀ ਜਾ ਕੇ ਰੈਗੂਲਰ ਸਪਲਾਈ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਪੇਂਡੂ ਖੇਤਰ ਵਿੱਚ ਵੀ ਗੈਸ ਦੀ ਕੋਈ ਦਿੱਕਤ ਨਾ ਆਵੇ।

ਗੈਸ ਏਜੰਸੀਆਂ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਵੱਲੋਂ ਖਪਤਕਾਰਾਂ ਨੂੰ ਪਹਿਲ ਦੇ ਆਧਾਰ ਤੇ ਨਿਰਵਿਘਨ ਸਪਲਾਈ ਦਿੱਤੀ ਜਾ ਰਹੀ ਹੈ ਅਤੇ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਬੁਕਿੰਗ ਹੋਣ ਤੋਂ ਬਾਅਦ 3-4 ਦਿਨਾਂ ਵਿੱਚ ਘਰੇਲੂ ਗੈਸ ਦੀ ਹੋਮ ਡਿਲੀਵਰੀ ਦਿੱਤੀ ਜਾ ਰਹੀ ਹੈ।

ਜ਼ਿਲ੍ਹਾ ਕੰਟਰੋਲਰ ਦਲਜੀਤ ਸਿੰਘ ਸੰਧੂ ਵੱਲੋਂ ਬਠਿੰਡਾ ਜਿਲ੍ਹੇ ਦੇ ਸਮੂਹ ਖਪਤਕਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਬਠਿੰਡੇ ਜ਼ਿਲ੍ਹੇ ਵਿੱਚ ਘਰੇਲੂ ਗੈਸ ਦੀ ਨਿਰਵਿਘਨ ਸਪਲਾਈ ਦਿੱਤੀ ਜਾ ਰਹੀ ਹੈ ਕਿਸੇ ਵੀ ਕਿਸਮ ਦੀ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਕੰਪਨੀਆਂ ਪਾਸ ਘਰੇਲੂ ਗੈਸ ਦਾ ਪ੍ਰਾਯਪਤ ਮਾਤਰਾ ਵਿੱਚ ਸਟਾਕ ਉਪਲਬਧ ਹੈ। ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਕੋਈ ਵੀ ਖਪਤਕਾਰ ਡਿਲੀਵਰੀ ਤੋਂ 25 ਦਿਨ ਬਾਅਦ ਆਪਣੀ ਬੁਕਿੰਗ ਵੱਖ ਵੱਖ ਤਰੀਕਿਆਂ ਨਾਲ ਆਨਲਾਈਨ ਐਸ.ਐਮ.ਐਸ ਅਤੇ ਓ.ਟੀ.ਪੀ. ਰਾਹੀਂ ਕਰਵਾ ਸਕਦਾ ਹੈ। ਜਿਹੜੇ ਖਪਤਕਾਰਾਂ ਦੀ ਈ.ਕੇ.ਵਾਈ.ਸੀ ਜਾਂ ਫੋਨ ਨੰਬਰ ਰਜਿਸਟਰਡ ਨਹੀਂ ਹੋਏ ਉਹ ਵੀ ਆਨਲਾਈਨ ਵਿਧੀ ਰਾਹੀਂ ਫੋਨ ਨੰਬਰ ਲਿੰਕ ਕਰਵਾ ਸਕਦੇ ਹਨ।

ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਖਪਤਕਾਰਾਂ ਦੀਆਂ ਘਰੇਲੂ ਗੈਸ ਦੀਆਂ ਸਮੱਸਿਆਵਾਂ ਲਈ ਜਿਲ੍ਹਾ ਪ੍ਰਸਾਸ਼ਨ ਵਲੋਂ ਕੰਟਰੋਲ ਰੂਮ ਟੈਲੀਫੋਨ ਨੰਬਰ 01642921552 ਸਥਾਪਿਤ ਕੀਤਾ ਗਿਆ ਹੈ ਜਿਸ ਤੇ ਕੋਈ ਵੀ ਖਪਤਕਾਰ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਸ਼ਿਕਾਇਤ ਦਰਜ ਕਰਵਾ ਸਕਦਾ ਹੈ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande