ਵਿਧਾਇਕ ਗਿੱਲ ਵੱਲੋਂ ਵਿਦਿਆਰਥੀਆਂ ਦਾ ਨਵੋਦਿਆ ਵਿਦਿਆਲਿਆ ਅਤੇ ਸੈਨਿਕ ਸਕੂਲ ’ਚ ਚੁਣੇ ਜਾਣ ’ਤੇ ਸਨਮਾਨ
ਬਠਿੰਡਾ, 20 ਮਾਰਚ (ਹਿੰ.ਸ.)। ਸਥਾਨਕ ਆਦਰਸ਼ ਸਕੂਲ ਵਿੱਚ ਆਯੋਜਿਤ ਵਿਸ਼ੇਸ਼ ਪ੍ਰੋਗਰਾਮ ਵਿੱਚ ਹਲਕਾ ਬਠਿੰਡਾ (ਸ਼ਹਿਰੀ) ਵਿਧਾਇਕ ਜਗਰੂਪ ਸਿੰਘ ਗਿੱਲ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਕੌਂਸਲਰ ਸੁਖਦੀਪ ਸਿੰਘ ਢਿੱਲੋਂ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਦੌਰਾਨ ਵਿਧਾਇਕ ਜਗਰੂਪ ਸਿੰਘ ਗ
ਵਿਧਾਇਕ ਗਿੱਲ ਵੱਲੋਂ ਵਿਦਿਆਰਥੀਆਂ ਦਾ ਨਵੋਦਿਆ ਵਿਦਿਆਲਿਆ ਅਤੇ ਸੈਨਿਕ ਸਕੂਲ ’ਚ ਚੁਣੇ ਜਾਣ ’ਤੇ ਸਨਮਾਨ


ਬਠਿੰਡਾ, 20 ਮਾਰਚ (ਹਿੰ.ਸ.)। ਸਥਾਨਕ ਆਦਰਸ਼ ਸਕੂਲ ਵਿੱਚ ਆਯੋਜਿਤ ਵਿਸ਼ੇਸ਼ ਪ੍ਰੋਗਰਾਮ ਵਿੱਚ ਹਲਕਾ ਬਠਿੰਡਾ (ਸ਼ਹਿਰੀ) ਵਿਧਾਇਕ ਜਗਰੂਪ ਸਿੰਘ ਗਿੱਲ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਕੌਂਸਲਰ ਸੁਖਦੀਪ ਸਿੰਘ ਢਿੱਲੋਂ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਇਸ ਦੌਰਾਨ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਨਵੋਦਿਆ ਵਿਦਿਆਲਿਆ ਸ਼ਹਿਰੀ ਖੇਤਰ ਵਿੱਚ ਚੁਣੇ ਗਏ ਦੋ ਵਿਦਿਆਰਥੀ ਅਕਸਵੀਰ ਸਿੰਘ ਅਤੇ ਤਨਿਸ਼ਕਾ ਦਾ ਅਤੇ ਸੈਨਿਕ ਸਕੂਲ ਵਿੱਚ ਚੁਣੇ ਵਿਦਿਆਰਥੀ ਪ੍ਰਿਥਵੀ ਰਾਜ ਦਾ ਉਨ੍ਹਾਂ ਦੇ ਮਾਪਿਆਂ ਸਮੇਤ ਵਿਸ਼ੇਸ਼ ਸਨਮਾਨ ਕਰਦਿਆਂ ਕਿਹਾ ਕਿ ਇਨ੍ਹਾਂ ਬੱਚਿਆਂ ਦੀ ਚੋਣ ਵਿੱਚ ਇਨ੍ਹਾਂ ਦੀ ਮਿਹਨਤ, ਇਨ੍ਹਾਂ ਨੂੰ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਮਨਜੀਤ ਸਿੰਘ ਅਤੇ ਪਰਮਿੰਦਰ ਕੌਰ ਤੋਂ ਇਲਾਵਾ ਸਮੂਹ ਸਟਾਫ ਨੂੰ ਵੀ ਮੁਬਾਰਕਬਾਦ ਦਿੱਤੀ।

ਗਿੱਲ ਨੇ ਪ੍ਰੋਗਰਾਮ ਦੌਰਾਨ ਪੂਰਾ ਭਰੋਸਾ ਦਵਾਇਆ ਕਿ ਉਹ ਆਦਰਸ਼ ਪ੍ਰਾਇਮਰੀ ਸਕੂਲ ਬਠਿੰਡਾ ਦਾ ਹਮੇਸ਼ਾ ਸਹਿਯੋਗ ਕਰਦੇ ਰਹਿਣਗੇ ਅਤੇ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ਤੇ ਕਰਨਗੇ। ਉਨ੍ਹਾ ਸਕੂਲ ਦੇ ਬੱਚਿਆਂ ਲਈ ਛੇ ਵਾਟਰ ਕੂਲਰ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਸਕੂਲ ਸਟਾਫ ਸਕੂਲ ਦੀ ਐਸਐਮਸੀ ਕਮੇਟੀ ਵਾਈਸ ਚੇਅਰਮੈਨ ਅਤੇ ਮੈਂਬਰ ਸਾਹਿਬਾਨ ਉਚੇਚੇ ਤੌਰ ਤੇ ਸ਼ਾਮਿਲ ਹੋਏ। ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਮੁਖੀ ਸੁਖਦੀਪ ਸਿੰਘ ਮਾਨ ਨੇ ਸਾਰੇ ਮਾਪਿਆਂ, ਐਸਐਮਸੀ ਦਾ ਅਤੇ ਵਿਧਾਇਕ ਜਗਰੂਪ ਸਿੰਘ ਗਿੱਲ ਦਾ ਧੰਨਵਾਦ ਕੀਤਾ।---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande